ਝੋਨੇ ਦੀ ਖਰੀਦ ਨਾ ਹੋਣ ਕਾਰਨ ਨਾਅਰੇਬਾਜ਼ੀ
ਭਵਾਨੀਗੜ੍ਹ, 18 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਪਿੰਡ ਨਾਗਰਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਨਾ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ ਦਰਬਾਰਾ ਸਿੰਘ, ਬਲਾਕ ਪ੍ਰਧਾਨ ਕਰਮਜੀਤ ਸਿੰਘ ਬਾਲਦ ਨੇ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਖਰੀਦ ਬੰਦ ਕਰ ਦੇਣ ਕਾਰਨ ਕਿਸਾਨ ਮੰਡੀਆਂ ‘ਚ ਰੁਲ ਰਿਹਾ ਹੈ।
ਅਜੀਤ ਡੈਸਕ
19-11-2026