ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਗਮਾ ਜੇਤੂ ਸੋਨੀ ਕੌਰ ਦਾ ਵਿਸ਼ੇਸ਼ ਸਨਮਾਨ
ਮਹਿਲ ਕਲਾਂ, 7 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਚੁਹਾਣਕੇ ਕਲਾਂ ਦੀ ਹੋਣਹਾਰ ਖਿਡਾਰਨ ਸੋਨੀ ਕੌਰ ਪੁੱਤਰੀ ਕੁਲਵੀਰ ਸਿੰਘ ਨੇ ਚੇਨਈ (ਤਾਮਿਲਨਾਡੂ) ਵਿਖੇ ਹੋਈ 41ਵੀਂ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸੋਨੀ ਕੌਰ ਨੇ ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ 400 ਮੀਟਰ ਮਿਕਸਡ ਰਿਲੇਅ ਦੌੜ ਵਿਚੋਂ ਦੂਸਰਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਤਗਮਾ (ਸਿਲਵਰ ਮੈਡਲ) ਆਪਣੇ ਨਾਂਅ ਕੀਤਾ ਹੈ।
ਅਜੀਤ ਡੈਸਕ
08-11-2026