02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕੇਂਦਰੀ ਮੁਲਾਜ਼ਮਾਂ ਦੇ ਡੀ.ਏ. ਵਿਚ 3 ਫ਼ੀਸਦੀ ਵਾਧਾ ਕਰਨ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਫ਼ੈਸਲੇ ਦਾ ਕੀਤਾ ਸਵਾਗਤ

ਤਪਾ ਮੰਡੀ, 1 ਨਵੰਬਰ (ਪ੍ਰਵੀਨ ਗਰਗ)-ਹਲਕਾ ਭਦੌੜ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਡਾ: ਭਗਵਾਨ ਸਿੰਘ ਸੇਵਾ ਮੁਕਤ ਐਸ. ਐਮ.

ਅਜੀਤ ਡੈਸਕ 02-11-2026
ਤਪਾ ਮੰਡੀ, 1 ਨਵੰਬਰ (ਪ੍ਰਵੀਨ ਗਰਗ)-ਹਲਕਾ ਭਦੌੜ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਡਾ: ਭਗਵਾਨ ਸਿੰਘ ਸੇਵਾ ਮੁਕਤ ਐਸ.ਐਮ.ਓ. ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿਚ 3 ਫ਼ੀਸਦੀ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦੇ ਮੁਲਾਜ਼ਮਾਂ ਨੂੰ ਵੀ ਕੇਂਦਰ ਦੀ ਤਰਜ਼ ’ਤੇ 63 ਫ਼ੀਸਦੀ ਡੀ.ਏ. ਦਿੱਤਾ ਜਾਵੇਗਾ। ਜਦ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਜੇ ਤੱਕ 60 ਪ੍ਰਤੀਸ਼ਤ ਡੀ.ਏ. ਵੀ ਨਹੀਂ ਦਿੱਤਾ ਗਿਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਡੀ.ਏ. ਦੇਣ ਦੇ ਨਿਰਦੇਸ਼ ਦਿੱਤੇ ਸਨ, ਪਰ ਸਰਕਾਰ ਨੇ ਇਨ੍ਹਾਂ ਹੁਕਮਾਂ ਦੀ ਪਾਲਨਾ ਨਹੀਂ ਕੀਤੀ। ਉਨ੍ਹਾਂ ਕਿਹਾ ਸੂਬੇ ਦੇ ਸਰਕਾਰੀ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬੇ ਦੇ ਲਗਭਗ ਅੱਠ ਲੱਖ ਮੁਲਾਜ਼ਮ ਆਪਣੇ ਹੱਕ ਲੈਣ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ, ਜਦ ਕਿ ਸਰਕਾਰ ਆਪਣੀ ਜ਼ਿੱਦ ’ ਤੇ ਅੜੀ ਹੋਈ ਹੈ। ਪੰਜਾਬ ਸਰਕਾਰ ਕਾਨੂੰਨੀ ਅਤੇ ਅਦਾਲਤੀ ਚੱਕਰਾਂ ’ਚ ਉਲਝਾ ਕੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਨੂੰ ਡੀ.ਏ. ਦਾ ਬਕਾਇਆ ਵੀ ਅਦਾ ਕੀਤਾ ਜਾਵੇਗਾ। ਇਸ ਮੌਕੇ ਮੰਡਲ ਪ੍ਰਧਾਨ ਅਸ਼ਵਨੀ ਬਹਾਵਲਪੁਰੀਆ, ਐਡਵੋਕੇਟ ਸੁਖਵਿੰਦਰ ਸਿੰਘ, ਸੰਦੀਪ ਭੈਣੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਰਾਹੁਲ ਦੀ ਦਿੱਲੀ ਰੈਲੀ ਨਾਲ ਕਾਂਗਰਸ ਨੇ ਸਿੱਖਾਂ ਦੇ 1984 ਕਤਲੇਆਮ ਦੇ ਜ਼ਖ਼ਮ ਮੁੜ ਕੁਰੇਦੇ-ਨਰਿੰਦਰ ਗਰਗ ਨੀਟਾ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਜਾਦੂ ਦਾ ਸ਼ੋਅ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।