24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵਾਰਿਸ ਪੰਜਾਬ ਦੇ ਅਕਾਲੀ ਦਲ ਨਾਲ ਪੰਜਾਬ ਦੇ ਨੌਜਵਾਨਾਂ ਦਾ ਹਜੂਮ ਜੁੜ ਕੇ ਬਦਲੇਗਾ ਪੰਜਾਬ ਦੀ ਨੁਹਾਰ-ਝੂੰਦਾਂ

ਅਹਿਮਦਗੜ, 24 ਨਵੰਬਰ (ਸੁਖਜੀਤ ਸਿੰਘ ਖੇੜਾ)-ਵਾਰਿਸ ਪੰਜਾਬ ਦੇ ਅਕਾਲੀ ਦਲ ਵੱਲੋਂ ਹਲਕਾ ਅਮਰਗੜ੍ਹ ਵਿੱਚ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਤਹਿਤ ਅੱਜ ਅਹਿਮਦਗੜ੍ਹ ਦੇ ਮੁਹੱਲਾ ਅਮਰਪੁਰਾ ਵਿਖੇ ਪਰਮਜੀਤ ਸਿੰਘ ਸਰਾਓਂ ਅਤੇ ਪਿਆਰਾ ਸਿੰਘ ਸਰਾਓਂ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਵੱਲੋਂ ਨੁੱਕੜ ਮੀਟਿੰਗ ਕੀਤੀ ਗਈ, ਜਿਸ ਵਿੱਚ ਭਾਰੀ ਗਿਣਤੀ ਵਿੱਚ ਮਹੱਲਾ ਨਿਵਾਸੀਆਂ ਨੇ ਸ਼ਿਰਕਤ ਕੀਤੀ।

ਅਜੀਤ ਡੈਸਕ 25-11-2026
ਅਹਿਮਦਗੜ, 24 ਨਵੰਬਰ (ਸੁਖਜੀਤ ਸਿੰਘ ਖੇੜਾ)-ਵਾਰਿਸ ਪੰਜਾਬ ਦੇ ਅਕਾਲੀ ਦਲ ਵੱਲੋਂ ਹਲਕਾ ਅਮਰਗੜ੍ਹ ਵਿੱਚ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਤਹਿਤ ਅੱਜ ਅਹਿਮਦਗੜ੍ਹ ਦੇ ਮੁਹੱਲਾ ਅਮਰਪੁਰਾ ਵਿਖੇ ਪਰਮਜੀਤ ਸਿੰਘ ਸਰਾਓਂ ਅਤੇ ਪਿਆਰਾ ਸਿੰਘ ਸਰਾਓਂ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਵੱਲੋਂ ਨੁੱਕੜ ਮੀਟਿੰਗ ਕੀਤੀ ਗਈ, ਜਿਸ ਵਿੱਚ ਭਾਰੀ ਗਿਣਤੀ ਵਿੱਚ ਮਹੱਲਾ ਨਿਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੁੱਕੜ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਤੱਕ ਦੀਆਂ ਜਿੰਨੀਆਂ ਵੀ ਸਰਕਾਰਾਂ ਆਈਆਂ ਹਨ ਕਿਸੇ ਨੇ ਵੀ ਪੰਜਾਬ ਪੱਖੀ ਕੋਈ ਵੀ ਫੈਸਲਾ ਨਹੀਂ ਲਿਆ ਸਗੋਂ ਆਪਣੀ ਖੁਦਗਰਜ ਲਈ ਅਤੇ ਪੰਜਾਬ ਵਿਰੋਧੀ ਫੈਸਲੇ ਹੀ ਲਏ ਹਨ। ਇਸ ਲਈ ਲੋਕਾਂ ਨੂੰ ਹੁਣ ਵਾਰਿਸ ਪੰਜਾਬ ਦੇ ਅਕਾਲੀ ਦਲ ਤੋਂ ਭਾਰੀ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਇੱਕੋ ਇੱਕ ਇਹ ਪਾਰਟੀ ਤੇ ਉਮੀਦ ਜਤਾਈ ਜਾ ਰਹੀ ਹੈ ਕਿ ਪੰਜਾਬ ਦੀ ਨੌਜਵਾਨੀ ਨੂੰ ਜੇ ਸਹੀ ਸੇਧ ਦਿੱਤੀ ਜਾ ਸਕਦੀ ਹੈ ਤਾਂ ਉਹ ਵਾਰਿਸ ਪੰਜਾਬ ਦੇ ਅਕਾਲੀ ਦਲ ਵੱਲੋਂ ਦਿੱਤੀ ਜਾ ਸਕਦੀ ਹੈ। ਇਸ ਮੌਕੇ ਤੇ ਜਥੇਦਾਰ ਅਵਤਾਰ ਸਿੰਘ ਜੱਸਲ, ਸ਼ਹਿਰੀ ਪ੍ਰਧਾਨ ਕੁਲਵੰਤ ਸਿੰਘ ਸੋਹਲ, ਐਸਸੀ ਪ੍ਰਧਾਨ ਮਾਸਟਰ ਬਲਵੀਰ ਸਿੰਘ ਧਲੇਰ, ਹਰਜਿੰਦਰ ਸਿੰਘ ਠੇਕੇਦਾਰ, ਪਰਮਜੀਤ ਸਿੰਘ ਸਰਾਓਂ, ਪਿਆਰਾ ਸਿੰਘ ਸਰਾਓਂ, ਸੁਰਿੰਦਰ ਸਿੰਘ ਭੋਲਾ, ਪਰਮਿੰਦਰ ਚੀਮਾ, ਧਰਮਾ ਹਲਵਾਈ, ਪਰਮਜੀਤ ਸਿੰਘ ਧਲੇਰ, ਮਾਸਟਰ ਕੁਲਦੀਪ ਸਿੰਘ, ਮਾਸਟਰ ਪਵਨ ਸ਼ਰਮਾ, ਗੁਲਵੰਤ ਸਿੰਘ ਜੇਪੀਟੀ, ਹਰਪ੍ਰੀਤ ਹੀਰਾ, ਨਛੱਤਰ ਸਿੰਘ, ਮਿੱਠੂ ਖਾਲਸਾ, ਕਾਲਾ ਖਾਲਸਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇੰਟਰਲਾਕ ਟਾਇਲਾਂ ਦੀ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਕੀਤੀ ਚੈਕਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਨੂੰ ਮੁੜ ਵਿਕਾਸ ਦੇ ਸਿਖਰ ਵੱਲ ਲੈ ਕੇ ਜਾਵੇਗਾ - ਜਥੇਦਾਰ ਰਣਜੀਤ ਸਿੰਘ ਕਾਤਰੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।