19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਆਪ ਸਰਕਾਰ ਦੇ ਕਾਰਜਕਾਲ ’ਚ ਅੰਨਦਾਤਾ ਮੰਡੀਆਂ ਵਿੱਚ ਰੁਲਣ ਲਈ ਮਜਬੂਰ- ਜਥੇਦਾਰ ਭੁਪਿੰਦਰ ਸਿੰਘ ਭਲਵਾਨ

ਧੂਰੀ, 18 ਨਵੰਬਰ (ਸੁਖਵੰਤ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੇ ਮੁੱਖ ਮੰਤਰੀ ਦੇ ਹਲਕੇ ਧੂਰੀ ਵਿੱਚ ਜੋ ਖੰਡ ਮਿੱਲ ਪੁਰਾਣੇ ਸਮੇਂ ਤੋਂ ਕਿਸਾਨੀ ਦੀ ਆਰਥਿਕਤਾ ਨੂੰ ਮਜਬੂਤ ਕਰਨ ਦਾ ਧੁਰਾ ਸਾਬਤ ਹੋ ਰਹੀ ਸੀ ਅਤੇ ਬਾਦਲਵੀਂ ਖੇਤ ਨੀਤੀ ਵਿੱਚ ਸਹਾਇਕ ਸਿੱਧ ਹੋ ਰਹੀ ਸੀ, ਉਹ ਮੌਜੂਦਾ ਸਰਕਾਰ ਦੇ ਕਾਰਜ ਕਾਲ ਵਿੱਚ ਬੰਦ ਹੋਣ ਦਾ ਵੱਡਾ ਖਾਮਿਆਜਾ ਇਲਾਕੇ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਜਥੇਦਾਰ ਭਲਵਾਨ ਨੇ ਕਿਹਾ ਕਿ ਧੂਰੀ ਖੰਡ ਮਿੱਲ ਜੋ ਕਿ ਕਿਸਾਨਾਂ ਨੂੰ ਬਹੁਤ ਵੱਡੇ ਪੱਧਰ ਤੇ ਗੰਨੇ ਦੀ ਖੇਤੀ ਲਈ ਸਹਾਇਕ ਸਿੱਧ ਹੋ ਰਹੀ ਸੀ ਅਤੇ ਬਹੁਤ ਵੱਡਾ ਆਰਥਿਕ ਸਹਾਰਾ ਦੇ ਰਹੀ ਸੀ ਪਰੰਤੂ ਮੌਜੂਦਾ ਸਰਕਾਰ ਨੇ ਇਸ ਨੂੰ ਹੋਰ ਵਿਸਥਾਰਤ ਅਤੇ ਵੱਡੇ ਪੱਧਰ ਤੇ ਇਸ ਵਿੱਚ ਪਸਾਰ ਤਾਂ ਕੀ ਕਰਨਾ ਸੀ ਬਲਕਿ ਇਹ ਇਸ ਸਰਕਾਰ ਦੇ ਕਾਰਜਕਾਲ ਵਿੱਚ ਬੰਦ ਹੋ ਗਈ ਹੈ ਅਤੇ ਸਰਕਾਰ ਦੇ ਕਿਸਾਨੀ ਨੂੰ ਖੁਸ਼ਹਾਲ ਕਰਨ ਦੇ ਵੱਡੇ ਵੱਡੇ ਦਾਅਵੇ ਅੱਜ ਸਿਰਫ ਖੋਖਲੇ ਸਾਬਤ ਹੋ ਰਹੇ ਹਨ ਅਤੇ ਦੂਜੇ ਪਾਸੇ ਕਿਸਾਨਾਂ ਦੀ ਵੱਡੇ ਪੱਧਰ ’ਤੇ ਝੋਨੇ ਦੀ ਫਸਲ ਮੰਡੀਆਂ ਵਿੱਚ ਪਈ ਹੈ ਪ੍ਰੰਤੂ ਝੋਨੇ ਦੀ ਫਸਲ ਮੰਡੀਆਂ ਵਿੱਚ ਰੁਲ ਰਹੀ ਹੈ ਅਤੇ ਅੰਨਦਾਤਾ 20- 25 ਦਿਨਾਂ ਤੋਂ ਮੰਡੀਆਂ ਵਿੱਚ ਫਸਲ ਵੇਚਣ ਲਈ ਖੱਜਲ ਖੁਆਰ ਹੋ ਰਿਹਾ ਹੈ।

ਅਜੀਤ ਡੈਸਕ 19-11-2026

ਪਿਛਲੀ ਖ਼ਬਰ ਝੋਨੇ ਦੀ ਖਰੀਦ ਨਾ ਹੋਣ ਕਾਰਨ ਨਾਅਰੇਬਾਜ਼ੀ ਅਗਲੀ ਖ਼ਬਰ ਭਗਵੰਤ ਮਾਨ ਨੇ ਆਪਾ ਵਿਰੋਧੀ ਬਿਆਨ ਦੇ ਕੇ ਨੈਤਿਕ ਹਾਰ ਕਬੂਲੀ- ਜਥੇਦਾਰ ਘਨੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।