20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੈੱਲਫ਼ ਹੈਲਪ ਗਰੁੱਪਾਂ ਵਿੱਚੋਂ ਕੱਢੀਆਂ ਲੜਕੀਆਂ ਦੇ ਮਸਲੇ ਦੇ ਹੱਲ ਲਈ ਐੱਸ.ਸੀ. ਕਮਿਸ਼ਨ ਵੱਲੋਂ ਸਖ਼ਤ ਹਦਾਇਤਾਂ

ਸੰਗਰੂਰ, 19 ਨਵੰਬਰ (ਧੀਰਜ ਪਸ਼ੌਰੀਆ)-ਸੈੱਲਫ਼ ਹੈਲਪ ਗਰੁੱਪਾਂ ਵਿੱਚੋਂ ਕੱਢੀਆਂ ਗਈਆਂ 4 ਲੜਕੀਆਂ ਦੇ ਮਸਲੇ ਨੂੰ ਲੈ ਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੁਣਵਾਈ ਦੌਰਾਨ ਇਨ੍ਹਾਂ ਲੜਕੀਆਂ ਨੂੰ ਇੱਕ ਹਫ਼ਤੇ ਵਿੱਚ ਮੁੜ ਜੁਆਇਨਿੰਗ ਕਰਵਾ ਕੇ ਬਕਾਇਆ ਮਾਣ-ਭੱਤਾ ਜਾਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੈੱਲਫ਼ ਹੈਲਪ ਗਰੁੱਪਾਂ ਵਿੱਚੋਂ ਨਾਜਾਇਜ਼ ਤੌਰ ‘ਤੇ ਕੱਢੀਆਂ ਗਈਆਂ ਚਾਰ ਲੜਕੀਆਂ ਦੀ ਸ਼ਿਕਾਇਤ ‘ਤੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਸਬੰਧਿਤ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਅਜੀਤ ਡੈਸਕ 20-11-2026
ਸੰਗਰੂਰ, 19 ਨਵੰਬਰ (ਧੀਰਜ ਪਸ਼ੌਰੀਆ)-ਸੈੱਲਫ਼ ਹੈਲਪ ਗਰੁੱਪਾਂ ਵਿੱਚੋਂ ਕੱਢੀਆਂ ਗਈਆਂ 4 ਲੜਕੀਆਂ ਦੇ ਮਸਲੇ ਨੂੰ ਲੈ ਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੁਣਵਾਈ ਦੌਰਾਨ ਇਨ੍ਹਾਂ ਲੜਕੀਆਂ ਨੂੰ ਇੱਕ ਹਫ਼ਤੇ ਵਿੱਚ ਮੁੜ ਜੁਆਇਨਿੰਗ ਕਰਵਾ ਕੇ ਬਕਾਇਆ ਮਾਣ-ਭੱਤਾ ਜਾਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੈੱਲਫ਼ ਹੈਲਪ ਗਰੁੱਪਾਂ ਵਿੱਚੋਂ ਨਾਜਾਇਜ਼ ਤੌਰ ‘ਤੇ ਕੱਢੀਆਂ ਗਈਆਂ ਚਾਰ ਲੜਕੀਆਂ ਦੀ ਸ਼ਿਕਾਇਤ ‘ਤੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਸਬੰਧਿਤ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਮਾਮਲੇ ਦੀ ਸੁਣਵਾਈ ਬੀਤੇ ਦਿਨੀਂ ਸਥਾਨਕ ਰੈਸਟ ਹਾਊਸ, ਸੰਗਰੂਰ ਵਿਖੇ ਕੀਤੀ ਗਈ, ਜਿਸ ਵਿੱਚ ਸ਼ਿਕਾਇਤਕਰਤਾ ਲੜਕੀਆਂ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਨਿੱਜੀ ਤੌਰ ’ਤੇ ਤਲਬ ਕੀਤਾ ਗਿਆ ਸੀ। ਕਮਿਸ਼ਨ ਵੱਲੋਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਨਿਰਦੇਸ਼ ਦਿੱਤੇ ਗਏ ਕਿ ਚਾਰਾਂ ਲੜਕੀਆਂ ਨੂੰ ਅਗਲੇ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁੜ ਸੈੱਲਫ਼ ਹੈਲਪ ਗਰੁੱਪ ਵਿੱਚ ਜੁਆਇਨ ਕਰਵਾਇਆ ਜਾਵੇ। ਬਕਾਇਆ ਮਾਣ-ਭੱਤਾ ਉਹ ਸਾਰਾ ਬਕਾਇਆ ਤੁਰੰਤ ਉਨ੍ਹਾਂ ਦੇ ਖਾਤਿਆਂ ਵਿੱਚ ਜਾਰੀ ਕੀਤਾ ਜਾਵੇ। ਹੁਕਮਾਂ ਦੀ ਪਾਲਣਾ ਯਕੀਨੀ ਬਣਾ ਕੇ ਅਤੇ ਸਾਰਾ ਬਕਾਇਆ ਅਦਾ ਕਰਨ ਉਪਰੰਤ ਇਸ ਦੀ ਮੁਕੰਮਲ ਰਿਪੋਰਟ ਨਿਰਧਾਰਿਤ ਸਮੇਂ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਫ਼ਤਰ ਵਿਖੇ ਪੇਸ਼ ਕੀਤੀ ਜਾਵੇ। ਸੁਣਵਾਈ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਸਪਸ਼ਟ ਕੀਤਾ ਕਿ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਮਹਿਲਾਵਾਂ ਅਤੇ ਨੌਜਵਾਨਾਂ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹੁਕਮਾਂ ਦੀ ਅਣਦੇਖੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਵਿਸ਼ਾਲ ਜਾਗਰਣ ਅੱਜ ਅਗਲੀ ਖ਼ਬਰ ਮਾਸਟਰ ਕਲੀ ਰਾਮ ਫਾਊਂਡੇਸ਼ਨ ਦੇ ਮੁਖੀ ਹਾਰਦਿਕ ਸਿੰਘ ਨੈਨ ਗੁਲਾੜੀ ਭਾਜਪਾ ਵਿੱਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।