ਸ਼ੈਮਰੌਕ ਇੰਟਰਨੈਸ਼ਨਲ ਸਕੂਲ ਵਲੋਂ ਖੇਡਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ
ਤਪਾ ਮੰਡੀ, 9 ਨਵੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਈ ਗਈ ਸਪੋਰਟਸ ਮੀਟ ਦਾ ਸਮਾਪਤੀ ਸਮਾਰੋਹ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਪੋਰਟਸ ਮੀਟ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਤਪਾ ਮੰਡੀ, 9 ਨਵੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਈ ਗਈ ਸਪੋਰਟਸ ਮੀਟ ਦਾ ਸਮਾਪਤੀ ਸਮਾਰੋਹ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਪੋਰਟਸ ਮੀਟ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਪਤੀ ਸਮਾਰੋਹ ਦਾ ਮੁੱਖ ਆਕਰਸ਼ਣ ਇਨਾਮ ਵੰਡ ਸਮਾਰੋਹ ਰਿਹਾ। ਇਸ ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਮੈਡਲ, ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਨਾਮ ਪ੍ਰਾਪਤ ਕਰਦੇ ਸਮੇਂ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖ਼ੁਸ਼ੀ ਅਤੇ ਮਾਣ ਦੀ ਝਲਕ ਦਿਖਾਈ ਦਿੱਤੀ। ਹੋਰ ਵਿਦਿਆਰਥੀਆਂ ਨੇ ਵੀ ਜੇਤੂ ਖਿਡਾਰੀਆਂ ਦਾ ਤਾੜੀਆਂ ਨਾਲ ਹੌਸਲਾ ਵਧਾਇਆ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਖੇਡਾਂ ਨਾਲ ਬੱਚਿਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ, ਮਿਹਨਤ ਅਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿੱਤ ਅਤੇ ਹਾਰ ਖੇਡ ਦਾ ਹਿੱਸਾ ਹਨ, ਪਰ ਸਭ ਤੋਂ ਮਹੱਤਵਪੂਰਨ ਗੱਲ ਖੇਡਾਂ ਵਿਚ ਪੂਰੇ ਜੋਸ਼ ਅਤੇ ਇਮਾਨਦਾਰੀ ਨਾਲ ਭਾਗ ਲੈਣਾ ਹੈ। ਸਕੂਲ ਦੇ ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗ ਲੈਣ ਵਾਲੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਨੇ ਖੇਡ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਖੇਡ ਵਿਭਾਗ ਦੇ ਅਧਿਆਪਕਾਂ ਮੈਡਮ ਰਣਜੀਤ ਕੌਰ ਅਤੇ ਮੈਡਮ ਅਵਨੀਤ ਸ਼ਰਮਾ ਅਤੇ ਸਮੂਹ ਸਟਾਫ਼ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।