ਝੋਨੇ ਦੀ ਖਰੀਦ ਅਚਾਨਕ ਬੰਦ ਕਰਨਾ ਅੰਨਦਾਤੇ ਨਾਲ ਸਰਾਸਰ ਧੱਕਾ- ਕਾਤਰੋਂ
ਧੂਰੀ, 11 ਨਵੰਬਰ (ਲਖਵੀਰ ਸਿੰਘ ਧਾਂਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਤੋਂ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਚਾਨਕ ਬੰਦ ਕਰਨ ਦੇ ਫ਼ੈਸਲੇ ਨੂੰ ਬੇਹੱਦ ਮੰਦਭਾਗਾ ਤੇ ਕਿਸਾਨ ਵਿਰੋਧੀ ਦੱਸਦਿਆਂ ਇਸ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਲਿਆ ਗਿਆ ਫ਼ੈਸਲਾ ਅੰਨਦਾਤੇ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਬਰਾਬਰ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਤੋਂ ਇੰਚਾਰਜ ਰਣਜੀਤ ਸਿੰਘ ਕਾਤਰੋਂ ਗੱਲਬਾਤ ਕਰਦੇ ਹੋਏ। ਤਸਵੀਰ : ਲਖਵੀਰ ਸਿੰਘ ਧਾਂਦਰਾ
12-11-2026