ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਅਮਰਗੜ੍ਹ ਤੇ ਸਾਬਕਾ ਵਿਧਾਇਕ ਝੂੰਦਾ ਵਲੋਂ ਪਿੰਡਾਂ ਵਿੱਚ ਮੀਟਿੰਗਾਂ ਜਾਰੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ- ਝੂੰਦਾਂ
ਅਹਿਮਦਗੜ੍ਹ 3 ਨਵੰਬਰ (ਰਣਧੀਰ ਸਿੰਘ ਮਹੋਲੀ)-ਸੂਬੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਅਕਾਲੀ ਦਲ ਵਾਰਸ ਪੰਜਾਬ ਦੇ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਪਾਰਟੀ ਦਾ ਕਾਫਲਾ ਦਿਨੋ ਦਿਨ ਵਧ ਰਿਹਾ ਹੈ। ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਅਮਰਗੜ੍ਹ ਇੰਚਾਰਜ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਨੇ ਇਸ ਦਾ ਪ੍ਰਗਟਾਵਾ ਬੌੜਹਾਈ ਖੁਰਦ ਵਿਖੇ ਪਾਰਟੀ ਦੇ ਵਰਕਰਾਂ ਤੇ ਪਿੰਡ ਵਾਸੀਆਂ ਦੇ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਅਮਰਗੜ੍ਹ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਪਿੰਡ ਬੋੜਹਾਈ ਖੁਰਦ ਵਿਖੇ ਕੀਤੀ ਮੀਟਿੰਗ ਦੌਰਾਨ ਇਕੱਤਰ ਹੋਏ ਇਕੱਠ ਨੂੰ ਸੰਬੋਧਨ ਕਰਦੇ ਹੋਏ। ਤਸਵੀਰ ਰਣਧੀਰ ਸਿੰਘ ਮਹੌਲੀ
04-11-2026