02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਲੈਕਚਰਾਰ ਦਵਿੰਦਰ ਸਿੰਘ ਨੂੰ ਸੇਵਾ ਮੁਕਤੀ ਮੌਕੇ ਦਿੱਤੀ ਨਿੱਘੀ ਵਿਦਾਇਗੀ

ਟੱਲੇਵਾਲ, 1 ਨਵੰਬਰ (ਸੋਨੀ ਚੀਮਾ)-ਲੈਕਚਰਾਰ ਦਵਿੰਦਰ ਸਿੰਘ ਤਲਵੰਡੀ ਦੁਆਰਾ ਸਿੱਖਿਆ ਵਿਭਾਗ ਵਿਚ 30 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਪ੍ਰਿੰਸੀਪਲ, ਸਮੂਹ ਸਟਾਫ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਤਗੜ੍ਹ ਅਤੇ ਬਲਾਕ ਕਮੇਟੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਸ਼ਹਿਣਾ ਦੁਆਰਾ ਸੰਖੇਪ ਅਤੇ ਪ੍ਰਭਾਵਸ਼ਾਲੀ ਸਮਾਗਮ ਵਿਚ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਅਨਿਲ ਮੋਦੀ, ਬਲਾਕ ਪ੍ਰਧਾਨ ਡੀ.

ਲੈਕਚਰਾਰ ਦਵਿੰਦਰ ਸਿੰਘ ਦੀ ਸੇਵਾ ਮੁਕਤੀ ਮੌਕੇ ਸਨਮਾਨਿਤ ਕਰਦੇ ਹੋਏ ਆਗੂ। ਤਸਵੀਰ : ਸੋਨੀ ਚੀਮਾ 02-11-2026
ਟੱਲੇਵਾਲ, 1 ਨਵੰਬਰ (ਸੋਨੀ ਚੀਮਾ)-ਲੈਕਚਰਾਰ ਦਵਿੰਦਰ ਸਿੰਘ ਤਲਵੰਡੀ ਦੁਆਰਾ ਸਿੱਖਿਆ ਵਿਭਾਗ ਵਿਚ 30 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਪ੍ਰਿੰਸੀਪਲ, ਸਮੂਹ ਸਟਾਫ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਤਗੜ੍ਹ ਅਤੇ ਬਲਾਕ ਕਮੇਟੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਸ਼ਹਿਣਾ ਦੁਆਰਾ ਸੰਖੇਪ ਅਤੇ ਪ੍ਰਭਾਵਸ਼ਾਲੀ ਸਮਾਗਮ ਵਿਚ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਅਨਿਲ ਮੋਦੀ, ਬਲਾਕ ਪ੍ਰਧਾਨ ਡੀ.ਟੀ.ਐਫ਼. ਸ਼ਹਿਣਾ ਸਤਪਾਲ ਤਪਾ ਅਤੇ ਸੁਖਵੀਰ ਛਾਪਾ ਨੇ ਦਵਿੰਦਰ ਸਿੰਘ ਤਲਵੰਡੀ ਦੁਆਰਾ ਸਿੱਖਿਆ ਵਿਭਾਗ ਵਿਚ ਆਪਣੇ ਵਿਸ਼ੇ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਅਤੇ ਸਭਿਆਚਾਰਕ ਸਰਗਰਮੀਆਂ ਵਿਚ ਅਤੇ ਅਧਿਆਪਕ ਹਿਤਾਂ ਅਤੇ ਸਰਕਾਰੀ ਸਕੂਲਾਂ ਨੂੰ ਬਚਾਉਣ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਕੰਪਿਊਟਰ ਅਧਿਆਪਕ ਮਨਜੀਤ ਸਿੰਘ ਨੇ ਸਕੂਲ ਸਟਾਫ਼ ਵਲੋਂ ਅਤੇ ਮੈਡਮ ਜਗਜੀਤ ਕੌਰ ਢਿੱਲਵਾਂ ਨੇ ਡੀ.ਟੀ.ਐਫ਼ ਵਲੋਂ ਸਨਮਾਨ ਪੱਤਰ ਅਤੇ ਵਿਦਿਆਰਥਣ ਪ੍ਰਭਜੋਤ ਕੌਰ ਅਤੇ ਸਾਇੰਸ ਅਧਿਆਪਕ ਗੁਰਮੀਤ ਸਿੰਘ ਨੇ ਦਵਿੰਦਰ ਸਿੰਘ ਦੀ ਸ਼ਖ਼ਸੀਅਤ ਨੂੰ ਉਭਾਰਦੀਆਂ ਦੀਆਂ ਰਚਨਾਵਾਂ ਪੇਸ਼ ਕੀਤੀਆਂ। ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਪ੍ਰਧਾਨ ਰਾਜਿੰਦਰ ਭਦੌੜ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਸਕੱਤਰ ਗੁਰਮੀਤ ਸੁਖਪੁਰ, ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਸਕੱਤਰ ਬਲਜਿੰਦਰ ਪ੍ਰਭੂ, ਡੀ.ਟੀ.ਐਫ਼. ਆਗੂਆਂ ਨਿਰਮਲ ਚੁਹਾਣਕੇ, ਸੇਵਾ ਮੁਕਤ ਹੈੱਡ ਮਾਸਟਰ ਯਸ਼ਪਾਲ ਰਾਏ ਨੇ ਸਰਕਾਰੀ ਸਕੂਲਾਂ ਦੇ ਵਿਕਾਸ, ਕਿਸਾਨੀ ਸੰਘਰਸ਼, ਡੀ.ਟੀ.ਐਫ਼. ਵਜ਼ੀਫ਼ਾ ਪ੍ਰੀਖਿਆ, ਕਿਰਨਜੀਤ ਕੌਰ ਮਹਿਲ ਕਲਾਂ ਐਕਸ਼ਨ ਕਮੇਟੀ ਦੇ ਸੰਘਰਸ਼, ਤਰਕਸ਼ੀਲ ਚੇਤਨਾ ਲਈ ਪਾਏ ਯੋਗਦਾਨ ਦੀ ਚਰਚਾ ਕਰਦਿਆਂ ਕਿਹਾ ਕਿ ਸਮਾਜਿਕ ਤੌਰ ’ਤੇ ਚੇਤਨ ਅਧਿਆਪਕ ਸੂਝਵਾਨ ਮਨੁੱਖ ਦੇ ਤੌਰ ’ਤੇ ਸਮਾਜ ਨੂੰ ਚੰਗੀ ਸੇਧ ਦੇ ਸਕਦਾ ਹੈ। ਇਸ ਮੌਕੇ ਦਵਿੰਦਰ ਸਿੰਘ ਅਤੇ ਉਨ੍ਹਾਂ ਦੀ ਜੀਵਨ ਸਾਥਣ ਸੇਵਾ ਮੁਕਤ ਅਧਿਆਪਕਾ ਜਤਿੰਦਰਪਾਲ ਕੌਰ ਦਾ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ, ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ, ਜਮਹੂਰੀ ਅਧਿਕਾਰ ਸਭਾ, ਸ.ਸ.ਸ.ਸ. ਬਖਤਗੜ੍ਹ, ਸ.ਸ.ਸ.ਸ. ਭਦੌੜ ਕੰਨਿਆ, ਸਪ੍ਰਸ ਜੰਗੀਆਣਾ, ਸ.ਪ.ਸ. ਭਦੌੜ ਕੁੜੀਆਂ, ਸੈਕਟਰ ਅਫ਼ਸਰ ਹਲਕਾ ਭਦੌੜ ਅਤੇ ਬੀ.ਐਲ.ਓਜ ਵਲੋਂ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਡੀ.ਟੀ.ਐਫ਼ ਸੂਬਾ ਕਮੇਟੀ ਮੈਂਬਰਾਨ ਸੁਖਦੀਪ ਤਪਾ, ਰਾਜਿੰਦਰ ਗੁਰੂ, ਮਨਮੋਹਨ ਭੱਠਲ ਜ਼ਿਲ੍ਹਾ ਮੀਤ ਪ੍ਰਧਾਨ, ਬਲਾਕ ਪ੍ਰਧਾਨ ਮਹਿਲ ਕਲਾਂ ਮਾਲਵਿੰਦਰ, ਸਕੱਤਰ ਰਘਵੀਰ ਕਰਮਗੜ੍ਹ, ਬਲਾਕ ਬਰਨਾਲਾ ਦੇ ਪ੍ਰਧਾਨ ਅੰਮ੍ਰਿਤਪਾਲ ਕੋਟਦੁੱਨਾ, ਸਕੱਤਰ ਅੰਮ੍ਰਿਤ ਹਰੀਗੜ੍ਹ, ਜਸਵੀਰ ਭੋਤਨਾ ਡੀ.ਟੀ.ਐਫ਼. ਸ਼ਹਿਣਾ, ਰਘਬੀਰ ਮਹਿਤਾ, ਯਸ਼ਪਾਲ ਬਾਹੀਆ, ਸੰਦੀਪ ਕੁਮਾਰ ਡਿੰਪਲ ਅਤੇ ਸੇਵਾ ਮੁਕਤ ਆਗੂ ਗੁਰਮੇਲ ਭੁਟਾਲ, ਗੁਰਦੇਵ ਮੌੜ, ਜਸਮੇਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੇਲ ਗੱਡੀ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਕਰਵਾਏ ਗਏ ਦੈਨਿਕ-2026 ਪ੍ਰੋਗਰਾਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।