ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਹੈਪੀ ਨਮੋਲ ਅਤੇ ਹੋਰ।
ਭਾਕਿਯੂ ਅਜ਼ਾਦ ਦੀ ਹੋਈ ਅਹਿਮ ਮੀਟਿੰਗ
ਸੁਨਾਮ ਊਧਮ ਸਿੰਘ ਵਾਲਾ, 22 ਨਵੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ 7 ਦਸੰਬਰ ਚੰਡੀਗੜ੍ਹ ਮੋਰਚੇ ਨੂੰ ਸਫ਼ਲ ਬਣਾਉਣ ਲਈ ਬਲਾਕ ਸੁਨਾਮ ਦੇ ਪਿੰਡ ਨਮੋਲ ਵਿਖੇ ਜ਼ਿਲ੍ਹਾ ਆਗੂ ਹੈਪੀ ਨਮੋਲ ਦੀ ਅਗਵਾਈ ਵਿਚ ਸਰਗਰਮ ਆਗੂਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ‘ਚ ਬਲਾਕ ਤੇ ਪਿੰਡ ਪੱਧਰ ਦੇ ਸਾਰੇ ਸਰਗਰਮ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ।
ਸ
ਸ਼ੇਰਪੁਰ ਵਿਖੇ ਮੋਟਰਸਾਈਕਲ ਰੈਲੀ ਸਮੇਂ ਬਸਪਾ ਆਗੂ ਅਤੇ ਵਰਕਰ। ਤਸਵੀਰ : ਮੇਘ ਰਾਜ ਜੋਸ਼ੀ
23-11-2026
ਸੁਨਾਮ ਊਧਮ ਸਿੰਘ ਵਾਲਾ, 22 ਨਵੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ 7 ਦਸੰਬਰ ਚੰਡੀਗੜ੍ਹ ਮੋਰਚੇ ਨੂੰ ਸਫ਼ਲ ਬਣਾਉਣ ਲਈ ਬਲਾਕ ਸੁਨਾਮ ਦੇ ਪਿੰਡ ਨਮੋਲ ਵਿਖੇ ਜ਼ਿਲ੍ਹਾ ਆਗੂ ਹੈਪੀ ਨਮੋਲ ਦੀ ਅਗਵਾਈ ਵਿਚ ਸਰਗਰਮ ਆਗੂਆਂ ਦੀ ਅਹਿਮ ਮੀਟਿੰਗ ਹੋਈ।ਮੀਟਿੰਗ ‘ਚ ਬਲਾਕ ਤੇ ਪਿੰਡ ਪੱਧਰ ਦੇ ਸਾਰੇ ਸਰਗਰਮ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹੈਪੀ ਨਮੋਲ ਨੇ ਕਿਹਾ ਕਿ ਚੰਡੀਗੜ੍ਹ ਮੋਰਚਾ ਸਾਡੇ ਹੱਕਾਂ ਦੀ ਲੜਾਈ ਦਾ ਅਹਿਮ ਪੜਾਅ ਹੈ। ਅਤੇ ਪੰਜਾਬ ਸਰਕਾਰ ਮੰਗਾਂ ਮੰਨਕੇ ਮੁੱਕਰ ਗਈ ਹੈ ਅਤੇ ਇਸ ਲਈ ਹਰੇਕ ਵਰਕਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਮੋਰਚੇ ‘ਚ ਸ਼ਾਮਿਲ ਹੋਣ ਲਈ ਜਾਗਰੂਕ ਕਰੇ। ਉਨ੍ਹਾਂ ਕਿਹਾ ਕਿ ਮੋਰਚੇ ’ਚ ਵੱਧ ਤੋਂ ਵੱਧ ਸੰਗਤ ਨੂੰ ਲਿਜਾਣ ਲਈ ਟਰਾਂਸਪੋਰਟ, ਲੰਗਰ ਤੇ ਹੋਰ ਪ੍ਰਬੰਧਾਂ ਦਾ ਪਹਿਲਾਂ ਤੋਂ ਹੀ ਪੁਖਤਾ ਇੰਤਜ਼ਾਮ ਕੀਤਾ ਜਾਵੇਗਾ।ਮੀਟਿੰਗ ‘ਚ ਫੈਸਲਾ ਕੀਤਾ ਗਿਆ ਕਿ ਬਲਾਕ ਸੁਨਾਮ ਦੇ ਹਰ ਪਿੰਡ ‘ਚੋਂ ਕਾਫ਼ਲੇ ਬਣਾ ਕੇ ਕਿਸਾਨਾ ਨੂੰ ਚੰਡੀਗੜ੍ਹ ਲਿਜਾਇਆ ਜਾਵੇਗਾ ਅਤੇ ਮੋਰਚੇ ਨੂੰ ਸ਼ਾਂਤਮਈ ਤੇ ਅਨੁਸ਼ਾਸਨ ‘ਚ ਰਹਿ ਕੇ ਸਫ਼ਲ ਬਣਾਇਆ ਜਾਵੇਗਾ। ਆਗੂਆਂ ਨੇ ਵੀ ਇੱਕਜੁੱਟ ਹੋ ਕੇ ਮੋਰਚੇ ‘ਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਪ੍ਰਣ ਲਿਆ। ਇਸ ਮੌਕੇ ਰਾਮ ਸਿੰਘ,ਮਤਵਾਲ ਸਿੰਘ,ਲਾਲੀ ਸਿੰਘ,ਜੀਤ ਸਿੰਘ, ਗੁਰਮੀਤ ਸਿੰਘ,ਭੋਲਾ ਸਿੰਘ, ਹਰਪਾਲ ਸਿੰਘ, ਭਗਵਾਨ ਸਿੰਘ ਪੂਨੀਆ,ਛੋਟਾ ਸਿੰਘ, ਕੁਲਦੀਪ ਸਿੰਘ,ਨਿਰਮਲ ਸਿੰਘ ,ਜੰਟਾ ਰੋਮਾਣਾ ਅਤੇ ਭਗਵੰਤ ਸਿੰਘ ਆਦਿ ਮੌਜੂਦ ਸਨ।