25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪਿੰਡ ਕਣਕਵਾਲ ਭੰਗੂਆਂ ਵਿਖੇ ਖੇਤ ਵਿਚ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਹੈ। ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਮਹੀਪਾਲ ਨੇ ਦੱਸਿਆ ਕਿ ਪਿੰਡ ਕਣਕਵਾਲ ਭੰਗੂਆਂ ਦਾ ਜੋਰਾ ਸਿੰਘ ਜੋ ਕਿ ਪਿੰਡ ਦੇ ਹੀ ਇਕ ਕਿਸਾਨ ਨਾਲ ਨੌਕਰ ਸੀ।

ਅਜੀਤ ਡੈਸਕ 25-11-2026
ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪਿੰਡ ਕਣਕਵਾਲ ਭੰਗੂਆਂ ਵਿਖੇ ਖੇਤ ਵਿਚ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਹੈ। ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਮਹੀਪਾਲ ਨੇ ਦੱਸਿਆ ਕਿ ਪਿੰਡ ਕਣਕਵਾਲ ਭੰਗੂਆਂ ਦਾ ਜੋਰਾ ਸਿੰਘ ਜੋ ਕਿ ਪਿੰਡ ਦੇ ਹੀ ਇਕ ਕਿਸਾਨ ਨਾਲ ਨੌਕਰ ਸੀ। ਅੱਜ ਦੁਪਹਿਰ ਕਰੀਬ ਦੋ ਕੁ ਵਜੇ ਜਦੋਂ ਉਹ ਖੇਤ ਗਿਆ ਤਾਂ ਟਿਊਬਵੈਲ ਨੇੜੇ ਲੱਗੇ ਟਰਾਂਸਫਰ ਦੇ ਖੰਬੇ ਨੇੜਿਉਂ ਲੰਘਣ ਸਮੇ ਅਚਾਨਕ ਉਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ। ਜਿਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਸੁਨਾਮ ਲਿਆਂਦਾ ਗਿਆ।ਜਿੱਥੇ ਡਾਕਟਰਾਂ ਵਲੋਂ ਜੋਰਾ ਸਿੰਘ (55) ਪੁੱਤਰ ਮੇਲਾ ਸਿੰਘ ਵਾਸੀ ਪਿੰਡ ਕਣਕਵਾਲ ਭੰਗੂਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸਹਾਇਕ ਥਾਣੇਦਾਰ ਮਹੀਪਾਲ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੇ ਪਿਤਾ ਮੇਲਾ ਸਿੰਘ ਅਤੇ ਪਤਨੀ ਰਾਣੀ ਕੌਰ ਦੇ ਬਿਆਨਾਂ ਤੇ ਬੀ.ਐਨ.ਐਸ.ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
ਪਿਛਲੀ ਖ਼ਬਰ ਉੱਘੇ ਪ੍ਰਵਾਸੀ ਪੰਜਾਬੀ ਜਗਪਾਲ ਸਿੰਘ ਖੰਗੂੜਾ ਦਾ ਸਸਕਾਰ 26 ਨੂੰ ਅਗਲੀ ਖ਼ਬਰ ਸਰਵਤੀਰਥਮਈ ਗਊ ਸੇਵਾ ਪਰਿਵਾਰ ਵੱਲੋਂ ਵਿਸ਼ਾਲ ਖੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।