19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਲੇਬਰ ਚੌਕ ਵਿਚ ਕਰਵਾਇਆ ਸੈਮੀਨਾਰ

ਸੰਗਰੂਰ, 19 ਨਵੰਬਰ (ਅਮਨਦੀਪ ਸਿੰਘ ਬਿੱਟਾ) – ਸੰਗਰੂਰ ਦੇ ਲੇਬਰ ਚੌਕ ਵਿਚ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਇੰਚਾਰਜ ਜ਼ਿਲ੍ਹਾ ਐਜੂਕੇਸ਼ਨ ਸੈੱਲ ਸੰਗਰੂਰ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਇੱਕ ਸੈਮੀਨਾਰ ਕਰਵਾਇਆ ਗਿਆ। ਇਕੱਤਰ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਸ਼ਰਮਾ ਨੇ ਕਿਹਾ ਕਿ ਨਸ਼ੇ ਉਹ ਭੈੜੀ ਅਲਾਮਤ ਹਨ ਜੋ ਸਮਾਜ ਨੂੰ ਘੁਣ ਵਾਂਗ ਖੋਖਲਾ ਕਰ ਰਹੇ ਹਨ।

ਅਜੀਤ ਡੈਸਕ 20-11-2026
ਸੰਗਰੂਰ, 19 ਨਵੰਬਰ (ਅਮਨਦੀਪ ਸਿੰਘ ਬਿੱਟਾ) – ਸੰਗਰੂਰ ਦੇ ਲੇਬਰ ਚੌਕ ਵਿਚ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਇੰਚਾਰਜ ਜ਼ਿਲ੍ਹਾ ਐਜੂਕੇਸ਼ਨ ਸੈੱਲ ਸੰਗਰੂਰ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਇੱਕ ਸੈਮੀਨਾਰ ਕਰਵਾਇਆ ਗਿਆ। ਇਕੱਤਰ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਸ਼ਰਮਾ ਨੇ ਕਿਹਾ ਕਿ ਨਸ਼ੇ ਉਹ ਭੈੜੀ ਅਲਾਮਤ ਹਨ ਜੋ ਸਮਾਜ ਨੂੰ ਘੁਣ ਵਾਂਗ ਖੋਖਲਾ ਕਰ ਰਹੇ ਹਨ। ਉਨ੍ਹਾਂ ਨਸ਼ਿਆਂ ਖਿਲਾਫ ਸਮਾਜ ਨੂੰ ਇੱਕਜੁੱਟ ਹੋਣ ਦਾ ਸੱਦ ਦਿੰਦਿਆਂ ਕਿਹਾ ਕਿ ਸਭ ਦੀ ਸਾਂਝੀ ਕੋਸ਼ਿਸ਼ਾਂ ਸਦਕਾ ਨਸ਼ਾ ਸੌਦਾਗਰਾਂ ਨੂੰ ਭਾਂਜ ਦਿੱਤੀ ਜਾ ਸਕਦੀ ਹ । ਟ੍ਰੈਫਿਕ ਨਿਯਮਾਂ ਸਬੰਧੀ ਵੀ ਜਾਣਕਾਰੀ ਸਾਂਝੀ ਕਰਦਿਆਂ ਪਵਨ ਕੁਮਾਰ ਸ਼ਰਮਾ ਨੇ ਵੱਧ ਰਹੇ ਆਵਾਜਾਈ ਦੇ ਸਾਧਨਾਂ ਦੇ ਮੱਦੇਨਜ਼ਰ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ ਹੈ। ਬਾਜ਼ਾਰਾਂ ਵਿਚ ਗਲਤ ਢੰਗ ਨਾਲ ਪਾਰਕਿੰਗ ਕੀਤੇ ਵਾਹਨਾਂ ਚਾਲਕਾਂ ਖਿਲਾਫ ਭਵਿੱਖ ਵਿਚ ਸ਼ਿਕੰਜਾ ਕੱਸਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਹਰ ਮਨੁੱਖ ਟ੍ਰੈਫਿਕ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਕਰੇ ਤਾਂ ਟ੍ਰੈਫਿਕ ਸਬੰਧੀ ਕੋਈ ਸਮੱਸਿਆ ਪੇਸ਼ ਨਹੀਂ ਆਏਗੀ। ਇਸ ਮੌਕੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ, ਸਹਾਇਕ ਥਾਣੇਦਾਰ ਰਾਮ ਪ੍ਰਤਾਪ ਕਰਮ ਚੰਦ ਨੇ ਵੀ ਘੱਟ ਉਮਰ ਦੇ ਬੱਚਿਆਂ ਨੂੰ ਡਰਾਈਵਿੰਗ ਕਰਨ ਤੋਂ ਰੋਕਣ, ਡਰਾਈਵਿੰਗ ਕਰਨ ਵੇਲੇ ਹੈਲਮਟ ਪਹਿਨਣ ਲਈ ਪ੍ਰੇਰਿਤ ਵੀ ਕੀਤਾ।
ਪਿਛਲੀ ਖ਼ਬਰ ਵਿੱਤ ਮੰਤਰੀ ਚੀਮਾਂ ਦੇ ਹਲਕੇ ਵਿਚ ਭਲਕੇ ਝੰਡਾ ਮਾਰਚ ਦਾ ਐਲਾਨ ਅਗਲੀ ਖ਼ਬਰ ਤੀਰਥ ਯਾਤਰਾ ’ਚ ‘ਜਗਾੜੂ’ ਬੱਸਾ ਝੋਕ ਕੇ ਲੋਕਾਂ ਦੀ ਜਾਨ ਨਾਲ ਖੇਡ ਰਹੀ ਹੈ ‘ਆਪ’ ਸਰਕਾਰ- ਖਡਿਆਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।