21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬੱਚਿਆਂ ਨੇ ਲਿਆ ਰੋਜ਼ਾਨਾ ਦਸਤਾਰ ਸਜਾਉਣ ਦਾ ਪ੍ਰਣ

ਮਲੇਰਕੋਟਲਾ, 20 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ, ਮਲੇਰਕੋਟਲਾ ਵਿਖੇ ਚੱਲ ਰਹੇ ਬੱਚਿਆਂ ਦੇ ਦਸਤਾਰ ਸਿਖਲਾਈ ਕੈਂਪ ਅਤੇ ਗੁਰਬਾਣੀ ਸੰਥਿਆ ਦੀਆਂ ਕਲਾਸਾਂ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਕੈਂਪ ਵਿਚ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਰਿੰਦਰ ਪਾਲ ਸਿੰਘ ਨੇ ਬੱਚਿਆਂ ਨੂੰ ਗੁਰਬਾਣੀ ਵਿਚਾਰ ਅਤੇ ਦਸਤਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਸਾਰੇ ਬੱਚਿਆਂ ਤੋਂ ਰੋਜ਼ਾਨਾ ਦਸਤਾਰ ਸਜਾਉਣ ਦਾ ਪ੍ਰਣ ਕਰਵਾਇਆ।

ਅਜੀਤ ਡੈਸਕ 21-11-2026
ਮਲੇਰਕੋਟਲਾ, 20 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ, ਮਲੇਰਕੋਟਲਾ ਵਿਖੇ ਚੱਲ ਰਹੇ ਬੱਚਿਆਂ ਦੇ ਦਸਤਾਰ ਸਿਖਲਾਈ ਕੈਂਪ ਅਤੇ ਗੁਰਬਾਣੀ ਸੰਥਿਆ ਦੀਆਂ ਕਲਾਸਾਂ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਕੈਂਪ ਵਿਚ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਰਿੰਦਰ ਪਾਲ ਸਿੰਘ ਨੇ ਬੱਚਿਆਂ ਨੂੰ ਗੁਰਬਾਣੀ ਵਿਚਾਰ ਅਤੇ ਦਸਤਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਸਾਰੇ ਬੱਚਿਆਂ ਤੋਂ ਰੋਜ਼ਾਨਾ ਦਸਤਾਰ ਸਜਾਉਣ ਦਾ ਪ੍ਰਣ ਕਰਵਾਇਆ। ਇਸ ਸਮਾਗਮ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਿੰਦਰ ਸਿੰਘ ਢੀਂਡਸਾ, ਖ਼ਜ਼ਾਨਚੀ ਬਹਾਦਰ ਸਿੰਘ, ਡਾ. ਹਰਮੇਲ ਸਿੰਘ, ਸਰਦਾਰ ਜ਼ੋਰਾ ਸਿੰਘ ਮਹਿਮੀ, ਭਾਈ ਨਾਜ਼ਰ ਸਿੰਘ, ਗੁਰਦੀਪ ਸਿੰਘ ਕਿਲ੍ਹਾ ਰਹਿਮਤਗੜ੍ਹ, ਗੁਰਪ੍ਰੀਤ ਸਿੰਘ ਰਖਰਾਉ, ਗੁਰਜੋਤ ਸਿੰਘ, ਸਹਿਜਵੀਰ ਸਿੰਘ ਸਮੇਤ ਹੋਰ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਪਨੀਰੀ ਪ੍ਰਬੰਧਨ, ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ, ਖੁੰਬਾਂ ਦੀ ਕਾਸ਼ਤ ਅਤੇ ਖ਼ੁਰਾਕੀ ਪਦਾਰਥਾਂ ਦੀ ਪ੍... ਅਗਲੀ ਖ਼ਬਰ ਕੋਪਲ ਦੀ ਕਾਮਯਾਬ ਦਾਸਤਾਨ ਦਾ 17ਵੇਂ ਸਾਲ ਦਾ ਸਫਰ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।