14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭਾਜਪਾ ’ਚ ਸ਼ਾਮਿਲ ਹੋਏ ਵਿਨੋਦ ਕੁਮਾਰ ਬੋਦੀ ਅਤੇ ਸਾਥੀਆਂ ਦਾ ਸੀਨੀਅਰ ਭਾਜਪਾ ਆਗੂਆਂ ਨੇ ਕੀਤਾ ਸਵਾਗਤ

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸਥਾਨਕ ਜ਼ਿਲ੍ਹਾ ਦਫ਼ਤਰ ਵਿਖੇ ਕਾਂਗਰਸ ਪਾਰਟੀ ਛੱਡ ਕੇ ਮੁੜ ਭਾਜਪਾ ਵਿੱਚ ਸ਼ਾਮਿਲ ਹੋਏ ਵਿਨੋਦ ਕੁਮਾਰ ਬੋਦੀ ਅਤੇ ਉਨ੍ਹਾਂ ਦੇ ਸਹਿਯੋਗੀਆਂ ਦਾ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਨੇ ਕਿਹਾ ਕਿ ਵਿਨੋਦ ਕੁਮਾਰ ਬੋਦੀ ਪਹਿਲਾਂ ਵੀ ਭਾਜਪਾ ਦੇ ਇੱਕ ਸਰਗਰਮ ਅਤੇ ਧੜੱਲੇਦਾਰ ਆਗੂ ਰਹੇ ਹਨ।

ਭਾਜਪਾ ਵਿਚ ਸ਼ਾਮਿਲ ਹੋਏ ਵਿਨੋਦ ਕੁਮਾਰ ਬੋਦੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦੇ ਹੋਏ ਸੰਗਰੂਰ ਦੇ ਸੀਨੀਅਰ ਭਾਜਪਾ ਆਗੂ। ਤਸਵੀਰ-ਮੁਕੇਸ਼ ਕੁਮਾਰ 14-11-2026
ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸਥਾਨਕ ਜ਼ਿਲ੍ਹਾ ਦਫ਼ਤਰ ਵਿਖੇ ਕਾਂਗਰਸ ਪਾਰਟੀ ਛੱਡ ਕੇ ਮੁੜ ਭਾਜਪਾ ਵਿੱਚ ਸ਼ਾਮਿਲ ਹੋਏ ਵਿਨੋਦ ਕੁਮਾਰ ਬੋਦੀ ਅਤੇ ਉਨ੍ਹਾਂ ਦੇ ਸਹਿਯੋਗੀਆਂ ਦਾ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਨੇ ਕਿਹਾ ਕਿ ਵਿਨੋਦ ਕੁਮਾਰ ਬੋਦੀ ਪਹਿਲਾਂ ਵੀ ਭਾਜਪਾ ਦੇ ਇੱਕ ਸਰਗਰਮ ਅਤੇ ਧੜੱਲੇਦਾਰ ਆਗੂ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਬੋਦੀ ਦੇ ਪਾਰਟੀ ਵਿੱਚ ਮੁੜ ਵਾਪਸ ਆਉਣ ਨਾਲ ਜ਼ਮੀਨੀ ਪੱਧਰ ‘ਤੇ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਸਵਾਗਤੀ ਸਮਾਗਮ ਦੌਰਾਨ ਪਾਰਟੀ ਦੇ ਕਈ ਸੀਨੀਅਰ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ ਜਿਨ੍ਹਾਂ ਵਿੱਚ ਸੀਨੀਅਰ ਭਾਜਪਾ ਆਗੂ ਸਤਵੰਤ ਸਿੰਘ ਪੂਨੀਆ, ਜੋਗੀ ਰਾਮ ਸਾਹਨੀ, ਜ਼ਿਲ੍ਹਾ ਜਨਰਲ ਸਕੱਤਰ ਵਿਜੇ ਸਾਹਨੀ, ਸੋਸ਼ਲ ਮੀਡੀਆ ਇੰਚਾਰਜ ਸਤਪਾਲ ਸਿੰਘ, ਯੁਵਾ ਮੋਰਚਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਹੈਪੀ ਅਤੇ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਤਰੁਵਰ ਸਿੰਗਲਾ ਪ੍ਰਮੁੱਖ ਤੌਰ ‘ਤੇ ਸ਼ਾਮਲ ਸਨ। ਇਸ ਤੋਂ ਇਲਾਵਾ ਸੇਵਾਮੁਕਤ ਜ਼ਿਲ੍ਹਾ ਖੇਡ ਅਫ਼ਸਰ ਕੌਸ਼ਲ ਸ਼ਰਮਾ, ਚੰਦਰ ਪ੍ਰਕਾਸ਼, ਸੁਨੀਲ ਚੌਹਾਨ, ਪਰਮਿੰਦਰ ਸਿੰਘ, ਰਵੀ ਦੱਤ ਸ਼ਰਮਾ, ਸੁਨੀਲ ਕੁਮਾਰ ਅਤੇ ਸੰਦੀਪ ਗੋਇਲ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਆਗੂ ਤੇ ਵਰਕਰ ਮੌਜੂਦ ਰਹੇ, ਜਿਨ੍ਹਾਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕੀਤਾ।
ਪਿਛਲੀ ਖ਼ਬਰ ਭਾਜਪਾ ਵੱਲੋਂ ਕੀਤੀ ਜਾ ਰਹੀ ਰੱਥ ਯਾਤਰਾ ਰੈਲੀ ਸਬੰਧੀ ਡਿਊਟੀਆਂ ਲਗਾਈਆਂ ਅਗਲੀ ਖ਼ਬਰ ਜ਼ਿਲ੍ਹਾ ਵਿਗਿਆਨ ਪ੍ਰਦਰਸ਼ਨੀ ਸਫਲਤਾ ਪੂਰਵਕ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।