17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਰਕਾਰੀ ਗਰਲਜ਼ ਕਾਲਜ ਮਲੇਰਕੋਟਲਾ ਦੀ ਚਾਰਦੀਵਾਰੀ ਦੇ ਨਿਰਮਾਣ ਕਾਰਜ ਸ਼ੁਰੂ

ਮਾਲੇਰਕੋਟਲਾ, 16 ਨਵੰਬਰ (ਮਨਜਿੰਦਰ ਸਿੰਘ ਸਰੌਦ)- ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਸਿੱਖਿਆ ਤੰਤਰ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰੀ ਗਰਲਜ਼ ਕਾਲਜ ਮਲੇਰਕੋਟਲਾ ਵਿਖੇ ਚਾਰਦੀਵਾਰੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਹਲਕਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਕਰਵਾਈ ਗਈ ।

ਅਜੀਤ ਡੈਸਕ 17-11-2026
ਮਾਲੇਰਕੋਟਲਾ, 16 ਨਵੰਬਰ (ਮਨਜਿੰਦਰ ਸਿੰਘ ਸਰੌਦ)- ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਸਿੱਖਿਆ ਤੰਤਰ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰੀ ਗਰਲਜ਼ ਕਾਲਜ ਮਲੇਰਕੋਟਲਾ ਵਿਖੇ ਚਾਰਦੀਵਾਰੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਹਲਕਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਕਰਵਾਈ ਗਈ । ਹਲਕਾ ਵਿਧਾਇਕ ਨੇ ਨਿਰਮਾਣ ਕਾਰਜਾਂ ਨੂੰ ਰਸਮੀ ਤੌਰ ’ਤੇ ਆਰੰਭ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਵਿਦਿਆਰਥਣਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ । ਉਨ੍ਹਾਂ ਕਿਹਾ ਕਿ ਸਰਕਾਰੀ ਗਰਲਜ਼ ਕਾਲਜ ਦੀ ਚਾਰਦੀਵਾਰੀ ਦਾ ਨਿਰਮਾਣ ਹੋਣ ਨਾਲ ਕਾਲਜ ਦੀ ਸੁਰੱਖਿਆ ਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਵਿਦਿਆਰਥਣਾਂ ਨੂੰ ਵਧੇਰੇ ਸੁਰੱਖਿਅਤ ਅਤੇ ਸੁਚੱਜਾ ਮਾਹੌਲ ਮਿਲੇਗਾ । ਇਸ ਮੌਕੇ ਸਰਪੰਚ ਗੁਰਮੁੱਖ ਸਿੰਘ ਪੀ.ਏ., ਬੀਬਾ ਪ੍ਰਨੀਤ ਕੌਰ ਐਕਸੀਅਨ ਪੀ.ਡਬਲਿਊ.ਡੀ., ਜੇ.ਈ.ਬਲਪ੍ਰੀਤ ਸਿੰਘ ਪੀ.ਡਬਲਿਊ.ਡੀ. ਮਲੇਰਕੋਟਲਾ, ਅਬਦੁਲ ਹਲੀਮ ਬਲਾਕ ਪ੍ਰਧਾਨ, ਬੀਬਾ ਪਰਵੀਨ ਹਲਕਾ ਪ੍ਰਧਾਨ, ਰਜ਼ੀਨ ਸੈਫੀ ਜ਼ਿਲ੍ਹਾ ਸਕੱਤਰ, ਅਸਲਮ ਭੱਟੀ ਬਲਾਕ ਪ੍ਰਧਾਨ, ਗੁਰਮੀਤ ਸਿੰਘ ਬਲਾਕ ਪ੍ਰਧਾਨ, ਮੁਹੰਮਦ ਯਾਸੀਨ, ਮੁਹੰਮਦ ਸ਼ਬੀਰ, ਰਮਜ਼ਾਨ ਨੰਦਨ ਅਤੇ ਮੁਹੰਮਦ ਦਿਲਵਰ ਚੁੰਘਾਂ ਸਣੇ ਕਈ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ‘ ਬਾਲ ਦਿਵਸ’ ਮਨਾਇਆ ਅਗਲੀ ਖ਼ਬਰ ਸਾਈਕਲ ਯਾਤਰਾ ਰਾਹੀਂ ਕਾਂਗਰਸ ਦਾ ਜਵਾਨੀ ਨੂੰ ਬਚਾਉਣ ਦਾ ਹੋਕਾ - ਸਮਿਤ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।