14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਦੇ ਪਿੰਡਾਂ ਵਿੱਚ ਕੀਤਾ ਝੰਡਾ ਮਾਰਚ

ਦਿੜ੍ਹਬਾ ਮੰਡੀ, 14 ਨਵੰਬਰ (ਹਰਬੰਸ ਸਿੰਘ ਛਾਜਲੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦੇ ਸ਼ਹਿਰ ਦਿੜ੍ਹਬਾ ਸਥਿਤ ਦਫਤਰ ਅੱਗੇ ਪ੍ਰਦਰਸ਼ਨ ਕਰਦਿਆਂ ਸਰਕਾਰੀ ਵਿਭਾਗਾਂ ਦੀਆਂ ਵੱਖ ਵੱਖ ਕੈਟਾਗਿਰੀਆਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਕੀਤੀ। ਮੋਰਚੇ ਦੇ ਸੂਬਾਈ ਸ਼ੇਰ ਸਿੰਘ ਖੰਨਾ, ਰੇਸ਼ਮ ਸਿੰਘ ਗਿੱਲ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਗੁਰਵਿੰਦਰ ਸਿੰਘ ਕਾਹਲੋ, ਹਮੀਰ ਸਿੰਘ ਭੀਖੀ ਨੇ ਕਿਹਾ ਕਿ ਪੰਜਾਬ ਦੇ ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਦੇ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਲੋਕਾਂ ਦੇ ਅੱਗੇ ਆਪਣਾ ਦਰਦ ਫਰੋਲਿਆ।

ਅਜੀਤ ਡੈਸਕ 15-11-2026
ਦਿੜ੍ਹਬਾ ਮੰਡੀ, 14 ਨਵੰਬਰ (ਹਰਬੰਸ ਸਿੰਘ ਛਾਜਲੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦੇ ਸ਼ਹਿਰ ਦਿੜ੍ਹਬਾ ਸਥਿਤ ਦਫਤਰ ਅੱਗੇ ਪ੍ਰਦਰਸ਼ਨ ਕਰਦਿਆਂ ਸਰਕਾਰੀ ਵਿਭਾਗਾਂ ਦੀਆਂ ਵੱਖ ਵੱਖ ਕੈਟਾਗਿਰੀਆਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਕੀਤੀ। ਮੋਰਚੇ ਦੇ ਸੂਬਾਈ ਸ਼ੇਰ ਸਿੰਘ ਖੰਨਾ, ਰੇਸ਼ਮ ਸਿੰਘ ਗਿੱਲ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਗੁਰਵਿੰਦਰ ਸਿੰਘ ਕਾਹਲੋ, ਹਮੀਰ ਸਿੰਘ ਭੀਖੀ ਨੇ ਕਿਹਾ ਕਿ ਪੰਜਾਬ ਦੇ ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਦੇ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਲੋਕਾਂ ਦੇ ਅੱਗੇ ਆਪਣਾ ਦਰਦ ਫਰੋਲਿਆ। ਉਨ੍ਹਾਂ ਕਿਹਾ ਕਿ ਜੇਕਰ 17 ਨਵੰਬਰ ਨੂੰ ਰੱਖੀ ਮੀਟਿੰਗ ਦੇ ਵਿੱਚ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਠੇਕਾ ਮੁਲਾਜ਼ਮਾਂ ਵੱਲੋਂ ਪਿੰਡਾਂ ਵਿੱਚ ਝੰਡਾ ਮਾਰਚ ਅਤੇ ਰਾਤ ਨੂੰ ਜਾਗੋ ਮਾਰਚ ਕੀਤੇ ਜਾਣਗੇ। ਮੰਗਾਂ ਸਬੰਧੀ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਭਗਤ ਸਿੰਘ ਭਗਤਾ, ਸ਼ਮਸ਼ੇਰ ਸਿੰਘ ਢਿੱਲੋ ਜਸਵਿੰਦਰ ਸਿੰਘ ਬੀਜਾ, ਜਗਦੇਵ ਸਿੰਘ ਫਿਰੋਜ਼ਪੁਰ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ ਮਾਨ, ਸ਼ੇਰ ਸਿੰਘ ਫਿਰੋਜ਼ਪੁਰ, ਸੁਖਪਾਲ ਸਿੰਘ ਖੰਡੀ, ਅਨੁਜ ਕੁਮਾਰ ਸੁਨਾਮ, ਪ੍ਰਿੰਸਪਾਲ ਸਿੰਘ ਕਰਮਜੀਤ ਸਿੰਘ ਮਲੋਟ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਕੋਟਾ ਪੂਰਾ ਹੋਣ ਦਾ ਬਹਾਨਾ ਬਣਾ ਕੇ ਮੰਡੀਆਂ ’ਚ ਝੋਨੇ ਦੀ ਖਰੀਦ ਬੰਦ ਕਰਨਾ ਕਿਸਾਨਾਂ ਨਾਲ ਵੱਡਾ ਧੱਕਾ- ਝੂੰਦਾਂ ਅਗਲੀ ਖ਼ਬਰ ਦੂਸਰੇ ਗੇੜ੍ਹ ਵਿੱਚ ਸੰਗਰੂਰ ਪੁੱਜੇਗੀ ਚੰਨੀ ਦੀ ਅਗਵਾਈ ਹੇਠਲੀ ਸਾਇਕਲ ਯਾਤਰਾ–ਮੇਸ਼ੀ, ਢੀਂਗਰਾ ਮੂਲੋਵਾਲ ਵਿਖੇ ਲਗਾਇਆ ਜਾਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।