20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਦਰਦਨਾਕ ਸੜਕ ਹਾਦਸੇ ਵਿਚ ਇਕ ਦੀ ਹੋਈ ਮੌਤ

ਸੰਦੌੜ, 19 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਅੱਜ ਦੁਪਹਿਰ ਕਸਬਾ ਸੰਦੌੜ ਵਿਖੇ ਰਾਏਕੋਟ ਮਾਲੇਰਕੋਟਲਾ ਮੁੱਖ ਸੜਕ ਤੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਕਾਰ ਤੇ ਸਵਾਰ ਸੀ ।

ਅਜੀਤ ਡੈਸਕ 20-11-2026
ਸੰਦੌੜ, 19 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਅੱਜ ਦੁਪਹਿਰ ਕਸਬਾ ਸੰਦੌੜ ਵਿਖੇ ਰਾਏਕੋਟ ਮਾਲੇਰਕੋਟਲਾ ਮੁੱਖ ਸੜਕ ਤੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਕਾਰ ਤੇ ਸਵਾਰ ਸੀ । ਉਸਦੀ ਕਾਰ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ । ਦਰੱਖਤ ਨਾਲ ਵੱਜਣ ਤੋਂ ਪਹਿਲਾਂ ਇਕ ਮੋਟਰ ਸਾਈਕਲ ਵੀ ਉਸਦੀ ਲਪੇਟ ਵਿਚ ਆ ਗਿਆ। ਮੋਟਰ ਸਾਈਕਲ ਸਵਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਦੱਸਿਆ ਜਾ ਰਿਹਾ ਹੈ ਜਦਕਿ ਕਾਰ ਸਵਾਰ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਕਾਰ ਸਵਾਰ ਦੀ ਪਹਿਚਾਣ ਸਪਿੰਦਰ ਸਿੰਘ ਵਾਸੀ ਪਿੰਡ ਸੰਦੌੜ ਵਜੋਂ ਹੋਈ ਹੈ। ਸੰਦੌੜ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਪਿਛਲੀ ਖ਼ਬਰ ਸਾਈਕਲ ਯਾਤਰਾ ਲਈ ਕਾਂਗਰਸ ਨੂੰ ਪ੍ਰਵਾਸੀ ਮਜ਼ਦੂਰਾਂ ਦਾ ਸਹਾਰਾ ਲੈਣਾ ਪੈ ਰਿਹੈ- ਗੁਰਦੀਪ ਨਿਆਮਤਪੁਰ ਅਗਲੀ ਖ਼ਬਰ ਵਿਸ਼ਾਲ ਨਗਰ ਕੀਰਤਨ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।