06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬਬਲੂ ਜੰਡਾਲੀ ਨੇ ‘ਆਪ’ ਸਰਕਾਰ ਨੂੰ ਘੇਰਿਆ, ਸਹਿਕਾਰੀ ਸਭਾਵਾਂ ਅਤੇ ਝੋਨੇ ਦੀ ਲਿਫਟਿੰਗ ਦਾ ਮੁੱਦਾ ਉਠਾਇਆ

ਅਹਿਮਦਗੜ੍ਹ, 5 ਅਕਤੂਬਰ (ਰਵਿੰਦਰ ਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਿੰਦਰ ਸਿੰਘ ਬਬਲੂ ਜੰਡਾਲੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ‘ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਨੇ ਸਹਿਕਾਰੀ ਸਭਾਵਾਂ ਵਿੱਚ ਕਥਿਤ ਸਿਆਸੀ ਦਖ਼ਲਅੰਦਾਜ਼ੀ, ਕਿਸਾਨਾਂ ਦੀਆਂ ਸਮੱਸਿਆਵਾਂ, ਕਾਨੂੰਨ ਵਿਵਸਥਾ ਅਤੇ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਸਰਕਾਰ ਨੂੰ ਘੇਰਿਆ।

ਅਮਰਿੰਦਰ ਸਿੰਘ ਬਬਲੂ ਜੰਡਾਲੀ। 06-11-2026
ਅਹਿਮਦਗੜ੍ਹ, 5 ਅਕਤੂਬਰ (ਰਵਿੰਦਰ ਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਿੰਦਰ ਸਿੰਘ ਬਬਲੂ ਜੰਡਾਲੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ‘ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਨੇ ਸਹਿਕਾਰੀ ਸਭਾਵਾਂ ਵਿੱਚ ਕਥਿਤ ਸਿਆਸੀ ਦਖ਼ਲਅੰਦਾਜ਼ੀ, ਕਿਸਾਨਾਂ ਦੀਆਂ ਸਮੱਸਿਆਵਾਂ, ਕਾਨੂੰਨ ਵਿਵਸਥਾ ਅਤੇ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਜੰਡਾਲੀ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਦੀ ਸਥਾਪਨਾ ਕਿਸਾਨਾਂ ਅਤੇ ਪੇਂਡੂ ਲੋਕਾਂ ਦੇ ਆਰਥਿਕ ਹਿੱਤਾਂ ਦੀ ਰਾਖੀ ਲਈ ਕੀਤੀ ਗਈ ਸੀ, ਪਰ ਇਨ੍ਹਾਂ ਸੰਸਥਾਵਾਂ ਵਿੱਚ ਸਿਆਸੀ ਦਖ਼ਲਅੰਦਾਜ਼ੀ ਅਤੇ ਬਦਲਾਖੋਰੀ ਦੀਆਂ ਕਾਰਵਾਈਆਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸੰਸਥਾਵਾਂ ਦਾ ਕੰਮਕਾਜ ਪਾਰਦਰਸ਼ੀ ਅਤੇ ਸੁਤੰਤਰ ਹੋਣਾ ਚਾਹੀਦਾ ਹੈ ਅਤੇ ਸਾਰੇ ਮੈਂਬਰਾਂ ਦੇ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਦੀ ਰਜਿਸਟ੍ਰੇਸ਼ਨ ਅਤੇ ਨੀਤੀਆਂ ਵਿੱਚ ਕੀਤੀਆਂ ਤਬਦੀਲੀਆਂ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਇਨ੍ਹਾਂ ਦਾ ਲਾਭ ਆਮ ਕਿਸਾਨਾਂ ਅਤੇ ਪੇਂਡੂ ਵਰਗ ਨੂੰ ਮਿਲਣਾ ਚਾਹੀਦਾ ਹੈ। ਜੰਡਾਲੀ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਜੱਸੀ ਮਾਨਵੀ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਤੇਜ਼ ਕਰਨ ਦਾ ਸੱਦਾ ਵੀ ਦਿੱਤਾ।
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਬੀ.ਐਸ.ਐਨ.ਐਲ. ਕਰਮਚਾਰੀਆਂ ਨੇ 3 ਰੋਜਾ ਧਰਨਾ ਕੀਤਾ ਆਰੰਭ ਅਗਲੀ ਖ਼ਬਰ ਲਾਇਫ ਗਾਰਡ ਨਰਸਿੰਗ ਇੰਸਟੀਚਿਊਟ ਵਿਖੇ ਕਰਵਾਇਆ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।