ਹੋਣਹਾਰ ਵਿਦਿਆਰਥਣ ਗੁਰਨੂਰ ਨੇ ਕਿਕ ਬਾਕਸਿੰਗ ’ਚ ਜਿੱਤਿਆ ਚਾਂਦੀ ਦਾ ਤਗਮਾ
ਚੀਮਾ ਮੰਡੀ, 22 ਨਵੰਬਰ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਐਮਐਲਜੀ ਕਾਨਵੈਂਟ ਸਕੂਲ ਚੀਮਾ ਦੀ ਹੋਣਹਾਰ ਵਿਦਿਆਰਥਣ ਗੁਰਨੂਰ ਕੌਰ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡਾਂ ਵਤਨ ਪੰਜਾਬ ਸੀਜ਼ਨ 4 ਦੇ ਤਹਿਤ ਸੰਗਰੂਰ ਵਿਖੇ ਕਰਵਾਏ ਕਿਕ ਬਾਕਸਿੰਗ ਮੁਕਾਬਲੇ ਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਤਗਮਾ ਅਤੇ ਨਕਦ 7 ਹਜ਼ਾਰ ਰੁਪਏ ਦਾ ਨਕਦ ਇਨਾਮ ਜਿੱਤ ਕੇ ਸਕੂਲ ਦਾ ਨਾਅ ਰੌਸ਼ਨ ਕੀਤਾ । ਇਸ ਮੌਕੇ ਐਮਐਲਜੀ ਕਾਨਵੈਂਟ ਸਕੂਲ ਚੀਮਾ ਦੇ ਪ੍ਰਬੰਧਕ, ਪ੍ਰਿੰਸੀਪਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।
ਅਜੀਤ ਡੈਸਕ
23-11-2026