ਸੰਗਰੂਰ ਵਿਖੇ ਕੱਲ੍ਹ ਨੂੰ ਲੱਗੇਗਾ ਵਿੱਤੀ ਸੇਵਾਵਾਂ ਸੰਬੰਧੀ ਵਿਸ਼ੇਸ਼ ਕੈਂਪ
ਸੰਗਰੂਰ, 23 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਕੇਨਰਾ ਬੈਂਕ, ਸੰਗਰੂਰ ਵੱਲੋਂ 25 ਨਵੰਬਰ ਨੂੰ ਡੇਅਰੀ ਸਿਖਲਾਈ ਅਤੇ ਪਸਾਰ ਕੇਂਦਰ, ਸੰਗਰੂਰ ਵਿਖੇ ਵਿੱਤੀ ਸੇਵਾਵਾਂ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਰਜਿਸਟ੍ਰੇਸ਼ਨ ਸਵੇਰੇ 11:30 ਵਜੇ ਸ਼ੁਰੂ ਹੋਵੇਗੀ, ਜਦਕਿ ਮੁੱਖ ਪ੍ਰੋਗਰਾਮ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਚੱਲੇਗਾ।
ਸੰਗਰੂਰ, 23 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਕੇਨਰਾ ਬੈਂਕ, ਸੰਗਰੂਰ ਵੱਲੋਂ 25 ਨਵੰਬਰ ਨੂੰ ਡੇਅਰੀ ਸਿਖਲਾਈ ਅਤੇ ਪਸਾਰ ਕੇਂਦਰ, ਸੰਗਰੂਰ ਵਿਖੇ ਵਿੱਤੀ ਸੇਵਾਵਾਂ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਰਜਿਸਟ੍ਰੇਸ਼ਨ ਸਵੇਰੇ 11:30 ਵਜੇ ਸ਼ੁਰੂ ਹੋਵੇਗੀ, ਜਦਕਿ ਮੁੱਖ ਪ੍ਰੋਗਰਾਮ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਚੱਲੇਗਾ। ਲੀਡ ਬੈਂਕ ਮੈਨੇਜਰ ਸੁਰਮੁਖ ਸਿੰਘ ਨੇ ਦੱਸਿਆ ਕਿ ਇਹ ਕੈਂਪ ਭਾਰਤ ਸਰਕਾਰ ਦੇ ਵਿੱਤੀ ਸੇਵਾਵਾਂ ਵਿਭਾਗ ਵੱਲੋਂ 21 ਅਕਤੂਬਰ, 2026 ਨੂੰ ਸ਼ੁਰੂ ਕੀਤੀ ਗਈ ਵਿਸ਼ੇਸ਼ ਵਿੱਤੀ ਸਮਾਵੇਸ਼ ਮੁਹਿੰਮ ਦਾ ਹਿੱਸਾ ਹੈ। ਇਹ ਮੁਹਿੰਮ 31 ਦਸੰਬਰ, 2026 ਤੱਕ ਜਾਰੀ ਰਹੇਗੀ। ਇਸ ਤਹਿਤ ਦੇਸ਼ ਭਰ ਦੀਆਂ ਗ੍ਰਾਮ ਪੰਚਾਇਤਾਂ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਕੇਨਰਾ ਬੈਂਕ ਦੇ ਸੀਨੀਅਰ ਬ੍ਰਾਂਚ ਮੈਨੇਜਰ ਰਣਧੀਰ ਕੁਮਾਰ ਝਾਅ ਨੇ ਦੱਸਿਆ ਕਿ ਕੈਂਪ ਵਿੱਚ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.), ਮੁਦਰਾ ਕਰਜ਼ਿਆਂ, ਸਵੈ-ਸਹਾਇਤਾ ਸਮੂਹਾਂ ਲਈ ਸਹਾਇਤਾ ਅਤੇ ਹੋਰ ਕਰਜ਼ਾ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਵਿੱਤੀ ਸਾਖਰਤਾ ਸੈਸ਼ਨ ਦੌਰਾਨ ਡਿਜੀਟਲ ਬੈਂਕਿੰਗ, ਯੂ.ਪੀ.ਆਈ., ਸਾਈਬਰ ਸੁਰੱਖਿਆ ਅਤੇ ਸੁਰੱਖਿਅਤ ਬੈਂਕਿੰਗ ਤਰੀਕਿਆਂ ਬਾਰੇ ਦੱਸਿਆ ਜਾਵੇਗਾ।