05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਯਤਨਸ਼ੀਲ ਹਾਂ- ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 4 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸਥਾਨਕ ਤਾਜ ਕਾਲੋਨੀ ਵਿਖੇ ਸੜਕਾਂ ਦੇ ਨਿਰਮਾਣ ਦਾ ਕੰਮ ਕਰਵਾਉਣ ਲਈ ਕਾਲੋਨੀ ਵਾਸੀਆਂ ਵਲੋਂ ਇਕ ਧੰਨਵਾਦੀ ਸਮਾਗਮ ਕਰਵਾਇਆ ਗਿਆ, ਜਿਸ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ। ਤਸਵੀਰ-ਭੁੱਲਰ ਬੀ.ਏ ਦੇ ਨਤੀਜੇ ਵਿਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ। 05-11-2026
ਸੁਨਾਮ ਊਧਮ ਸਿੰਘ ਵਾਲਾ, 4 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸਥਾਨਕ ਤਾਜ ਕਾਲੋਨੀ ਵਿਖੇ ਸੜਕਾਂ ਦੇ ਨਿਰਮਾਣ ਦਾ ਕੰਮ ਕਰਵਾਉਣ ਲਈ ਕਾਲੋਨੀ ਵਾਸੀਆਂ ਵਲੋਂ ਇਕ ਧੰਨਵਾਦੀ ਸਮਾਗਮ ਕਰਵਾਇਆ ਗਿਆ, ਜਿਸ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਤਾਜ ਕਾਲੋਨੀ ਦੇ ਪ੍ਰਧਾਨ ਪ੍ਰਗਟ ਸਿੰਘ ਬੰਟੀ, ਡਾ. ਨਿਰਮਲ ਸਿੰਘ, ਉਪਿੰਦਰ ਬਬਲਾ, ਨਵੀਨ ਕੁਮਾਰ ਲੱਕੀ, ਅਸ਼ੋਕ ਸਿੰਗਲਾ, ਸੁਰਿੰਦਰ ਸਿੰਗਲਾ, ਕਮਲ ਜੈਨ ਅਤੇ ਅਮਿਤ ਸ਼ਰਮਾ ਸਮੇਤ ਹੋਰ ਕਾਲੋਨੀ ਵਾਸੀਆਂ ਨੇ ਅਮਨ ਅਰੋੜਾ ਦਾ ਹਾਰ ਪਾ ਕੇ ਸਵਾਗਤ ਕੀਤਾ ਅਤੇ ਸੜਕਾਂ ਦੇ ਨਿਰਮਾਣ ਲਈ ਧੰਨਵਾਦ ਪ੍ਰਗਟਾਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੇ ਫਰਜ਼ਾਂ ’ਚ ਸ਼ਾਮਿਲ ਹੈ। ਉਹ ਹਮੇਸ਼ਾ ਲੋਕਾਂ ਦੀ ਸੇਵਾ ਲਈ ਸਮਰਪਿਤ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਭਾਵਨਾ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਡਾ. ਨਿਰਮਲ ਸਿੰਘ ਨੇ ਕਿਹਾ ਕਿ ਤਾਜ ਕਾਲੋਨੀ ਵਾਸੀਆਂ ਵਲੋਂ ਸੜਕਾਂ ਦੇ ਨਿਰਮਾਣ ਦੀ ਰੱਖੀ ਗਈ ਮੰਗ ਨੂੰ ਅਮਨ ਅਰੋੜਾ ਨੇ ਸਮੇਂ ਸਿਰ ਪੂਰਾ ਕਰਵਾ ਕੇ ਕਾਲੋਨੀ ਵਾਸੀਆਂ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ। ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕਿਹਾ ਕਿ ਅਮਨ ਅਰੋੜਾ ਜੋ ਵੀ ਵਾਅਦਾ ਕਰਦੇ ਹਨ, ਉਸ ਨੂੰ ਪੂਰਾ ਕਰਨ ਲਈ ਗੰਭੀਰਤਾ ਨਾਲ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਉਣ ਦਾ ਜੋ ਸੁਪਨਾ ਲਿਆ ਗਿਆ ਹੈ, ਉਸ ਨੂੰ ਸਾਕਾਰ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਪ੍ਰਧਾਨ ਮੁਕੇਸ਼ ਜੁਨੇਜਾ, ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਨਿਰਮਾਣ, ਵਾਰਡ ਦੇ ਕੌਂਸਲਰ ਕੁਲਬੀਰ ਸਿੰਘ ਭੰਗੂ ਅਤੇ ਕੈਬਨਿਟ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਯਸ਼ਪਾਲ ਮੰਗਲਾ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ਦੇ ਅੰਦਰ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਤੇ ਪਰਾਲੀ ਪ੍ਰਬੰਧਨ ਲਈ ਉੱਚ ਪੱਧਰੀ ਟੀਮ ਵਲੋਂ ਪਿੰਡਾਂ ਦ... ਅਗਲੀ ਖ਼ਬਰ ਸਟੇਟ ਪੱਧਰੀ ਯੋਗਾ ਅੰਡਰ 17 ਮੁਕਾਬਲਿਆਂ ਵਿੱਚ ਦੂਜੀ ਪੁਜ਼ੀਸ਼ਨ ਪ੍ਰਾਪਤ ਕਰ ਸਕੂਲ ਦਾ ਨਾਮ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।