ਪੰਜਾਬ ਸਕੂਲ ਸਿੱਖਿਆ ਬੋਰਡ ’ਚ ਵੱਡੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆ ਭਾਜਪਾ ਆਗੂ ਪੂਨੀਆ ਨੇ ਚੇਅਰਮੈਨ ਦੀ ਭੂਮਿਕਾ ਦੀ ਉੱਚ ਪੱਧਰੀ ਜਾਂਚ ਮੰਗੀ
ਸੰਗਰੂਰ, 19 ਨਵੰਬਰ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਤੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਉਪ ਪ੍ਰਧਾਨ ਅਮਨਦੀਪ ਸਿੰਘ ਪੂਨੀਆ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਵੱਡੇ ਪੱਧਰ ‘ਤੇ ਵਿੱਤੀ ਬੇਨਿਯਮੀਆਂ, ਮਨਮਾਨੀਆਂ ਨਿਯੁਕਤੀਆਂ ਅਤੇ ਸਰਕਾਰੀ ਸਾਧਨਾਂ ਦੀ ਕਥਿਤ ਦੁਰਵਰਤੋਂ ਦਾ ਮੁੱਦਾ ਚੁੱਕਦਿਆਂ ਪੰਜਾਬ ਸਰਕਾਰ ਤੋਂ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਸੰਗਰੂਰ ਵਿਖੇ ਜਾਰੀ ਬਿਆਨ ਵਿੱਚ ਪੂਨੀਆ ਨੇ ਕਿਹਾ ਕਿ ਬੋਰਡ ਦੇ ਚੇਅਰਮੈਨ ਡਾ.
ਅ
ਅਮਨਦੀਪ ਸਿੰਘ ਪੂਨੀਆ।
20-11-2026
ਸੰਗਰੂਰ, 19 ਨਵੰਬਰ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਤੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਉਪ ਪ੍ਰਧਾਨ ਅਮਨਦੀਪ ਸਿੰਘ ਪੂਨੀਆ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਵੱਡੇ ਪੱਧਰ ‘ਤੇ ਵਿੱਤੀ ਬੇਨਿਯਮੀਆਂ, ਮਨਮਾਨੀਆਂ ਨਿਯੁਕਤੀਆਂ ਅਤੇ ਸਰਕਾਰੀ ਸਾਧਨਾਂ ਦੀ ਕਥਿਤ ਦੁਰਵਰਤੋਂ ਦਾ ਮੁੱਦਾ ਚੁੱਕਦਿਆਂ ਪੰਜਾਬ ਸਰਕਾਰ ਤੋਂ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਸੰਗਰੂਰ ਵਿਖੇ ਜਾਰੀ ਬਿਆਨ ਵਿੱਚ ਪੂਨੀਆ ਨੇ ਕਿਹਾ ਕਿ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ (ਸੇਵਾਮੁਕਤ ਆਈ.ਏ.ਐੱਸ.) ਦੀ ਕਾਰਜਪ੍ਰਣਾਲੀ ‘ਤੇ ਉੱਠ ਰਹੇ ਸਵਾਲਾਂ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੋਰਡ ਵਿੱਚ ਬਿਨਾਂ ਸਰਕਾਰੀ ਮਨਜ਼ੂਰੀ ਅਤੇ ਪਾਰਦਰਸ਼ੀ ਪ੍ਰਕਿਰਿਆ ਦੇ ਕਈ ਵਿਅਕਤੀਆਂ ਨੂੰ ਸਲਾਹਕਾਰ ਤੇ ਰਿਟੇਨਰ ਨਿਯੁਕਤ ਕਰ ਕੇ 50 ਹਜ਼ਾਰ ਤੋਂ 1 ਲੱਖ ਰੁਪਏ ਤੱਕ ਮਹੀਨਾਵਾਰ ਤਨਖ਼ਾਹ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਸਿੱਖਿਆ ਦੇ ਨਾਂ ‘ ਤੇ ਇੱਕ ਘੱਟ ਤਜਰਬੇਕਾਰ ਕੰਪਨੀ ਨੂੰ ਦਿੱਤੇ ਗਏ ਕਰੀਬ 200 ਕਰੋੜ ਰੁਪਏ ਦੇ ਪ੍ਰਾਜੈਕਟ ,ਸਾਲਾਨਾ ਆਡਿਟ ਫੀਸ ਵਿੱਚ ਕੀਤੇ ਗਏ ਭਾਰੀ ਵਾਧੇ ਅਤੇ ਇੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਖ਼ਾਸ ਵਕੀਲ ਦੀ ਨਿਯੁਕਤੀ ਕਰ ਕੇ ਬੋਰਡ ਦੇ ਵਿਰੁੱਧ ਦਾਇਰ ਪਟਿਸ਼ਨਰਾ ਨਾਲ ਮਿਲ ਕੇ ਕੇਸ ਪਟਿਸ਼ਨਰਾ ਨੂੰ ਵਿੱਤੀ ਲਾਭ ਦੇਣ ਦੀ ਵੀ ਸੁਤੰਤਰ ਜਾਂਚ ਕੀਤੀ ਜਾਵੇ।