ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ
ਮਲੇਰਕੋਟਲਾ, 3 ਨਵੰਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ ਅਤੇ ਪਾਰਸ ਜੈਨ) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਲੇਰਕੋਟਲਾ ਅਰੁਣ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 12 ਦਸੰਬਰ 2026 ਨੂੰ ਜ਼ਿਲ੍ਹੇ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਸ਼ੀਸ਼ ਠਠੇਈ ਨੇ ਦਿੱਤੀ।
ਮਲੇਰਕੋਟਲਾ, 3 ਨਵੰਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ ਅਤੇ ਪਾਰਸ ਜੈਨ) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਲੇਰਕੋਟਲਾ ਅਰੁਣ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 12 ਦਸੰਬਰ 2026 ਨੂੰ ਜ਼ਿਲ੍ਹੇ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਸ਼ੀਸ਼ ਠਠੇਈ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿਚ ਅਦਾਲਤਾਂ ‘ਚ ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ, ਜਿਨ੍ਹਾਂ ਵਿਚ ਚੈੱਕ ਬਾਊਂਸ, ਬੈਂਕ ਰਿਕਵਰੀ, ਮੋਟਰ ਹਾਦਸਾ ਮੁਆਵਜ਼ਾ, ਪਰਿਵਾਰਕ ਵਿਵਾਦ (ਤਲਾਕ ਨੂੰ ਛੱਡ ਕੇ), ਕਿਰਤ, ਬਿਜਲੀ-ਪਾਣੀ ਦੇ ਬਿੱਲ, ਮਾਲੀਆ, ਦੀਵਾਨੀ, ਸਮਝੌਤਾਯੋਗ ਫ਼ੌਜਦਾਰੀ ਮਾਮਲਿਆਂ ਸਮੇਤ ਟ੍ਰੈਫਿਕ ਚਲਾਨ ਸ਼ਾਮਿਲ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ, ਦੂਜੀ ਮੰਜ਼ਿਲ, ਨਿਆਇਕ ਕੋਰਟ ਕੰਪਲੈਕਸ ਮਲੇਰਕੋਟਲਾ ਜਾਂ ਟੋਲ ਫਰੀ 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।