25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼ਹਿਰ ਧੂਰੀ ’ਚ ਬੇਸਹਾਰਾ ਪਸ਼ੂਆਂ ਦਾ ਕਹਿਰ; ਆੜ੍ਹਤੀਆ ਆਗੂ ਦਾ ਨੌਜਵਾਨ ਪੁੱਤਰ ਗੰਭੀਰ ਜ਼ਖ਼ਮੀ

ਧੂਰੀ, 24 ਨਵੰਬਰ (ਲਖਵੀਰ ਸਿੰਘ ਧਾਂਦਰਾ) - ਸਥਾਨਕ ਸ਼ਹਿਰ ਦੀਆਂ ਸੜਕਾਂ ‘ਤੇ ਬੇਲਗਾਮ ਘੁੰਮ ਰਹੇ ਬੇਸਹਾਰਾ ਪਸ਼ੂਆਂ ਕਾਰਨ ਇੱਕ ਹੋਰ ਭਿਆਨਕ ਸੜਕੀ ਹਾਦਸਾ ਵਾਪਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਨ੍ਹਾਂ ਲਾਵਾਰਿਸ ਪਸ਼ੂਆਂ ਦੇ ਝੁੰਡ ਵੱਲੋਂ ਕੀਤੇ ਗਏ ਅਚਾਨਕ ਹਮਲੇ ਕਾਰਨ ਇੱਕ ਨੌਜਵਾਨ ਬੁਰੀ ਤਰ੍ਹਾਂ ਲਹੂ-ਲੁਹਾਣ ਹੋ ਗਿਆ ਅਤੇ ਸ਼ਹਿਰ ਵਿੱਚ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਕਾਰਨ ਆਮ ਰਾਹਗੀਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 25-11-2026
ਧੂਰੀ, 24 ਨਵੰਬਰ (ਲਖਵੀਰ ਸਿੰਘ ਧਾਂਦਰਾ) - ਸਥਾਨਕ ਸ਼ਹਿਰ ਦੀਆਂ ਸੜਕਾਂ ‘ਤੇ ਬੇਲਗਾਮ ਘੁੰਮ ਰਹੇ ਬੇਸਹਾਰਾ ਪਸ਼ੂਆਂ ਕਾਰਨ ਇੱਕ ਹੋਰ ਭਿਆਨਕ ਸੜਕੀ ਹਾਦਸਾ ਵਾਪਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਨ੍ਹਾਂ ਲਾਵਾਰਿਸ ਪਸ਼ੂਆਂ ਦੇ ਝੁੰਡ ਵੱਲੋਂ ਕੀਤੇ ਗਏ ਅਚਾਨਕ ਹਮਲੇ ਕਾਰਨ ਇੱਕ ਨੌਜਵਾਨ ਬੁਰੀ ਤਰ੍ਹਾਂ ਲਹੂ-ਲੁਹਾਣ ਹੋ ਗਿਆ ਅਤੇ ਸ਼ਹਿਰ ਵਿੱਚ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਕਾਰਨ ਆਮ ਰਾਹਗੀਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੁਮਾਰ ਬਬਲੂ ਨੇ ਭਰੇ ਮਨ ਨਾਲ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦਾ ਨੌਜਵਾਨ ਸਪੁੱਤਰ ਕੁੰਸ਼ ਕੁਮਾਰ ਆਪਣੇ ਕਿਸੇ ਨਿੱਜੀ ਕੰਮ-ਕਾਜ ਦੇ ਸਿਲਸਿਲੇ ਵਿੱਚ ਤੋਤਾਪੁਰੀ ਰੋਡ ਤੋਂ ਲੰਘ ਰਿਹਾ ਸੀ। ਇਸੇ ਦੌਰਾਨ ਸੜਕ ਵਿਚਕਾਰ ਭਿੜ ਰਹੇ ਬੇਸਹਾਰਾ ਪਸ਼ੂਆਂ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਪਸ਼ੂਆਂ ਦੀ ਇਸ ਭਿਆਨਕ ਟੱਕਰ ਕਾਰਨ ਕੁੰਸ਼ ਕੁਮਾਰ ਸੜਕ ‘ਤੇ ਡਿੱਗ ਪਿਆ ਅਤੇ ਉਸ ਦੇ ਹੱਥਾਂ-ਪੈਰਾਂ ਦੀਆਂ ਹੱਡੀਆਂ ਟੁੱਟ ਗਈਆਂ। ਹਾਦਸੇ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀ ਹਾਲਤ ਵਿੱਚ ਕੁੰਸ਼ ਕੁਮਾਰ ਨੂੰ ਲੁਧਿਆਣਾ ਦੇ ਡੀ.ਐੱਮ.ਸੀ. ਵਿਖੇ ਦਾਖ਼ਲ ਕਰਵਾਇਆ। ਉੱਥੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਨੌਜਵਾਨ ਦੀਆਂ ਟੁੱਟੀਆਂ ਹੱਡੀਆਂ ਨੂੰ ਜੋੜਨ ਲਈ ਘੰਟਿਆਂਬੱਧੀ ਲੰਮੀ ਤੇ ਸਰਜਰੀ ਕੀਤੀ ਗਈ। ਸ੍ਰੀ ਬਬਲੂ ਨੇ ਬੇਹੱਦ ਭਾਵੁਕ ਹੁੰਦਿਆਂ ਆਖਿਆ ਕਿ ਸੱਟਾਂ ਇੰਨੀਆਂ ਡੂੰਘੀਆਂ ਸਨ ਕਿ ਪਰਮਾਤਮਾ ਦੀ ਅਪਾਰ ਕਿਰਪਾ ਸਦਕਾ ਉਨ੍ਹਾਂ ਦੇ ਪੁੱਤਰ ਨੂੰ ਦੂਜਾ ਜਨਮ ਹੀ ਮਿਲਿਆ ਹੈ। ਇਸ ਘਟਨਾ ਤੋਂ ਬਾਅਦ ਸ਼ਹਿਰ ਦੇ ਪਤਵੰਤਿਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ‘ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ। ਬਲਵਿੰਦਰ ਕੁਮਾਰ ਬਬਲੂ ਸਮੇਤ ਇਲਾਕਾ ਨਿਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਸ਼ਹਿਰ ਦੀਆਂ ਗਲੀਆਂ ਤੇ ਮੁੱਖ ਮਾਰਗਾਂ ‘ਤੇ ਮੌਤ ਬਣ ਕੇ ਘੁੰਮ ਰਹੇ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਤੁਰੰਤ ਕਾਬੂ ਕਰਕੇ ਨੇੜਲੀਆਂ ਗਊਸ਼ਾਲਾਵਾਂ ਵਿੱਚ ਛੱਡਿਆ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਮਾਂ ਦਾ ਪੁੱਤ ਅਜਿਹੇ ਹਾਦਸੇ ਦਾ ਸ਼ਿਕਾਰ ਨਾ ਹੋਵੇ।
ਪਿਛਲੀ ਖ਼ਬਰ ਅਮਰਗੜ੍ਹ ਪੁਲਿਸ ਵਲੋਂ ਬਾਗੜੀਆਂ ਵਿਖੇ ਨਸ਼ਾ ਤਸਕਰ ਦਾ 63 ਲੱਖ ਦਾ ਮਕਾਨ ਫ੍ਰੀਜ਼ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾ... ਅਗਲੀ ਖ਼ਬਰ ਪਾਕਿਸਤਾਨ ’ਚ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਦੀਪਮਾਲਾ ਦਾ ਮਨਮੋਹਕ ਦ੍ਰਿਸ਼।

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।