02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੁਲਿਸ ਵਲੋਂ ਪਾਬੰਦੀਸ਼ੁਦਾ ਗੋਲੀਆਂ ਸਣੇ ਦੋ ਵਿਅਕਤੀ ਕਾਬੂ

ਤਪਾ ਮੰਡੀ, 1 ਨਵੰਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ.

ਅਜੀਤ ਡੈਸਕ 02-11-2026
ਤਪਾ ਮੰਡੀ, 1 ਨਵੰਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 55 ਪਾਬੰਦੀਸ਼ੁਦਾ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਦੀ ਪਛਾਣ ਜਸਵੰਤ ਸਿੰਘ ਵਾਸੀ ਘੁੰਨਸ ਅਤੇ ਸਨੀ ਵਾਸੀ ਖੁੱਡੀ ਖੁਰਦ ਵਜੋਂ ਹੋਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਇਲਾਕੇ ਅੰਦਰ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਵੇਚਣ ਦੇ ਆਦੀ ਹਨ, ਜਿਸ ’ਤੇ ਸਬ-ਇੰਸਪੈਕਟਰ ਰਣਜੀਤ ਸਿੰਘ ਨੇ ਤੁਰੰਤ ਹਰਕਤ ’ਚ ਆਉਂਦਿਆਂ ਪੁਲਿਸ ਪਾਰਟੀ ਸਮੇਤ ਰੇਡ ਕਰ ਕੇ ਦੋਸ਼ੀਆਂ ਨੂੰ ਡਰੇਨ ਪਟੜੀ, ਘੁੰਨਸ ਤੋਂ 55 ਪਾਬੰਦੀਸ਼ੁਦਾ ਗੋਲੀਆਂ ਸਣੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਭਦੌੜ ਵਿਖੇ ਦਰਦਨਾਕ ਸੜਕ ਹਾਦਸੇ ਦੌਰਾਨ ਮਾਸੂਮ ਚਚੇਰੇ ਭੈਣ-ਭਰਾ ਦੀ ਮੌਤ ਅਗਲੀ ਖ਼ਬਰ ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ ’ਚ ਦੋ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।