ਸੜਕ ਹਾਦਸੇ ’ਚ ਪੰਜਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ
ਭਵਾਨੀਗੜ੍ਹ, 13 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) : ਸਰਕਾਰੀ ਪ੍ਰਾਇਮਰੀ ਸਕੂਲ ਮਸਾਣੀ ਵਿਖੇ ਪੰਜਵੀਂ ਜਮਾਤ ਵਿੱਚ ਪੜ੍ਹਦੀ ਇੱਕ ਵਿਦਿਆਰਥਣ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਇਸ ਸਬੰਧੀ ਸਰਕਾਰੀ ਪ੍ਰਾਇਮਰੀ ਸਕੂਲ ਮਸਾਣੀ ਦੀ ਇੰਚਾਰਜ ਰਾਜਵਿੰਦਰ ਕੌਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਰਦਿੱਤਪੁਰਾ ਦੇ ਇੰਚਾਰਜ ਗੁਰਦੀਪ ਸਿੰਘ ਫੱਗੂਵਾਲਾ ਨੇ ਦੱਸਿਆ ਕਿ ਅੱਜ ਸਵੇਰੇ ਪੰਜਵੀਂ ਜਮਾਤ ਦੀ ਵਿਦਿਆਰਥਣ ਕਰਮਵੀਰ ਕੌਰ ਪੁੱਤਰੀ ਪਵਨ ਸਿੰਘ ਆਪਣੀ ਮਾਤਾ ਅਤੇ ਛੋਟੇ ਭਰਾ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਮੁੱਖ ਸੜਕ ਤੋਂ ਪਿੰਡ ਮਸਾਣੀ ਨੂੰ ਜਾਂਦੀ ਲਿੰਕ ਸੜਕ ਰਾਹੀਂ ਜਾ ਰਹੇ ਸੀ।
ਮ੍ਰਿਤਕ ਵਿਦਿਆਰਥਣ ਕਰਮਵੀਰ ਕੌਰ ਦੀ ਪੁਰਾਣੀ ਤਸਵੀਰ।
14-11-2026