01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਵਲੋਂ ਸੁਰੱਖਿਆ

ਦਿੜ੍ਹਬਾ ਮੰਡੀ 31 ਅਕਤੂਬਰ (ਜਸਵੀਰ ਸਿੰਘ ਔਜਲਾ)-ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕਦਿਆਂ ਉਨ੍ਹਾਂ ਦੀ ਪਤਨੀ ਸੁਖਪਾਲ ਕੌਰ ਨੂੰ ਐਕਸ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਸ ਸੁਰੱਖਿਆ ਤਹਿਤ ਸੀ.

ਅਜੀਤ ਡੈਸਕ 01-11-2026
ਦਿੜ੍ਹਬਾ ਮੰਡੀ 31 ਅਕਤੂਬਰ (ਜਸਵੀਰ ਸਿੰਘ ਔਜਲਾ)-ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕਦਿਆਂ ਉਨ੍ਹਾਂ ਦੀ ਪਤਨੀ ਸੁਖਪਾਲ ਕੌਰ ਨੂੰ ਐਕਸ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਸ ਸੁਰੱਖਿਆ ਤਹਿਤ ਸੀ.ਆਰ.ਪੀ.ਐੱਫ. ਦੇ ਤਿੰਨ ਜਵਾਨ ਤਾਇਨਾਤ ਰਹਿਣਗੇ। ਸੁਰੱਖਿਆ ਮੁਲਾਜ਼ਮਾਂ ਦੀ ਟੀਮ ਤੂਰਬੰਜਾਰਾ ਵਿਖੇ ਪਹੁੰਚ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਲਜ਼ਾਰ ਸਿੰਘ ਦੀ ਪਤਨੀ ਸੁਖਪਾਲ ਕੌਰ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਪਰਿਵਾਰ ਦੀ ਸੁਰੱਖਿਆ ਸਬੰਧੀ ਭਰੋਸਾ ਦਿਵਾਇਆ ਸੀ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਅਤੇ ਕੁਝ ਹੋਰ ਸ਼ਰਾਰਤੀ ਅਨਸਰਾਂ ਵਲੋਂ ਡਰਾਉਣ-ਧਮਕਾਉਣ ਦੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਪਰਿਵਾਰ ਘਰ ਵਿੱਚ ਰਹਿਣ ਤੋਂ ਵੀ ਡਰਦੇ ਹਨ। ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਵਲੋਂ ਉਨ੍ਹਾਂ ਵਿੱਤੀ ਸਹਾਇਤਾ ਵੀ ਦਿੱਤੀ ਗਈ ਹੈ ਤੇ ਹੁਣ ਵੀ ਸਾਥ ਦੇ ਰਹੀਆਂ ਹਨ ।ਪੰਜਾਬ ਸਰਕਾਰ ਵਲੋਂ ਪਰਿਵਾਰ ਦੇ ਇਕ ਮੈਂਬਰ ਦੀ ਨੌਕਰੀ ਨੂੰ ਲੈ ਕੇ ਕਿਹਾ ਕਿ ਪੰਜਾਬ ਸਰਕਾਰ ਫੇਕ ਲੈਟਰ ਦਿੱਤਾ ਗਿਆ ਸੀ ਜੋ ਉਹ ਮੀਡੀਆ ਨੂੰ ਵਿਖਾ ਸਕਦੇ ਹਨ। ਇਸ ਮੌਕੇ ਗੁਲਜ਼ਾਰ ਸਿੰਘ ਦੇ ਪੁੱਤਰ ਅਤੇ ਭਾਜਪਾ ਆਗੂ ਹਰਮਨਦੇਵ ਬਾਜਵਾ ਸੁਨਾਮ, ਭਾਜਪਾ ਜ਼ਿਲ੍ਹਾ ਐਸ.ਸੀ ਮੋਰਚਾ ਪ੍ਰਧਾਨ ਬਚਿੱਤਰ ਚੱਠਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਅੰਤਰਰਾਜੀ ਅਫੀਮ ਸਪਲਾਈ ਨੈੱਟਵਰਕ ਦਾ ਕੀਤਾ ਪਰਦਾਫਾਸ਼, 16 ਕਿੱਲੋ 364 ਗ੍ਰਾਮ ਅਫੀਮ ਬਰਾਮਦ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ, ਰੁਜ਼ਗਾਰ ਅਤੇ ਪੰਜਾਬ ਦੀ ਤਰੱਕੀ ਨੂੰ ਦੱਸਿਆ ਸਰਕਾਰ ਦੀ ਮੁੱਖ ਤਰਜੀਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।