22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਿਧਾਇਕ ਗੱਜਣਮਾਜਰਾ ਨੇ ਖ਼ੁਦ ਸਵੈ-ਗਣਨਾ ਕਰਕੇ ਲੋਕਾਂ ਨੂੰ ਮੁਹਿੰਮ ਨਾਲ ਜੁੜਨ ਲਈ ਕੀਤਾ ਪ੍ਰੇਰਿਤ ਹਲਕਾ ਵਾਸੀ 30 ਨਵੰਬਰ ਤੱਕ ਆਨਲਾਈਨ ਸਵੈ-ਗਣਨਾ ਕਰਕੇ ਰਾਸ਼ਟਰੀ ਕਾਰਜ ‘ਚ ਯੋਗਦਾਨ ਪਾਉਣ- ਗੱਜਣਮਾਜਰਾ

ਅਮਰਗੜ੍ਹ, 21 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਜਨਗਣਨਾ-2027 ਤਹਿਤ ਚੱਲ ਰਹੀ ਆਨਲਾਈਨ ਸਵੈ-ਗਣਨਾ ਮੁਹਿੰਮ ਨੂੰ ਹੁਲਾਰਾ ਦੇਣ ਲਈ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਪਰਿਵਾਰ ਦੀ ਸਵੈ-ਗਣਨਾ ਪ੍ਰਕਿਰਿਆ ਮੁਕੰਮਲ ਕਰਕੇ ਹਲਕਾ ਵਾਸੀਆਂ ਨੂੰ ਵੀ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ।

ਅਜੀਤ ਡੈਸਕ 22-11-2026
ਅਮਰਗੜ੍ਹ, 21 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਜਨਗਣਨਾ-2027 ਤਹਿਤ ਚੱਲ ਰਹੀ ਆਨਲਾਈਨ ਸਵੈ-ਗਣਨਾ ਮੁਹਿੰਮ ਨੂੰ ਹੁਲਾਰਾ ਦੇਣ ਲਈ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਪਰਿਵਾਰ ਦੀ ਸਵੈ-ਗਣਨਾ ਪ੍ਰਕਿਰਿਆ ਮੁਕੰਮਲ ਕਰਕੇ ਹਲਕਾ ਵਾਸੀਆਂ ਨੂੰ ਵੀ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਜਨਗਣਨਾ ਮਹਿਜ਼ ਆਬਾਦੀ ਦੇ ਅੰਕੜੇ ਇਕੱਤਰ ਕਰਨ ਦੀ ਪ੍ਰਕਿਰਿਆ ਨਹੀਂ, ਸਗੋਂ ਲੋਕਾਂ ਦੀਆਂ ਭਵਿੱਖੀ ਲੋੜਾਂ ਅਨੁਸਾਰ ਵਿਕਾਸ ਯੋਜਨਾਵਾਂ ਉਲੀਕਣ ਦਾ ਅਹਿਮ ਆਧਾਰ ਹੈ। ਸਿੱਖਿਆ, ਸਿਹਤ, ਰੁਜ਼ਗਾਰ, ਰਿਹਾਇਸ਼ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਬਿਹਤਰ ਯੋਜਨਾਬੰਦੀ ਲਈ ਸਹੀ ਅਤੇ ਭਰੋਸੇਯੋਗ ਅੰਕੜੇ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਦੀ ਡਿਜੀਟਲ ਸਹੂਲਤ ਰਾਹੀਂ ਨਾਗਰਿਕ ਬਿਨਾਂ ਕਿਸੇ ਵਿਚੋਲੇ ਦੇ ਆਪਣੇ ਘਰ ਬੈਠੇ ਹੀ ਪਰਿਵਾਰਕ ਜਾਣਕਾਰੀ ਦਰਜ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਲਾਭ ਉਠਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਆਂਢ-ਗੁਆਂਢ ਨੂੰ ਵੀ ਸਵੈ-ਗਣਨਾ ਲਈ ਜਾਗਰੂਕ ਕਰਨ। ਉਨ੍ਹਾ ਹਲਕਾ ਵਾਸੀਆਂ ਨੂੰ 30 ਨਵੰਬਰ 2026 ਤੱਕ ਅਧਿਕਾਰਤ ਪੋਰਟਲ ਰਾਹੀਂ ਸਵੈ-ਗਣਨਾ ਮੁਕੰਮਲ ਕਰਨ, ਡਿਜੀਟਲ ਨਕਸ਼ੇ ‘ਤੇ ਘਰ ਦੀ ਸਹੀ ਸਥਿਤੀ ਦਰਜ ਕਰਨ ਅਤੇ ਪ੍ਰਾਪਤ ਸਵੈ-ਗਣਨਾ ਪਛਾਣ ਸੰਖਿਆ ਸੀ ਆਈ ਡੀ ਸੰਭਾਲ ਕੇ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 1 ਦਸੰਬਰ ਤੋਂ ਘਰ-ਘਰ ਜਨਗਣਨਾ ਲਈ ਆਉਣ ਵਾਲੇ ਗਣਨਾਕਾਰਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਹ ਮਹੱਤਵਪੂਰਨ ਰਾਸ਼ਟਰੀ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਪਿਛਲੀ ਖ਼ਬਰ ਪ੍ਰਾਪਰਟੀ ਕਾਰਡ ਦੇਣ ਦਾ ਮੁੱਖ ਮਨੋਰਥ ਇਹ ਹੈ ਕਿ ਹੁਣ ਤੱਕ ਮਾਲਕ ਰਹਿੰਦੇ ਤਾਂ ਇਨ੍ਹਾਂ ਮਕਾਨਾਂ ਵਿੱਚ ਸਨ ਪ੍ਰੰਤੂ ਉਨਾਂ ਨ... ਅਗਲੀ ਖ਼ਬਰ ਬੀਬੀ ਪਰਮਜੀਤ ਕੌਰ ਭੰਗੂ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਨ ’ਤੇ ਅਕਾਲੀ ਵਰਕਰਾਂ ’ਚ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।