05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕੰਬਾਈਨ ਦਾ ਕਟਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਲਹਿਰਾਗਾਗਾ, 4 ਨਵੰਬਰ (ਅਸ਼ੋਕ ਗਰਗ)- ਲਹਿਰਾਗਾਗਾ-ਸੁਨਾਮ ਮੁੱਖ ਮਾਰਗ ’ਤੇ ਪੈਂਦੇ ਪਿੰਡ ਖੋਖਰ ਕਲਾਂ ਨੇੜੇ ਦੇਰ ਸ਼ਾਮ ਇੱਕ ਦਰਦਨਾਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਕੰਬਾਈਨ ਦਾ ਕਟਰ ਵੱਜਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਧਰਮਜੀਤ ਸਿੰਘ (35) ਪੁੱਤਰ ਗੁਰਦੀਪ ਸਿੰਘ ਵਾਸੀ ਚੰਗਾਲੀਵਾਲਾ ਵਜੋਂ ਹੋਈ ਹੈ।

ਧਰਮਜੀਤ ਸਿੰਘ ਪੁਰਾਣੀ ਤਸਵੀਰ। 05-11-2026
ਲਹਿਰਾਗਾਗਾ, 4 ਨਵੰਬਰ (ਅਸ਼ੋਕ ਗਰਗ)- ਲਹਿਰਾਗਾਗਾ-ਸੁਨਾਮ ਮੁੱਖ ਮਾਰਗ ’ਤੇ ਪੈਂਦੇ ਪਿੰਡ ਖੋਖਰ ਕਲਾਂ ਨੇੜੇ ਦੇਰ ਸ਼ਾਮ ਇੱਕ ਦਰਦਨਾਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਕੰਬਾਈਨ ਦਾ ਕਟਰ ਵੱਜਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਧਰਮਜੀਤ ਸਿੰਘ (35) ਪੁੱਤਰ ਗੁਰਦੀਪ ਸਿੰਘ ਵਾਸੀ ਚੰਗਾਲੀਵਾਲਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਪੁੱਤਰ ਧਰਮਜੀਤ ਸਿੰਘ ਰਾਤ ਕਰੀਬ 8 ਵਜੇ ਝੋਨੇ ਦੀ ਫ਼ਸਲ ਵੇਚ ਕੇ ਮੋਟਰਸਾਈਕਲ ’ਤੇ ਆਪਣੇ ਘਰ ਵਾਪਸ ਪਰਤ ਰਿਹਾ ਸੀ। ਜਦੋਂ ਉਹ ਪਿੰਡ ਖੋਖਰ ਕਲਾਂ ਨੇੜੇ ਪਹੁੰਚਿਆ ਤਾਂ ਇੱਕ ਕੰਬਾਈਨ ਦਾ ਕਟਰ ਵੱਜਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਲਿਜਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ। ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗੁਰਦੀਪ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਾਇਆ ਕਿ ਉਕਤ ਕੰਬਾਈਨ ਮਨਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਖੋਖਰ ਕਲਾਂ ਦੀ ਸੀ, ਜਿਸ ਨੂੰ ਜਸਵਿੰਦਰ ਸਿੰਘ ਪੁੱਤਰ ਛੱਜੂ ਸਿੰਘ ਵਾਸੀ ਖੋਖਰ ਕਲਾਂ ਚਲਾ ਰਿਹਾ ਸੀ। ਉਸ ਨੇ ਦੋਸ਼ ਲਾਇਆ ਕਿ ਕੰਬਾਈਨ ਚਾਲਕ ਵਲੋਂ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨਾਲ ਕੰਬਾਈਨ ਚਲਾਉਣ ਕਾਰਨ ਇਹ ਹਾਦਸਾ ਵਾਪਰਿਆ, ਜਿਸ ਵਿੱਚ ਉਸ ਦੇ ਪੁੱਤਰ ਦੀ ਜਾਨ ਚਲੀ ਗਈ। ਪੁਲਿਸ ਵਲੋਂ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਤੰਗ ਨਾ ਕਰਨ ਦਾ ਭਰੋਸਾ ਅਗਲੀ ਖ਼ਬਰ ਸਰਕਾਰੀ ਜਬਰ ਵਿਰੁੱਧ ਲੋਕਤੰਤਰੀ ਆਵਾਜ ਬੁਲੰਦ ਕਰਨ ਲਈ ਰੈਲੀ ’ਚ ਵੱਡੀ ਗਿਣਤੀ ’­ਚ ਪਹੁੰਚਣ ਲੋਕ- ਢੀਂਡਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।