05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਤੰਗ ਨਾ ਕਰਨ ਦਾ ਭਰੋਸਾ

ਦਿੜ੍ਹਬਾ ਮੰਡੀ , 3 ਨਵੰਬਰ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਦਿੜ੍ਹਬਾ ਬਲਾਕ ਵੱਲੋਂ ਪਿੰਡ ਮਹਿਲਾਂ ਚੌਂਕ ਵਿਖੇ ਇਕਾਈ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਹੇਠ ਪਰਾਲੀ ਦੇ ਮੁੱਦੇ ’ਤੇ ਕੇਂਦਰ ਤੋਂ ਆਈ ਟੀਮ ਦਾ ਘਿਰਾਓ ਕੀਤਾ ਗਿਆ। ਕਿਸਾਨਾਂ ਨੇ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਨਾਂ ’ਤੇ ਕੀਤੀ ਜਾ ਰਹੀ ਕਾਰਵਾਈ ਦਾ ਵਿਰੋਧ ਕੀਤਾ।

ਪਰਾਲੀ ਦੇ ਮੁੱਦੇ ’ਤੇ ਕਿਸਾਨਾਂ ਉਪਰ ਪਰਚੇ ਦਰਜ ਕਰਨ ਆਈ ਕੇਂਦਰੀ ਟੀਮ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਆਗੂ। ਤਸਵੀਰ- ਔਜਲਾ 05-11-2026
ਦਿੜ੍ਹਬਾ ਮੰਡੀ , 3 ਨਵੰਬਰ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਦਿੜ੍ਹਬਾ ਬਲਾਕ ਵੱਲੋਂ ਪਿੰਡ ਮਹਿਲਾਂ ਚੌਂਕ ਵਿਖੇ ਇਕਾਈ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਹੇਠ ਪਰਾਲੀ ਦੇ ਮੁੱਦੇ ’ਤੇ ਕੇਂਦਰ ਤੋਂ ਆਈ ਟੀਮ ਦਾ ਘਿਰਾਓ ਕੀਤਾ ਗਿਆ। ਕਿਸਾਨਾਂ ਨੇ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਨਾਂ ’ਤੇ ਕੀਤੀ ਜਾ ਰਹੀ ਕਾਰਵਾਈ ਦਾ ਵਿਰੋਧ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਖ਼ਜ਼ਾਨਚੀ ਜਗਦੀਪ ਸਿੰਘ ਮਹਿਲਾਂ, ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ, ਭਵਾਨੀਗੜ੍ਹ ਬਲਾਕ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਪਰਾਲੀ ਦੇ ਮੁੱਦੇ ’ਤੇ ਕਿਸਾਨਾਂ ਨੂੰ ਭਾਰੀ ਜੁਰਮਾਨੇ ਅਤੇ ਪਰਚਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਡਰੋਨਾਂ ਰਾਹੀਂ ਖੇਤਾਂ ਦੀ ਨਿਗਰਾਨੀ ਕਰਕੇ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਕਿਸਾਨ ਦੇਸ਼ ਦਾ ਢਿੱਡ ਭਰਨ ਦੇ ਬਾਵਜੂਦ ਸਰਕਾਰੀ ਨੀਤੀਆਂ ਕਾਰਨ ਆਰਥਿਕ ਸੰਕਟ ਵਿੱਚ ਘਿਰਿਆ ਹੋਇਆ ਹੈ ਅਤੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣਾ ਬੇਇਨਸਾਫ਼ੀ ਹੈ।ਆਗੂਆਂ ਨੇ ਸਰਕਾਰਾਂ ਅਤੇ ਕਾਰਪੋਰੇਟ ਘਰਾਣਿਆਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਦਿਆਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਅਖ਼ੀਰ ਪ੍ਰਸ਼ਾਸਨ ਵੱਲੋਂ ਪਿੰਡ ਮਹਿਲਾਂ ਚੌਂਕ ਦੇ ਕਿਸਾਨਾਂ ਨੂੰ ਪਰਾਲੀ ਦੇ ਮੁੱਦੇ ’ਤੇ ਤੰਗ-ਪ੍ਰੇਸ਼ਾਨ ਨਾ ਕਰਨ ਦਾ ਭਰੋਸਾ ਦਿੱਤਾ ਗਿਆ, ਜਿਸ ਉਪਰੰਤ ਘਿਰਾਓ ਖ਼ਤਮ ਕਰ ਦਿੱਤਾ ਗਿਆ। ਇਸ ਮੌਕੇ ਘਰਾਚੋਂ ਤੋਂ ਵੱਡਾ ਜਥਾ ਅਤੇ ਗੁਰਜੰਟ ਸਿੰਘ, ਖਰਾ, ਚਮਕੌਰ ਸਿੰਘ, ਗੁਰਸੇਵਕ ਸਿੰਘ ਸੋਹੀ, ਦਰਸ਼ਨ ਸਿੰਘ ਮਾਨ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਸੁਰਜੀਤ ਸਿੰਘ ਦੇ ਭੋਗ ਮੌਕੇ ਪੁਲਿਸ ਵਲੋਂ ਸੰਗਤਾਂ ਨੂੰ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਣ ’ਤੇ ਰੋਸ ਅਗਲੀ ਖ਼ਬਰ ਕੰਬਾਈਨ ਦਾ ਕਟਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।