ਸ਼ਹੀਦ ਭਾਈ ਮਨੀ ਸਿੰਘ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਉਦਯੋਗਿਕ ਦੌਰਾ
ਲੌਂਗੋਵਾਲ, 11 ਨਵੰਬਰ (ਵਿਨੋਦ, ਸ. ਖੰਨਾ) - ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਐੱਸ.
ਲੌਂਗੋਵਾਲ, 11 ਨਵੰਬਰ (ਵਿਨੋਦ, ਸ. ਖੰਨਾ) - ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਐੱਸ.ਜੀ.ਪੀ.ਸੀ. ਦੇ ਸਕੱਤਰ ਸਿੱਖਿਆ ਇੰਜ. ਸ. ਸੁਖਮਿੰਦਰ ਸਿੰਘ ਅਤੇ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਵਿਹਾਰਕ ਗਿਆਨ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਸੌਲੀਟੇਅਰ ਇਨਫੋਸਿਸ ਪ੍ਰਾਈਵੇਟ ਲਿਮਟਿਡ ਮੋਹਾਲੀ ਵਿਖੇ ਉਦਯੋਗਿਕ ਦੌਰਾ ਕਰਵਾਇਆ ਗਿਆ। ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੀ ਮੁਖੀ ਏ.ਪੀ. ਗਗਨਦੀਪ ਕੌਰ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਈ.ਟੀ. ਉਦਯੋਗ ਦੇ ਅਸਲ ਕੰਮਕਾਜ, ਨਵੀਆਂ ਤਕਨੀਕਾਂ ਅਤੇ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਜਾਣੂ ਕਰਵਾਉਣਾ ਸੀ। ਇਸ ਮੌਕੇ ਏ.ਪੀ. ਕਿਰਨਦੀਪ ਕੌਰ, ਏ.ਪੀ. ਸੁਰਜੀਤ ਸਿੰਘ ਅਤੇ ਸੁਖਵੀਰ ਸਿੰਘ ਉਭਾਵਾਲ ਮੌਜੂਦ ਸਨ।