13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਦਾਜ ਦੇ ਕੇਸ ਵਿੱਚ ਪਤੀ ਤੇ ਸੱਸ ਬਰੀ

ਧੂਰੀ, 12 ਨਵੰਬਰ (ਲਖਵੀਰ ਸਿੰਘ ਧਾਂਦਰਾ)-ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਧੂਰੀ ਦੀ ਅਦਾਲਤ ਨੇ ਦਾਜ ਦੀ ਮੰਗ ਅਤੇ ਤੰਗ-ਪ੍ਰੇਸ਼ਾਨੀ ਦੇ ਮਾਮਲੇ ਵਿੱਚ ਮਨਜੀਤ ਸਿੰਘ ਅਤੇ ਉਸ ਦੀ ਮਾਤਾ ਜਸਵਿੰਦਰ ਕੌਰ ਨੂੰ ਬਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਲਜ਼ਮਾਂ ਦੇ ਵਕੀਲ ਐਡਵੋਕੇਟ ਗੁਰਵਿੰਦਰ ਸਿੰਘ ਸਰਾਓ ਨੇ ਦੱਸਿਆ ਕਿ ਮਨਦੀਪ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਸਿਟੀ ਧੂਰੀ ਵਿਖੇ 23 ਦਸੰਬਰ 2020 ਨੂੰ ਐੱਫ.

ਅਜੀਤ ਡੈਸਕ 13-11-2026
ਧੂਰੀ, 12 ਨਵੰਬਰ (ਲਖਵੀਰ ਸਿੰਘ ਧਾਂਦਰਾ)-ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਧੂਰੀ ਦੀ ਅਦਾਲਤ ਨੇ ਦਾਜ ਦੀ ਮੰਗ ਅਤੇ ਤੰਗ-ਪ੍ਰੇਸ਼ਾਨੀ ਦੇ ਮਾਮਲੇ ਵਿੱਚ ਮਨਜੀਤ ਸਿੰਘ ਅਤੇ ਉਸ ਦੀ ਮਾਤਾ ਜਸਵਿੰਦਰ ਕੌਰ ਨੂੰ ਬਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਲਜ਼ਮਾਂ ਦੇ ਵਕੀਲ ਐਡਵੋਕੇਟ ਗੁਰਵਿੰਦਰ ਸਿੰਘ ਸਰਾਓ ਨੇ ਦੱਸਿਆ ਕਿ ਮਨਦੀਪ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਸਿਟੀ ਧੂਰੀ ਵਿਖੇ 23 ਦਸੰਬਰ 2020 ਨੂੰ ਐੱਫ.ਆਈ.ਆਰ. ਨੰਬਰ 200 ਅਧੀਨ ਧਾਰਾ 498-ਏ, 406 ਅਤੇ 120-ਬੀ ਆਈ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਬਚਾਅ ਪੱਖ ਦੇ ਵਕੀਲ ਐਡਵੋਕੇਟ ਗੁਰਵਿੰਦਰ ਸਿੰਘ ਸਰਾਓ ਵੱਲੋਂ ਪੇਸ਼ ਕੀਤੀਆਂ ਦਲੀਲਾਂ ਅਤੇ ਮਾਣਯੋਗ ਸੁਪਰੀਮ ਕੋਰਟ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਨੂੰਨੀ ਸਿਧਾਂਤਾਂ ਨੂੰ ਵਿਚਾਰਦਿਆਂ ਅਦਾਲਤ ਨੇ ਕਿਹਾ ਕਿ ਕੇਵਲ ਦਾਜ ਦੀ ਮੰਗ ਦਾ ਦੋਸ਼ ਲੱਗਣਾ ਹੀ ਧਾਰਾ 498-ਏ ਅਧੀਨ ਅਪਰਾਧ ਸਾਬਤ ਕਰਨ ਲਈ ਕਾਫ਼ੀ ਨਹੀਂ। ਅਦਾਲਤ ਨੇ ਸਬੂਤਾਂ ਦੀ ਘਾਟ ਅਤੇ ਗਵਾਹੀਆਂ ਵਿੱਚ ਕਮੀਆਂ ਨੂੰ ਵਿਚਾਰਦਿਆਂ ਦੋਵਾਂ ਮੁਲਜ਼ਮਾਂ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਹੈ।
ਪਿਛਲੀ ਖ਼ਬਰ ਭਾਸ਼ਣ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸਲਾਨਾ ਸਮਾਗਮ 20 ਨੂੰ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਰਾਜਾ ਬੜਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।