14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੇਨੜਾ ਵਿਖੇ 35 ਲੱਖ ਦੀ ਲਾਗਤ ਨਾਲ ਨਵੇਂ ਬਣੇ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਉਦਘਾਟਨ

ਧੂਰੀ, 14 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ)-ਅੱਜ ਪਿੰਡ ਬੇਨੜਾ ‘ਚ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ ‘ਹੈਲਥ ਐਂਡ ਵੈੱਲਨੈੱਸ ਸੈਂਟਰ’ ਦਾ ਰਸਮੀ ਉਦਘਾਟਨ ਮੁੱਖ ਮੰਤਰੀ ਪੰਜਾਬ ਦੇ ਓ. ਐੱਸ.

ਓ.ਐੱਸ.ਡੀ. ਸੁਖਵੀਰ ਸਿੰਘ ਸੁੱਖੀ ਪਿੰਡ ਬੇਨੜਾ ਵਿਖੇ 35 ਲੱਖ ਦੀ ਲਾਗਤ ਨਾਲ ਨਵੇਂ ਬਣੇ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਉਦਘਾਟਨ ਕਰਨ ਮੋਕੇ ਨਾਲ ਸਰਪੰਚ ਗੋਪਾਲ ਕ੍ਰਿਸ਼ਨ। ਤਸਵੀਰ : ਲਖਵੀਰ ਸਿੰਘ ਧਾਂਦਰਾ 15-11-2026
ਧੂਰੀ, 14 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ)-ਅੱਜ ਪਿੰਡ ਬੇਨੜਾ ‘ਚ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ ‘ਹੈਲਥ ਐਂਡ ਵੈੱਲਨੈੱਸ ਸੈਂਟਰ’ ਦਾ ਰਸਮੀ ਉਦਘਾਟਨ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਕੀਤਾ। ਇਸ ਮੌਕੇ ‘ਤੇ ਪਿੰਡ ਦੇ ਸਰਪੰਚ ਗੋਪਾਲ ਕ੍ਰਿਸ਼ਨ ਸਮੇਤ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਓ.ਐੱਸ.ਡੀ. ਸੁਖਵੀਰ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਿੰਡਾਂ ਦੇ ਲੋਕਾਂ ਨੂੰ ਨਿੱਕੀ-ਮੋਟੀ ਬਿਮਾਰੀ ਜਾਂ ਦਵਾਈ-ਬੂਟੀ ਲੈਣ ਵਾਸਤੇ ਸ਼ਹਿਰਾਂ ਦੇ ਵੱਡੇ ਹਸਪਤਾਲਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ, ਜਿਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੁੰਦੇ ਸਨ ਪਰ ਹੁਣ ਸਰਕਾਰ ਵੱਲੋਂ ਪਿੰਡਾਂ ਵਿੱਚ ਮੁਹੱਲਾ ਕਲੀਨਿਕ ਅਤੇ ਵੈਲਨੈੱਸ ਸੈਂਟਰ ਖੋਲ੍ਹ ਕੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ‘ਤੇ ਹੀ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਪੰਚ ਗੋਪਾਲ ਕ੍ਰਿਸ਼ਨ, ਗੁਰਚਰਨ ਸਿੰਘ ਕਾਲਾ, ਬਲਾਕ ਸੰਮਤੀ ਕੁਲਵਿੰਦਰ ਸਿੰਘ ਗੱਗੀ, ਮਨੂ ਸ਼ਰਮਾ ਬੇਨੜਾ ਨੇ ਇਸ ਵੱਡੀ ਸੌਗਾਤ ਲਈ ਮੁੱਖ ਮੰਤਰੀ ਪੰਜਾਬ ਅਤੇ ਓ.ਐੱਸ.ਡੀ. ਸੁਖਵੀਰ ਸਿੰਘ ਦਾ ਧੰਨਵਾਦ ਕੀਤਾ ਅਤੇ ਪਿੰਡ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ‘ਮੇਲਾ ਦੇਸ਼ ਭਗਤਾਂ ਦਾ’ ਭਲਕੇ ਅਗਲੀ ਖ਼ਬਰ ਸਤੌਜ ਅਕੈਡਮੀ ਵਿਖੇ ਅਧਿਆਪਕਾਂ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ ‘ਵੈਲਿਊ ਆਫ ਐਜੂਕੇਸ਼ਨ’ ਵਿਸ਼ੇ ’ਤੇ ਵਰਕਸ਼ਾਪ ‘ਚ ਵੱਖ-ਵੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।