18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨੈਤਿਕਤਾ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ

ਧੂਰੀ, 18 ਨਵੰਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ, ਬਰੜਵਾਲ (ਧੂਰੀ) ਵਿਖੇ ਅੰਤਰਰਾਸ਼ਟਰੀ ਵਿਦਿਆਰਥੀ ਦਿਵਸ ਮੌਕੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨੈਤਿਕਤਾ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਬਲਬੀਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਮੁੱਖ ਵਕਤਾ ਵਜੋਂ ਡਾ.

ਅਜੀਤ ਡੈਸਕ 19-11-2026
ਧੂਰੀ, 18 ਨਵੰਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ, ਬਰੜਵਾਲ (ਧੂਰੀ) ਵਿਖੇ ਅੰਤਰਰਾਸ਼ਟਰੀ ਵਿਦਿਆਰਥੀ ਦਿਵਸ ਮੌਕੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨੈਤਿਕਤਾ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਬਲਬੀਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਮੁੱਖ ਵਕਤਾ ਵਜੋਂ ਡਾ. ਮਨਮੀਤ ਕੌਰ ਅਤੇ ਡਾ. ਮਨਜੀਤ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਨੈਤਿਕਤਾ, ਇਮਾਨਦਾਰੀ, ਅਨੁਸ਼ਾਸਨ, ਆਪਸੀ ਸਤਿਕਾਰ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਪ੍ਰਿੰਸੀਪਲ ਬਲਬੀਰ ਸਿੰਘ ਨੇ ਇਸ ਮੌਕੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਨੈਤਿਕ ਸਿੱਖਿਆ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਲੀਸ਼ੇਰ ਇਕਾਈ ਦੀ ਚੋਣ ਅਗਲੀ ਖ਼ਬਰ ਖੂਨਦਾਨ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।