21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਰਾਜ ਪੱਧਰੀ ਖੇਡਾਂ ਬਾਕਸਿੰਗ ਵਿੱਚ ਸੀਬਾ ਦੀ ਮੰਨਤ ਨੇ ਸੋਨ ਤਗਮਾ ਅਤੇ ਨਵਜੋਤ ਨੇ ਕਾਂਸੀ ਤਗਮਾ ਜਿੱਤਿਆ

ਲਹਿਰਾਗਾਗਾ, 20 ਨਵੰਬਰ (ਅਸ਼ੋਕ ਗਰਗ)- ਸਥਾਨਕ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਹੋਣਹਾਰ ਵਿਦਿਆਰਥਣ ਮੰਨਤ ਪੁੱਤਰੀ ਮਾਸਟਰ ਰਾਜਿੰਦਰ ਸਿੰਘ ਨੇ 40- 430 ਕਿਲੋ ਭਾਰ ਵਿੱਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਮਾਲੇਰਕੋਟਲਾ ਵਿਖੇ ਕਰਵਾਈ ਗਈ ਸਟੇਟ ਪੱਧਰੀ ਅੰਡਰ-14 ਲੜਕੀਆਂ ਦੀ ਬਾਕਸਿੰਗ ਪ੍ਰਤੀਯੋਗਤਾ ਵਿੱਚ ਸੋਨ ਤਮਗਾ ਜਿੱਤ ਕੇ ਸਟੇਟ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। ਇਸੇ ਤਰ੍ਹਾਂ ਨਵਜੋਤ ਕੌਰ ਪੁੱਤਰੀ ਰਾਮਫਲ ਸਿੰਘ ਵਾਸੀ ਲਹਿਰਾਗਾਗਾ ਨੇ ਵਜਨ 57-60 ਵਰਗ ਭਾਗ ਵਿੱਚ ਖੇਡਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਖਿਡਾਰਨ ਮੰਨਤ ਅਤੇ ਨਵਜੋਤ ਕੌਰ। 21-11-2026
ਲਹਿਰਾਗਾਗਾ, 20 ਨਵੰਬਰ (ਅਸ਼ੋਕ ਗਰਗ)- ਸਥਾਨਕ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਹੋਣਹਾਰ ਵਿਦਿਆਰਥਣ ਮੰਨਤ ਪੁੱਤਰੀ ਮਾਸਟਰ ਰਾਜਿੰਦਰ ਸਿੰਘ ਨੇ 40- 430 ਕਿਲੋ ਭਾਰ ਵਿੱਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਮਾਲੇਰਕੋਟਲਾ ਵਿਖੇ ਕਰਵਾਈ ਗਈ ਸਟੇਟ ਪੱਧਰੀ ਅੰਡਰ-14 ਲੜਕੀਆਂ ਦੀ ਬਾਕਸਿੰਗ ਪ੍ਰਤੀਯੋਗਤਾ ਵਿੱਚ ਸੋਨ ਤਮਗਾ ਜਿੱਤ ਕੇ ਸਟੇਟ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। ਇਸੇ ਤਰ੍ਹਾਂ ਨਵਜੋਤ ਕੌਰ ਪੁੱਤਰੀ ਰਾਮਫਲ ਸਿੰਘ ਵਾਸੀ ਲਹਿਰਾਗਾਗਾ ਨੇ ਵਜਨ 57-60 ਵਰਗ ਭਾਗ ਵਿੱਚ ਖੇਡਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥਣਾਂ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ, ਮਾਪਿਆਂ ਅਤੇ ਲਹਿਰਾਗਾਗਾ ਸ਼ਹਿਰ ਵਿੱਚ ਖੁਸ਼ੀ ਦੀ ਲਹਿਰ ਹੈ।ਜ਼ਿਕਰਯੋਗ ਹੈ ਕਿ ਮੰਨਤ ਇਸ ਤੋਂ ਪਹਿਲਾਂ ਪੰਜਾਬ ਰਾਜ ਸਕੂਲੀ ਖੇਡਾਂ ਦੇ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਵੀ ਕਾਂਸੀ ਦਾ ਤਮਗਾ ਜਿੱਤ ਚੁੱਕੀ ਹੈ। ਲਗਾਤਾਰ ਦੋ ਸ਼ਾਨਦਾਰ ਪ੍ਰਾਪਤੀਆਂ ਉਸ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦੀ ਗਵਾਹੀ ਭਰਦੀਆਂ ਹਨ। ਇਸ ਮੌਕੇ ਇਹ ਵੀ ਜ਼ਿਕਰਯੋਗ ਹੈ ਕਿ ਲਹਿਰਾਗਾਗਾ ਵਿਖੇ ਕੋਚ ਵਿੱਕੀ ਖਾਨ ਦੀ ਕੋਚਿੰਗ ਹੇਠ ਆਜ਼ਾਦ ਬਾਕਸਿੰਗ ਕਲੱਬ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਲੜਕੇ ਅਤੇ ਲੜਕੀਆਂ ਬਿਲਕੁਲ ਮੁਫ਼ਤ ਬਾਕਸਿੰਗ ਦੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਕਲੱਬ ਦੇ ਖਿਡਾਰੀ ਆਪਣੀ ਮਿਹਨਤ ਅਤੇ ਕੋਚ ਦੀ ਯੋਗ ਅਗਵਾਈ ਸਦਕਾ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਕਈ ਤਮਗੇ ਜਿੱਤ ਕੇ ਨਾ ਸਿਰਫ਼ ਕਲੱਬ ਸਗੋਂ ਪੂਰੇ ਲਹਿਰਾਗਾਗਾ ਸ਼ਹਿਰ ਦਾ ਨਾਮ ਰੌਸ਼ਨ ਕਰ ਰਹੇ ਹਨ।ਮੰਨਤ ਦੀ ਇਹ ਪ੍ਰਾਪਤੀ ਹੋਰਨਾਂ ਬੱਚਿਆਂ ਲਈ ਵੀ ਪ੍ਰੇਰਨਾ ਸਰੋਤ ਹੈ ਅਤੇ ਇਹ ਸਾਬਤ ਕਰਦੀ ਹੈ ਕਿ ਸਹੀ ਸਿਖਲਾਈ, ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਪਿੰਡਾਂ ਤੇ ਛੋਟੇ ਸ਼ਹਿਰਾਂ ਦੀਆਂ ਧੀਆਂ ਵੀ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਸਕਦੀਆਂ ਹਨ। ਬਾਕਸਿੰਗ ਦੇ ਖਿਡਾਰੀ ਰਹੇ ਸਕੂਲ ਦੇ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਦੋਵੇਂ ਖਿਡਾਰੀਆਂ ਉਨ੍ਹਾਂ ਦੇ ਮਾਪਿਆਂ ਅਤੇ ਕੋਚ ਵਿੱਕੀ ਖਾਨ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਸਮਰਸਤਾ ਸੰਕਲਪ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਅੱਜ ਧੂਰੀ ਪਹੁੰਚਣ ’ਤੇ ਯਾਤਰਾ... ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।