22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅਹਿਮਦਗੜ੍ਹ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਅਹਿਮਦਗੜ੍ਹ, 21 ਨਵੰਬਰ (ਸੁਖਜੀਤ ਸਿੰਘ ਖੇੜਾ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 557ਵੇਂ ਆਗਮਨ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਹਿਮਦਗੜ੍ਹ ਵੱਲੋਂ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ, ਕੀਰਤਨੀ ਜਥਿਆਂ, ਬੈਂਡ ਪਾਰਟੀਆਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 22-11-2026
ਅਹਿਮਦਗੜ੍ਹ, 21 ਨਵੰਬਰ (ਸੁਖਜੀਤ ਸਿੰਘ ਖੇੜਾ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 557ਵੇਂ ਆਗਮਨ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਹਿਮਦਗੜ੍ਹ ਵੱਲੋਂ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ, ਕੀਰਤਨੀ ਜਥਿਆਂ, ਬੈਂਡ ਪਾਰਟੀਆਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦਾ ਸ਼ਹਿਰ ਵਿੱਚ ਹਰ ਧਰਮ ਦੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ, ਜਿਸ ਵਿੱਚ ਨਿਹੰਗ ਸਿੰਘ ਜੱਥੇਬੰਦੀਆਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਨਗਰ ਕੀਰਤਨ ਵਿੱਚ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਸਮੂਲੀਅਤ ਕਰਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਬਘੇਲ ਸਿੰਘ, ਹੈੱਡ ਗ੍ਰੰਥੀ ਰਵਿੰਦਰ ਸਿੰਘ ਜੀ, ਸਾਬਕਾ ਪ੍ਰਧਾਨ ਕੁਲਦੀਪ ਸਿੰਘ ਖਾਲਸਾ, ਸਾਬਕਾ ਪ੍ਰਧਾਨ ਭਜਨ ਸਿੰਘ ਬਰਾੜ, ਸਾਬਕਾ ਪ੍ਰਧਾਨ ਕ੍ਰਿਸ਼ਨ ਸਿੰਘ ਰਾਜੜ, ਹਰਦੀਪ ਸਿੰਘ ਹੁੰਜਣ, ਰੁਪਿੰਦਰ ਸਿੰਘ ਬ੍ਰਹਮਪੁਰ, ਕੀਰਤਨ ਸਿੰਘ ਚੋਮੋ, ਗੁਰਮੁਖ ਸਿੰਘ, ਮਾਸਟਰ ਅਮਰੀਕ ਸਿੰਘ, ਮਾਸਟਰ ਗੁਰਮੀਤ ਸਿੰਘ, ਗੁਰਚਰਨ ਸਿੰਘ ਰੰਗੂਵਾਲ, ਮਹਿੰਦਰਜੀਤ ਸਿੰਘ, ਅਜੀਤ ਸਿੰਘ ਰਾਜੜ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਉੱਭੀ, ਸਾਬਕਾ ਉਪ ਪ੍ਰਧਾਨ ਨਗਰ ਕੌਸ਼ਲ ਜਗਵੰਤ ਸਿੰਘ ਜੱਗੀ, ਚੇਅਰਮੈਨ ਗੁਰਪ੍ਰੀਤ ਸਿੰਘ ਸੌਂਦ, ਕੌਂਸਲਰ ਮਨੀ ਸੇਖਾ, ਸੁਖਜਿੰਦਰ ਸਿੰਘ ਰਾਜੜ, ਅਵਤਾਰ ਸਿੰਘ ਬੜਿੰਗ , ਚੇਅਰਮੈਨ ਗੁਰਪ੍ਰੀਤ ਸਿੰਘ ਪੰਜੂ, ਕੁਲਵੰਤ ਸਿੰਘ ਸੋਹਲ, ਤਰਲੋਚਨ ਸਿੰਘ ਚਾਪੜਾ, ਗੁਰਮੀਤ ਸਿੰਘ ਉੱਭੀ, ਅਵਤਾਰ ਸਿੰਘ ਜੱਸਲ, ਮਨੋਜ ਗਰਗ, ਪਰਮਜੀਤ ਸਿੰਘ ਜਵੰਧਾ, ਮਾਸਟਰ ਬਲਬੀਰ ਸਿੰਘ, ਇੰਦਰ ਸਿੰਘ ਘਟੌੜਾ, ਜਸਵਿੰਦਰ ਸਿੰਘ ਜੱਸੀ, ਦਲਵਾਰਾ ਸਿੰਘ ਮਹੇਰਨਾ, ਹਰਵਿੰਦਰ ਸਿੰਘ ਖਾਲਸਾ, ਦਲਜੀਤ ਸਿੰਘ ਸੌਂਦ, ਰਾਕੇਸ਼ ਗਰਗ, ਅਰੁਣ ਵਰਮਾ, ਤਰਸੇਮ ਗਰਗ, ਡਾ. ਸੁਨੀਤ ਹਿੰਦ, ਰਾਕੇਸ਼ ਸ਼ਾਹੀ, ਡਾ. ਰਾਹੁਲ ਸ਼ਰਮਾਂ, ਭੁਪਿੰਦਰ ਕੌਰ ਪੰਧੇਰ ਸਟੇਟ ਅਵਾਰਡੀ, ਪ੍ਰਿੰਸੀਪਲ ਪ੍ਦੀਪ ਕੌਰ, ਪ੍ਰਿੰਸੀਪਲ ਕੋਮਲਪ੍ਰੀਤ ਕੌਰ ਮਾਵੀ, ਰਣਧੀਰ ਸਿੰਘ ਹੂੰਝਣ, ਲੱਕੀ ਗਰਚਾ, ਕਾਲਾ ਦੁਲਵਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਜਿਕ, ਧਾਰਮਿਕ ਤੇ ਵਪਾਰਕ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਸ਼ਖ਼ਸੀਅਤ ਸਨ ਪ੍ਰਧਾਨ ਜੀਵਨ ਕੁਮਾਰ ਰੱਬੜ ਅਗਲੀ ਖ਼ਬਰ ਬਲਾਕ ਸੰਗਰੂਰ-1 ਦੇ ਪ੍ਰਾਇਮਰੀ ਸਕੂਲਾਂ ਦੇ ਵਿੱਦਿਅਕ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਹੋਏ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।