ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ 10 ਨੂੰ
ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਬਰਨਾਲਾ ਵਿਖੇ ਸਮਾਗਮ ਮਿਤੀ 8 ਤੋਂ 10 ਨਵੰਬਰ ਤੱਕ ਕਰਵਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਮਿਤੀ 8 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ, 9 ਨਵੰਬਰ ਨੂੰ ਸਵੇਰੇ 9:30 ਵਜੇ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ।
ਅਜੀਤ ਡੈਸਕ
08-11-2026