ਕਾਂਗਰਸ ਦੀ ਵਿਸ਼ਾਲ ਰੈਲੀ ’ਚ ਵਰਕਰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ-ਬੱਬੂ
ਚੀਮਾ ਮੰਡੀ, 3 ਨਵੰਬਰ (ਗੁਰਜੀਤ ਸਿੰਘ ਚਹਿਲ)-ਸੰਗਰੂਰ ਵਿਖੇ ਅੱਜ (4 ਨਵੰਬਰ ਨੂੰ) ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਵਿਸ਼ਾਲ ਰੈਲੀ ਇਕੱਠ ਪੱਖੋ ਇਤਿਹਾਸਕ ਹੋਵੇਗੀ, ਜਿਸ ਨੂੰ ਸੰਬੋਧਨ ਕਰਨ ਲਈ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਪਰਵਿੰਦਰ ਸਿੰਘ ਬੱਬੂ ਕੌਸਲਰ ਚੀਮਾ ਨੇ ਕਰਦਿਆਂ ਕੀਤਾ।
ਚੀਮਾ ਮੰਡੀ, 3 ਨਵੰਬਰ (ਗੁਰਜੀਤ ਸਿੰਘ ਚਹਿਲ)-ਸੰਗਰੂਰ ਵਿਖੇ ਅੱਜ (4 ਨਵੰਬਰ ਨੂੰ) ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਵਿਸ਼ਾਲ ਰੈਲੀ ਇਕੱਠ ਪੱਖੋ ਇਤਿਹਾਸਕ ਹੋਵੇਗੀ, ਜਿਸ ਨੂੰ ਸੰਬੋਧਨ ਕਰਨ ਲਈ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਪਰਵਿੰਦਰ ਸਿੰਘ ਬੱਬੂ ਕੌਸਲਰ ਚੀਮਾ ਨੇ ਕਰਦਿਆਂ ਕੀਤਾ। ਉਨ੍ਹਾਂ ਇਸ ਰੈਲੀ ਸੰਬੰਧੀ ਪਾਰਟੀ ਵਰਕਰਾਂ ਨੂੰ ਰੈਲੀ ‘ਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਨੇ ਦੱਸਿਆ ਕਿ ਰੈਲੀ ‘ਚ ਜਾਣ ਲਈ ਬੱਸਾਂ ਸਵੇਰੇ ਰਵਾਨਾ ਹੋਣਗੀਆਂ, ਜਿਸ ਦੇ ਲਈ ਬਲਾਕ ਚੀਮਾ ਮੰਡੀ ਨਾਲ ਸੰਬੰਧਿਤ ਵਰਕਰ ਉਨ੍ਹਾਂ ਨਾਲ ਰਾਬਤਾ ਬਣਾ ਸਕਦੇ ਹਨ ਤਾਂ ਜੋ ਪਾਰਟੀ ਵਰਕਰ ਸਮੇਂ ਸਿਰ ਪਹੁੰਚ ਕੇ ਰੈਲੀ ‘ਚ ਸ਼ਾਮਿਲ ਹੋ ਸਕਣ ।