01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੜਕ ਹਾਦਸੇ ’ਚ ਨੌਜਵਾਨ ਮੋਟਰਸਾਈਕਲ ਸਵਾਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ,31 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਸਥਾਨਕ ਪਟਿਆਲਾ ਰੋਡ ‘ਤੇ ਸੰਗਰੂਰ ਕੈਂਚੀਆਂ ਨੇੜੇ ਹੋਏ ਸੜਕ ਹਾਦਸੇ ’ਚ ਇਕ ਨੌਜਵਾਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖਬਰ ਹੈ। ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਦੱਸਿਆ ਕਿ ਸੁਰਾਜ ਖਾਨ (30) ਪੁੱਤਰ ਜਸਵੀਰ ਖਾਨ ਵਾਸੀ ਸੁਨਾਮ ਜੋ ਕਿ ਸੁਨਾਮ-ਪਟਿਆਲਾ ਸੜਕ ’ਤੇ ਇਕ ਖੇਤੀਬਾੜੀ ਦੇ ਸੰਦ ਬਣਾਉਣ ਵਾਲੀ ਫੈਕਟਰੀ ਵਿਚ ਕੰਮ ਕਰਦਾ ਸੀ।

ਅਜੀਤ ਡੈਸਕ 01-11-2026
ਸੁਨਾਮ ਊਧਮ ਸਿੰਘ ਵਾਲਾ,31 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਸਥਾਨਕ ਪਟਿਆਲਾ ਰੋਡ ‘ਤੇ ਸੰਗਰੂਰ ਕੈਂਚੀਆਂ ਨੇੜੇ ਹੋਏ ਸੜਕ ਹਾਦਸੇ ’ਚ ਇਕ ਨੌਜਵਾਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖਬਰ ਹੈ। ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਦੱਸਿਆ ਕਿ ਸੁਰਾਜ ਖਾਨ (30) ਪੁੱਤਰ ਜਸਵੀਰ ਖਾਨ ਵਾਸੀ ਸੁਨਾਮ ਜੋ ਕਿ ਸੁਨਾਮ-ਪਟਿਆਲਾ ਸੜਕ ’ਤੇ ਇਕ ਖੇਤੀਬਾੜੀ ਦੇ ਸੰਦ ਬਣਾਉਣ ਵਾਲੀ ਫੈਕਟਰੀ ਵਿਚ ਕੰਮ ਕਰਦਾ ਸੀ।ਜਿਵੇਂ ਹੀ ਉਹ ਆਪਣੇ ਕੰਮ ਤੋਂ ਵਿਹਲਾ ਹੋ ਕੇ ਰਾਤ ਨੂੰ ਸਾਢੇ ਅੱਠ ਨੌਂ ਵਜੇ ਦੇ ਕਰੀਬ ਘਰ ਪਰਤ ਰਿਹਾ ਸੀ ਤਾਂ ਸੰਗਰੂਰ ਕੈਂਚੀਆਂ ਨੇੜੇ ਬਣੇ ਸਿਨਮਾ ਘਰ ਦੇ ਅੱਗੇ ਕੋਈ ਅਣਪਛਾਤਾ ਵਾਹਨ ਉਸ ਨੂੰ ਫੇਟ ਮਾਰ ਕੇ ਡੇਗ ਗਿਆ। ਜਿਸ ਕਾਰਨ ਸੁਰਾਜ ਖਾਨ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਥਾਨਕ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਭੇਜ ਦਿੱਤਾ ਪਰ ਸੁਰਾਜ ਖਾਨ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਦਮ ਤੋੜ ਗਿਆ। ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਕਿਸਾਨ ਵਾਤਾਵਰਨ ਦੀ ਸੰਭਾਲ਼ ਲਈ ਸਹਿਯੋਗ ਦੇਣ-ਸੰਦੀਪ ਸਿੰਘ ਅਗਲੀ ਖ਼ਬਰ ਮਾਵਾਂ-ਭੈਣਾਂ ਦੇ ਸਨਮਾਨ ਤੇ ਆਰਥਿਕ ਸਵੈ-ਨਿਰਭਰਤਾ ਲਈ ਮਾਨ ਸਰਕਾਰ ਦਾ ਉਪਰਾਲਾ ਸ਼ਲਾਘਾਯੋਗ-ਇੰਦਰਜੀਤ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।