15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪੰਜਾਬ ’ਚੋਂ ਨਸ਼ਿਆਂ ਦਾ ਜੜ੍ਹੋਂ ਖ਼ਾਤਮਾ ਕਰ ਕੇ ਅਮਨ-ਸ਼ਾਂਤੀ ਦਾ ਮਾਹੌਲ ਸਿਰਜਿਆ ਜਾਵੇਗਾ- ਪਰਮਿੰਦਰ ਸਿੰਘ ਢੀਂਡਸਾ ਸੂਬੇ ਵਿੱਚ ਮੁੜ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੁਰੱਖਿਅਤ ਮਾਹੌਲ ਸਥਾਪਿਤ ਹੋਵੇਗਾ

ਖਨੌਰੀ, 15 ਨਵੰਬਰ (ਬਲਵਿੰਦਰ ਸਿੰਘ ਥਿੰਦ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਯਤਨ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ, ਸੂਬੇ ਵਿੱਚ ਅਮਨ-ਸ਼ਾਂਤੀ ਦਾ ਮਾਹੌਲ ਕਾਇਮ ਕਰਨਾ ਅਤੇ ਲੋਕਾਂ ਦੇ ਮਨਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ।

ਪਰਮਿੰਦਰ ਸਿੰਘ ਢੀਂਡਸਾ। 16-11-2026
ਖਨੌਰੀ, 15 ਨਵੰਬਰ (ਬਲਵਿੰਦਰ ਸਿੰਘ ਥਿੰਦ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਯਤਨ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ, ਸੂਬੇ ਵਿੱਚ ਅਮਨ-ਸ਼ਾਂਤੀ ਦਾ ਮਾਹੌਲ ਕਾਇਮ ਕਰਨਾ ਅਤੇ ਲੋਕਾਂ ਦੇ ਮਨਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ। ਪੰਜਾਬ ਇੱਕ ਖ਼ੁਸ਼ਹਾਲ ਅਤੇ ਅਗਾਂਹਵਧੂ ਸੂਬਾ ਰਿਹਾ ਹੈ ਅਤੇ ਇਸ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਸਖ਼ਤ ਕਦਮ ਚੁੱਕਣੇ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਕਤਲ, ਫਿਰੌਤੀਆਂ ਮੰਗਣ ਅਤੇ ਹੋਰ ਅਪਰਾਧਿਕ ਘਟਨਾਵਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅਜਿਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿੱਚ ਚਿੰਤਾ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਸਾਬਕਾ ਖ਼ਜ਼ਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਰਫ਼ ਦਾਅਵੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਦੀ ਬਹਾਲੀ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਗੰਭੀਰਤਾ ਨਾਲ ਨਿਭਾਉਣੀ ਚਾਹੀਦੀ ਹੈ। ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਸਕਾਰਾਤਮਿਕ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਸੂਬੇ ਵਿੱਚ ਮੁੜ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੁਰੱਖਿਅਤ ਮਾਹੌਲ ਸਥਾਪਿਤ ਹੋਵੇਗਾ। ਇਸ ਮੌਕੇ ਤੇ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਰਾਮ ਨਿਵਾਸ ਗਰਗ, ਰਾਜੇਸ਼ ਕੁਮਾਰ ਰਾਜਾ ਸ਼ਹਿਰੀ ਪ੍ਰਧਾਨ, ਵਿਕਾਸ ਸਿੰਗਲਾ ਟੀਟੂ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ ‘ਸੰਸਕਾਰ: ਦਿ ਅਵੇਕਨਿੰਗ’ ਅਗਲੀ ਖ਼ਬਰ ਹਲਕੇ ਕੁੱਤੇ ਨੇ 13 ਵਿਅਕਤੀਆਂ ਨੂੰ ਵੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।