16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਧੂਰੀ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਰੁਲ ਰਹੀ ਹੈ, ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੀ ਸਾਰ ਲੈਣ ਮੰਡੀਆਂ ਵਿੱਚ ਪਹੁੰਚਣ-ਸ਼ੁਭਮ ਸ਼ਰਮਾ ਸ਼ੁਭੀ

ਧੂਰੀ, 15 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਨੇ ਅੱਜ ਹਲਕਾ ਧੂਰੀ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਈਸੀ ਅਤੇ ਢਢੋਗਲ ਸਮੇਤ ਵੱਖ-ਵੱਖ ਮੰਡੀਆਂ ਵਿੱਚ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।

ਸ਼ੁਭਮ ਸ਼ਰਮਾ ਸ਼ੁਭੀ ਪ੍ਰਧਾਨ ਪੰਜਾਬ ਯੂਥ ਕਾਂਗਰਸ ਮੰਡੀਆਂ ਦੇ ਦੌਰੇ ਦੌਰਾਨ। ਤਸਵੀਰ : ਲਖਵੀਰ ਸਿੰਘ ਧਾਂਦਰਾ 16-11-2026
ਧੂਰੀ, 15 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਨੇ ਅੱਜ ਹਲਕਾ ਧੂਰੀ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਈਸੀ ਅਤੇ ਢਢੋਗਲ ਸਮੇਤ ਵੱਖ-ਵੱਖ ਮੰਡੀਆਂ ਵਿੱਚ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਸ਼ੁਭੀ ਨੇ ਦੱਸਿਆ ਕਿ ਇਨ੍ਹਾਂ ਮੰਡੀਆਂ ਵਿੱਚ ਤਕਰੀਬਨ 70 ਤੋਂ 80 ਹਜ਼ਾਰ ਗੱਟੇ ਝੋਨੇ ਦੇ ਪਏ ਹਨ, ਜਿਨ੍ਹਾਂ ਦੀ ਖ਼ਰੀਦ ਅਤੇ ਚੁਕਾਈ ਨੂੰ ਲੈ ਕੇ ਕਿਸਾਨ ਕਾਫ਼ੀ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੀਆਂ ਕਈ ਮੰਡੀਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਝੋਨੇ ਦੇ ਗੱਟੇ ਪਏ ਹੋਏ ਹਨ ਅਤੇ ਕਿਸਾਨ ਆਪਣੀ ਫ਼ਸਲ ਦੀ ਵਿਕਰੀ ਅਤੇ ਚੁਕਾਈ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਆਪਣੇ ਆਪ ਨੂੰ ਕਿਸਾਨਾਂ ਦਾ ਹਮਾਇਤੀ ਦੱਸਦੇ ਹਨ, ਪਰ ਜਦੋਂ ਕਿਸਾਨ ਮੰਡੀਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਤਾਂ ਨਾ ਮੁੱਖ ਮੰਤਰੀ ਭਗਵੰਤ ਮਾਨ ਮੰਡੀਆਂ ਵਿੱਚ ਦਿਖਾਈ ਦੇ ਰਹੇ ਹਨ ਅਤੇ ਨਾ ਹੀ ਉਨ੍ਹਾਂ ਦੀ ਪਾਰਟੀ ਦਾ ਕੋਈ ਜ਼ਿੰਮੇਵਾਰ ਆਗੂ ਕਿਸਾਨਾਂ ਦੀ ਸਾਰ ਲੈਣ ਪਹੁੰਚ ਰਿਹਾ ਹੈ।
ਪਿਛਲੀ ਖ਼ਬਰ ਮਾਨ ਦੇ ਪੈੱਨ ’ਚੋਂ ਹਰੀ ਸਿਆਹੀ ਮੁੱਕੀ, ਹੁਣ ਕੇਜਰੀਵਾਲ ਦਾ ਪੈੱਨ ਪੰਜਾਬ ਦੇ ਕਾਲੇ ਲੇਖ ਲਿਖ ਰਿਹੈ - ਡੇਅਰੀਵਾਲਾ ਅਗਲੀ ਖ਼ਬਰ ਨਗਰ ਲੌਂਗੋਵਾਲ ਅਤੇ ਐੱਨ.ਆਰ.ਆਈ. ਨੌਜਵਾਨਾਂ ਦੇ ਸਹਿਯੋਗ ਸਦਕਾ 13 ਲੜਕੀਆਂ ਦੇ ਕੀਤੇ ਵਿਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।