19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਧਾਨ ਸਭਾ ਚੋਣਾਂ ਦਰਮਿਆਨ ਰਾਜਾ ਬੀਰ ਕਲਾਂ ਨੇ ਸੁਨਾਮ ’ਚ ਖੋਲ੍ਹਿਆ ਦਫ਼ਤਰ

ਸੁਨਾਮ ਊਧਮ ਸਿੰਘ ਵਾਲਾ, 18 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜ ਭਵਿੱਖ ’ਚ ਹੋਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸੁਨਾਮ ’ਚ ਚੋਣ ਲੜਨ ਦੇ ਚਾਹਵਾਨ ਆਗੂਆਂ ਵਲੋਂ ਸਰਗਰਮੀਆਂ ’ਚ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸੇ ਕੜੀ ਤਹਿਤ ਹਲਕਾ ਸੁਨਾਮ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਵਲੋਂ ਵੀ ਪਹਿਲਕਦਮੀ ਕਰਦਿਆਂ ਸਥਾਨਕ ਮਾਤਾ ਮੋਦੀ ਰੋਡ ‘ਤੇ ਇੱਕ ਵੱਡਾ ਦਫ਼ਤਰ ਖੋਲ੍ਹਿਆ ਗਿਆ ਹੈ ਜਿੱਥੇ ਉਹ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕਾਂ ਨਾਲ ਮਿਲਣੀ ਕਰ ਕੇ ਉਹਨਾਂ ਸਮੱਸਿਆਵਾਂ ਨੂੰ ਹੱਲ ਕਰਵਾਉਂਦੇ ਨਜ਼ਰ ਆਉਂਦੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਿੰਦਰ ਰਾਜਾ ਬੀਰ ਕਲਾਂ । 19-11-2026
ਸੁਨਾਮ ਊਧਮ ਸਿੰਘ ਵਾਲਾ, 18 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜ ਭਵਿੱਖ ’ਚ ਹੋਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸੁਨਾਮ ’ਚ ਚੋਣ ਲੜਨ ਦੇ ਚਾਹਵਾਨ ਆਗੂਆਂ ਵਲੋਂ ਸਰਗਰਮੀਆਂ ’ਚ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸੇ ਕੜੀ ਤਹਿਤ ਹਲਕਾ ਸੁਨਾਮ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਵਲੋਂ ਵੀ ਪਹਿਲਕਦਮੀ ਕਰਦਿਆਂ ਸਥਾਨਕ ਮਾਤਾ ਮੋਦੀ ਰੋਡ ‘ਤੇ ਇੱਕ ਵੱਡਾ ਦਫ਼ਤਰ ਖੋਲ੍ਹਿਆ ਗਿਆ ਹੈ ਜਿੱਥੇ ਉਹ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕਾਂ ਨਾਲ ਮਿਲਣੀ ਕਰ ਕੇ ਉਹਨਾਂ ਸਮੱਸਿਆਵਾਂ ਨੂੰ ਹੱਲ ਕਰਵਾਉਂਦੇ ਨਜ਼ਰ ਆਉਂਦੇ ਹਨ। ਸੁਨਾਮ ‘ਚ ਹਰ ਪਾਸੇ ਰਾਜਾ ਬੀਰ ਕਲਾਂ ਦੇ ਪੋਸਟਰ ਅਤੇ ਫਲੈਕਸਾਂ ਲੱਗਣ ਕਾਰਨ ਸਾਰਾ ਸ਼ਹਿਰ ਚੁਣਾਵੀ ਰੰਗ ਵਿੱਚ ਰੰਗਿਆ ਨਜ਼ਰ ਆਉਂਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਉਹ ਕਰੀਬ ਸਾਢੇ ਤਿੰਨ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਦੇ ਹੋਏ ਹਲਕਾ ਸੁਨਾਮ ਦੇ ਲੋਕਾਂ ਨੂੰ ਘਰ ਦੇ ਮੈਂਬਰਾਂ ਵਾਂਗ ਜਾਣਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਿਲਣ ਆਉਂਦੇ ਬਹੁਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਤੁਰੰਤ ਹੱਲ ਕਰਵਾਉਣ ਦਾ ਯਤਨ ਕੀਤਾ ਜਾਂਦਾ ਹੈ, ਅਤੇ ਕੁੱਝ ਅਜਿਹੀਆਂ ਸਮੱਸਿਆਵਾਂ ਹਨ, ਜਿਨ੍ਹਾਂ ਦਾ ਫੀਡ ਬੈਕ ਹਾਈਕਮਾਂਡ ਨੂੰ ਭੇਜਿਆ ਜਾਂਦਾ ਹੈ ਤਾਂ ਜੋ ਕਾਂਗਰਸ ਪਾਰਟੀ ਦੀ ਮੈਨੀਫੈਸਟੋ ਕਮੇਟੀ ਉਹਨਾਂ ਸਮੱਸਿਆਵਾਂ ਨੂੰ ਆਪਣੇ ਚੋਣ ਮਨੋਰਥ ਪੱਤਰ ’ਚ ਸ਼ਾਮਿਲ ਕਰ ਸਕੇ । ਰਾਜਾ ਬੀਰ ਕਲਾਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਆਮ ਲੋਕ ਸਰਕਾਰ ਤੋਂ ਬਹੁਤ ਨਿਰਾਸ਼ ਹਨ । ਲੋਕਾਂ ਦੇ ਜਾਇਜ਼ ਕੰਮ ਵੀ ਨਹੀਂ ਹੋ ਰਹੇ ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਅਤੇ ਕਾਂਗਰਸ ਪਾਰਟੀ ਨੂੰ ਸੂਬੇ ਦੀ ਵਾਂਗ ਡੋਰ ਸੰਭਾਲਣ ਲਈ ਬਹੁਤ ਉਤਾਵਲੇ ਹਨ ।
ਪਿਛਲੀ ਖ਼ਬਰ ਪੀ. ਪੀ. ਐਸ. ਦੇ ਐਨ.ਸੀ.ਸੀ. ਕੈਡਿਟਾਂ ਨੂੰ ਵਾਤਾਵਰਨ ਦੀ ਸੰਭਾਲ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਵਾਧੂ ਝੋਨੇ ਦੇ ਭੰਡਾਰਨ ਲਈ ਐੱਫ.ਸੀ.ਆਈ. ਦੀ ਭੂਮਿਕਾ ਅਹਿਮ ਕਿਸਾਨ ਆਗੂ ਵਲੋਂ ਅਦਾਇਗੀ ਬਾਰੇ ਸਪੱਸ਼ਟਤਾ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।