19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਡਾ. ਸੁਖਮਿੰਦਰ ਪਰਮਾਰ ਦੀ ਪੁਸਤਕ ਦਾ ਨਵਾਂ ਐਡੀਸ਼ਨ ਲੋਕ ਅਰਪਣ ਭਾਸ਼ਾ ਵਿਭਾਗ ਵਲੋਂ ਕਰਵਾਏ ਸਮਾਰੋਹ ਵਿਚ ਪਹੁੰਚੀਆਂ ਸ਼ਖ਼ਸੀਅਤਾਂ

ਮਸਤੂਆਣਾ ਸਾਹਿਬ, 19 ਨਵੰਬਰ (ਦਮਦਮੀ) – ਭਾਸ਼ਾ ਵਿਭਾਗ ਪੰਜਾਬ ਵਲੋਂ ਸਥਾਨਕ ਅਕਾਲ ਕਾਲਜ ਆਫ ਫਿਜੀਕਲ ਐਜੂਕੇਸ਼ਨ ਦੇ ਹਾਲ ਵਿਚ ਕਰਵਾਏ ਸਮਾਰੋਹ ਦੌਰਾਨ ਡਾ. ਸੁਖਮਿੰਦਰ ਪਰਮਾਰ ਦੀ ਪੁਸਤਕ ‘ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ:ਸੂਖਮ ਅਧਿਐਨ’ ਦਾ ਅੱਠਵਾਂ ਐਡੀਸ਼ਨ ਲੋਕ ਅਰਪਣ ਕੀਤਾ ਗਿਆ।

ਅਜੀਤ ਡੈਸਕ 20-11-2026
ਮਸਤੂਆਣਾ ਸਾਹਿਬ, 19 ਨਵੰਬਰ (ਦਮਦਮੀ) – ਭਾਸ਼ਾ ਵਿਭਾਗ ਪੰਜਾਬ ਵਲੋਂ ਸਥਾਨਕ ਅਕਾਲ ਕਾਲਜ ਆਫ ਫਿਜੀਕਲ ਐਜੂਕੇਸ਼ਨ ਦੇ ਹਾਲ ਵਿਚ ਕਰਵਾਏ ਸਮਾਰੋਹ ਦੌਰਾਨ ਡਾ. ਸੁਖਮਿੰਦਰ ਪਰਮਾਰ ਦੀ ਪੁਸਤਕ ‘ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ:ਸੂਖਮ ਅਧਿਐਨ’ ਦਾ ਅੱਠਵਾਂ ਐਡੀਸ਼ਨ ਲੋਕ ਅਰਪਣ ਕੀਤਾ ਗਿਆ। ਸ. ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਅਤੇ ਬੀਬਾ ਰਾਬੀਆ ਜ਼ਿਲ੍ਹਾ ਭਾਸ਼ਾ ਅਫਸਰ ਸੰਗਰੂਰ ਦੀ ਅਗਵਾਈ ਹੇਠ ਹੋਏ ਇਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਤੀਸ਼ ਚੰਦਰ ਐਸ.ਡੀ.ਐਮ, ਉੱਘੇ ਕਹਾਣੀਕਾਰ ਜਸਵੀਰ ਰਾਣਾ, ਸੁਖਵਿੰਦਰ ਸਿੰਘ ਫੁੱਲ ਇੰਚਾਰਜ ਅਜੀਤ ਉਪ ਦਫਤਰ ਸੰਗਰੂਰ, ਪਵਨ ਹਰਚੰਦਪੁਰੀ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ), ਉੱਘੇ ਲੋਕ ਗਾਇਕ ਅਤੇ ਗੀਤਕਾਰ ਗੁਰਦਿਆਲ ਮਹਿਮਾਨ, ਗੁਰਤੇਜ ਸਿੰਘ ਰਣੀਕੇ, ਜਸਵਿੰਦਰ ਸਿੰਘ ਪ੍ਰਿੰਸ, ਡਾ. ਭਗਵੰਤ ਸਿੰਘ, ਪ੍ਰੋ. ਇਕਬਾਲ ਸਿੰਘ, ਗੁਰਨਾਮ ਸਿੰਘ, ਦਲਬਾਰ ਸਿੰਘ ਚੱਠੇ ਅਤੇ ਹੋਰ ਸਖਸ਼ੀਅਤਾਂ ਨੇ ਡਾ. ਪਰਮਾਰ ਦੀ ਪੁਸਤਕ ਨੂੰ ਵਿਦਿਆਰਥੀਆਂ ਲਈ ਲਾਹੇਵੰਦਾਂ ਦੱਸਿਆ। ਸ੍ਰੀਮਤੀ ਸ਼ਸ਼ੀ ਬਾਲਾ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਡਾ. ਪਰਮਾਰ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਸਬੰਧੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਇਹ ਪੁਸਤਕ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋਈ ਹੈ ਜਿਸ ਦੀ ਸਦਕਾ ਵਿਦਿਆਰਥੀਆਂ ਦੇ ਯੂ.ਜੀ.ਸੀ ਅਤੇ ਨੈਟ ਪੰਜਾਬੀ ਦੀਆਂ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਨਵੇਂ ਐਡੀਸ਼ਨ ਵਿਚ ਵਿਦਿਆਰਥੀਆਂ ਦੀਆਂ ਲੋੜਾਂ ਅਤੇ ਨਵੇਂ ਸਲੇਬਸ ਅਨੁਸਾਰ ਵਾਧਾ ਕੀਤਾ ਗਿਆ ਹੈ।
ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਵਰਗੀ ਕੌਂਸਲਰ ਦੀਪਕ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸ਼ਰਧ... ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।