12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਸੁਨਾਮ ਊਧਮ ਸਿੰਘ ਵਾਲਾ, 11 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਡਿੰਪਲ ਮਸੀਹ ਨੂੰ ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ, ਜ਼ਿਲ੍ਹਾ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 12-11-2026
ਸੁਨਾਮ ਊਧਮ ਸਿੰਘ ਵਾਲਾ, 11 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਡਿੰਪਲ ਮਸੀਹ ਨੂੰ ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ, ਜ਼ਿਲ੍ਹਾ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਵਿਸ਼ੇਸ਼ ਮੌਕੇ ‘ਤੇ ਡਿੰਪਲ ਮਸੀਹ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪ੍ਰਗਟਾਇਆ ਗਿਆ ਵਿਸ਼ਵਾਸ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਕ੍ਰਿਸਚਨ ਭਾਈਚਾਰੇ ਦੀ ਭਲਾਈ, ਹੱਕਾਂ ਅਤੇ ਸਮਾਜਿਕ ਉੱਨਤੀ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਇਸ ਮੌਕੇ ਉਨ੍ਹਾਂ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਵਾਈਸ ਚੇਅਰਮੈਨ ਸੰਦੀਪ ਸਿੰਘ ਵਿਰਕ ਅਤੇ ਨਗਰ ਕੌਂਸਲ ਸੁਨਾਮ ਦੇ ਸੀਨੀਅਰ ਵਾਈਸ ਪ੍ਰਧਾਨ ਯਾਦਵਿੰਦਰ ਨਿਰਮਾਣ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਤੋਂ ਇਲਾਵਾ ਪਾਸਟਰ ਮੰਗਤ ਮਸੀਹ, ਅਨਿਲ ਮਸੀਹ, ਆਸ਼ੀਸ਼ ਮਸੀਹ (ਲਖਮੀਰਵਾਲਾ), ਥਾਮਸ ਮਸੀਹ, ਸੁਰਿੰਦਰ ਕੁਮਾਰ ਅਤੇ ਇਸ ਖੁਸ਼ੀ ਦੇ ਮੌਕੇ ‘ਤੇ ਮੌਜੂਦ ਸਮੂਹ ਸਾਥੀਆਂ ਤੇ ਸਹਿਯੋਗੀਆਂ ਦਾ ਵੀ ਧੰਨਵਾਦ ਕੀਤਾ।
ਪਿਛਲੀ ਖ਼ਬਰ ਦਲਜੀਤ ਸਿੰਘ ਦੀ ਪੋਸਟਮਾਰਟਮ ਰਿਪੋਰਟ ਨੇ ਸਰਕਾਰ ਅਤੇ ਪ੍ਰਸ਼ਾਸਨ ਦਾ ਝੂਠ ਕੀਤਾ ਬੇਨਕਾਬ- ਮੋਹਨਜੀਤ ਇਨਸਾਫ਼ ਕਮੇਟੀ ਅਗਲੀ ਖ਼ਬਰ ਸੰਗਰੂਰ-ਦਿੱਲੀ ਮੁੱਖ ਮਾਰਗ ’ਤੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।