ਗੁਰਦੁਆਰਾ ਸਿੰਘ ਸਭਾ ਵਲੋਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਮੂਣਕ, 23 ਨਵੰਬਰ (ਵਰਿੰਦਰ ਭਾਰਦਵਾਜ) - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂਦੁਆਰਾ ਸ਼੍ਰੀ ਸਿੰਘ ਸਭਾ ਪ੍ਰਬੰਧਕ ਕਮੇਟੀ ਮੂਣਕ ਅਤੇ ਗੁਰੂ ਕਾ ਨਾਮ ਲੇਵਾ ਸੰਗਤਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਦੀ ਸ਼ੁਰੂਆਤ ਗੁਰੂ ਘਰ ਦੇ ਗ੍ਰੰਥੀ ਜਗਦੇਵ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ।
ਮੂਣਕ, 23 ਨਵੰਬਰ (ਵਰਿੰਦਰ ਭਾਰਦਵਾਜ) - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂਦੁਆਰਾ ਸ਼੍ਰੀ ਸਿੰਘ ਸਭਾ ਪ੍ਰਬੰਧਕ ਕਮੇਟੀ ਮੂਣਕ ਅਤੇ ਗੁਰੂ ਕਾ ਨਾਮ ਲੇਵਾ ਸੰਗਤਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਦੀ ਸ਼ੁਰੂਆਤ ਗੁਰੂ ਘਰ ਦੇ ਗ੍ਰੰਥੀ ਜਗਦੇਵ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ। ਨਗਰ ਕੀਰਤਨ ਦੌਰਾਨ ਜਸਬੀਰ ਸਿੰਘ ਡੂਡੀਆਂ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਗੁਰੂ ਜੀ ਦੀਆਂ ਜੋਸ਼ੀਲੀਆਂ ਵਾਰਾਂ ਰਾਂਹੀਂ ਸਿੱਖ ਇਤਿਹਾਸ, ਸਾਹਿਬਜ਼ਾਦਿਆਂ ਤੇ ਸਿੱਖ ਕੌਮ ਦੇ ਉਨ੍ਹਾਂ ਮਹਾਨ ਸ਼ਹੀਦ ਜੋਧਿਆ ਦੇ ਜੀਵਨ ਵਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਗੁਰੂ ਘਰ ਦੇ ਪ੍ਰਬੰਧਕਾਂ ਤੋ ਇਲਾਵਾ ਵੱਡੀ ਗਿਣਤੀ ਗੁਰੂ ਕਾ ਨਾਮ ਲੇਵਾ ਸੰਗਤਾਂ ‘ਚ ਮਹਿਬੂਬ ਸਿੰਘ ਚੱਠਾ, ਬਲਜੀਤ ਤੂਰ, ਕਾਬਲ ਸੇਖੋਂ, ਨਰਿੰਦਰ ਸਿੰਘ ਸੇਖੋਂ, ਬਿੱਟੂ ਵੜੈਚ, ਬਲਜਿੰਦਰ ਚੌਹਾਨ, ਰਾਜੂ ਸਿੱਧੂ, ਖੁਸ਼ਵੰਤ ਸਿੰਘ ਖੁਸ਼ੀ , ਨਿਸ਼ਾਨ ਸਿੰਘ ਵਿਰਕ, ਬੰਟੀ ਮੱਕੜ ਆਦਿ ਸੇਵਾਦਾਰਾਂ ਤੇ ਬੀਬੀਆਂ ਬੱਚਿਆਂ ਨੇ ਨਗਰ ਕੀਰਤਨ ਵਿਚ ਆਪਣੀਆਂ ਹਾਜਰੀਆਂ ਲਗਵਾਈਆਂ।