04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਫੈਮਿਲੀ ਪੈਨਸ਼ਨਰ ਆਪਣਾ ਜੀਵਨ ਪ੍ਰਮਾਣ ਪੱਤਰ ਇਸੇ ਮਹੀਨੇ ਵਿੱਚ ਜਮ੍ਹਾਂ ਕਰਵਾਉਣ-ਰਾਜ ਕੁਮਾਰ ਅਰੋੜਾ

ਸੰਗਰੂਰ, 3 ਨਵੰਬਰ (ਅਮਨਦੀਪ ਸਿੰਘ ਬਿੱਟਾ) -ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਜ਼ਿਲ੍ਹਾ ਖਜ਼ਾਨਾ ਅਫਸਰ ਮੈਡਮ ਬਲਵਿੰਦਰ ਕੌਰ ਸੋਹੀ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਇਸ ਮਹੀਨੇ ਦਿੱਤੇ ਜਾਣ ਵਾਲੇ ਜੀਵਨ ਪ੍ਰਮਾਨ ਪੱਤਰ ਦੇ ਸੰਬੰਧ ਵਿਚ ਮਿਲਿਆ, ਮੈਡਮ ਸੋਹੀ ਨੇ ਵਿਸ਼ਵਾਸ ਦਿਵਾਇਆ ਕਿ ਪੈਨਸ਼ਨਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾ ਰਹੇ ਹਨ, ਜੀਵਨ ਪ੍ਰਮਾਨ ਪੱਤਰ ਵੀ ਪੈਨਸ਼ਨਰ ਅਤੇ ਫੈਮਿਲੀ ਪੈਨਸ਼ਨਰਾਂ ਪਾਸੋਂ ਬੜੀ ਆਸਾਨੀ ਅਤੇ ਪਹਿਲ ਦੇ ਆਧਾਰ ਤੇ ਪ੍ਰਾਪਤ ਕੀਤੇ ਜਾ ਰਹੇ ਹਨ, ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਪ੍ਰਮਾਨ ਪੱਤਰ ਸਮੇਂ ਤੇ ਦੇਣ ਲਈ ਆਪਣਾ ਪੀ. ਪੀ.

ਅਜੀਤ ਡੈਸਕ 04-11-2026
ਸੰਗਰੂਰ, 3 ਨਵੰਬਰ (ਅਮਨਦੀਪ ਸਿੰਘ ਬਿੱਟਾ) -ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਜ਼ਿਲ੍ਹਾ ਖਜ਼ਾਨਾ ਅਫਸਰ ਮੈਡਮ ਬਲਵਿੰਦਰ ਕੌਰ ਸੋਹੀ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਇਸ ਮਹੀਨੇ ਦਿੱਤੇ ਜਾਣ ਵਾਲੇ ਜੀਵਨ ਪ੍ਰਮਾਨ ਪੱਤਰ ਦੇ ਸੰਬੰਧ ਵਿਚ ਮਿਲਿਆ, ਮੈਡਮ ਸੋਹੀ ਨੇ ਵਿਸ਼ਵਾਸ ਦਿਵਾਇਆ ਕਿ ਪੈਨਸ਼ਨਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾ ਰਹੇ ਹਨ, ਜੀਵਨ ਪ੍ਰਮਾਨ ਪੱਤਰ ਵੀ ਪੈਨਸ਼ਨਰ ਅਤੇ ਫੈਮਿਲੀ ਪੈਨਸ਼ਨਰਾਂ ਪਾਸੋਂ ਬੜੀ ਆਸਾਨੀ ਅਤੇ ਪਹਿਲ ਦੇ ਆਧਾਰ ਤੇ ਪ੍ਰਾਪਤ ਕੀਤੇ ਜਾ ਰਹੇ ਹਨ, ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਪ੍ਰਮਾਨ ਪੱਤਰ ਸਮੇਂ ਤੇ ਦੇਣ ਲਈ ਆਪਣਾ ਪੀ.ਪੀ.ੳ ਨੂੰ, ਅਧਾਰ ਕਾਰਡ, ਬੈਂਕ ਅਕਾਊਂਟ ਨੰ ਜੋਂ ਬੈਂਕ ਅਕਾਊਂਟ ਨਾਲ ਆਟੈਛ ਹੈ ਲੇ ਕੇ ਇਸ ਮਹੀਨੇ ਦੇ ਕਿਸੇ ਵੀ ਕੰਮ ਵਾਲੇ ਦਿਨ ਖਜ਼ਾਨਾ ਦਫਤਰ ਜਾਂ ਬੈਂਕ ਵਿਚ ਜਾ ਕੇ ਜੀਵਨ ਪ੍ਰਮਾਨ ਪੱਤਰ ਦਿੱਤਾ ਜਾ ਸਕਦਾ ਹੈ। ਇਹ ਪ੍ਰਮਾਣ ਪੱਤਰ ਪੈਨਸ਼ਨ ਸੇਵਾ ਪੋਰਟਲ ਰਾਹੀਂ ਘਰ ਬੈਠੇ ਵੀ ਭਰਿਆ ਜਾਂ ਸਕਦਾ ਹੈ ।ਇਸ ਮੌਕੇ ਤੇ ਜ਼ਿਲ੍ਹਾ ਚੈਅਰਮੈਨ ਰਵਿੰਦਰ ਸਿੰਘ ਗੁੱਡੂ, ਜ਼ਿਲ੍ਹਾ ਵਿੱਤ ਸਕੱਤਰ ਕਰਨੈਲ ਸਿੰਘ ਸੇਖੋਂ, ਦਫਤਰ ਸਕੱਤਰ ਸ੍ਰੀ ਸੁਰਿੰਦਰ ਸਿੰਘ ਸੋਢੀ ਅਤੇ ਵਾਇਸ ਚੇਅਰਮੈਨ ਲਾਲ ਚੰਦ ਸੈਣੀ ਮੋਜੂਦ ਸਨ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਅਮਰਗੜ੍ਹ ਤੇ ਸਾਬਕਾ ਵਿਧਾਇਕ ਝੂੰਦਾ ਵਲੋਂ ਪਿੰਡਾਂ ਵਿੱਚ ਮੀਟਿੰਗਾਂ ਜਾਰੀ ਅਕ... ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਦਾ ਬਣਾਏਗੀ ਮੰਚ-ਦੁਰਲੱਭ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।