ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਿੰਡਾਂ ਅੰਦਰ ਮੀਟਿੰਗਾਂ
ਖਨੌਰੀ, 26 ਨਵੰਬਰ (ਬਲਵਿੰਦਰ ਸਿੰਘ ਥਿੰਦ)- ਸਮਾਜ ਵਿਚ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਕਰਨਾ ਸਭ ਤੋਂ ਵੱਡੀ ਮਾਨਵਤਾ ਦੀ ਸੇਵਾ ਹੈ। ਇਸੇ ਸੋਚ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੇਵਾ, ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦੇ ਮਹਾਨ ਸਿਧਾਂਤਾਂ ਤੋਂ ਪ੍ਰੇਰਿਤ ਹੋ ਕੇ ਗੰਗਾ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ ਦੇ ਚੇਅਰਮੈਨ ਸ.
ਖਨੌਰੀ, 26 ਨਵੰਬਰ (ਬਲਵਿੰਦਰ ਸਿੰਘ ਥਿੰਦ)- ਸਮਾਜ ਵਿਚ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਕਰਨਾ ਸਭ ਤੋਂ ਵੱਡੀ ਮਾਨਵਤਾ ਦੀ ਸੇਵਾ ਹੈ। ਇਸੇ ਸੋਚ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੇਵਾ, ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦੇ ਮਹਾਨ ਸਿਧਾਂਤਾਂ ਤੋਂ ਪ੍ਰੇਰਿਤ ਹੋ ਕੇ ਗੰਗਾ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ ਦੇ ਚੇਅਰਮੈਨ ਸ. ਗੁਰਲਾਡ ਸਿੰਘ ਕਾਹਲੋਂ ਵਲੋਂ ‘ਗੁਰੂ ਨਾਨਕ ਸੋਸ਼ਲ ਮਿਸ਼ਨ’ ਦੇ ਨਾਮ ਹੇਠ ਇੱਕ ਵਿਸ਼ੇਸ਼ ਸਮਾਜ ਸੇਵੀ ਉਪਰਾਲਾ ਸ਼ੁਰੂ ਕਰਨ ਦਾ ਸੰਕਲਪ ਲਿਆ ਗਿਆ ਹੈ। ਇਸ ਮਿਸ਼ਨ ਤਹਿਤ ਅਜਿਹੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾਵੇਗੀ, ਜਿਨ੍ਹਾਂ ਦਾ ਕੋਈ ਮੈਂਬਰ ਕਿਸੇ ਗੰਭੀਰ ਜਾਂ ਭਿਆਨਕ ਬਿਮਾਰੀ ਦੀ ਲਪੇਟ ਵਿੱਚ ਆ ਜਾਂਦਾ ਹੈ ਅਤੇ ਆਰਥਿਕ ਤੰਗੀ ਕਾਰਨ ਉਸ ਦਾ ਇਲਾਜ ਕਰਵਾਉਣਾ ਪਰਿਵਾਰ ਲਈ ਮੁਸ਼ਕਲ ਹੋ ਜਾਂਦਾ ਹੈ। ਇਸ ਸਬੰਧੀ ਸ. ਗੁਰਲਾਡ ਸਿੰਘ ਕਾਹਲੋਂ ਵਿਸ਼ੇਸ਼ ਤੌਰ ’ਤੇ ਪਿੰਡ ਮਤੌਲੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਨਗਰ ਦੀ ਸੰਗਤ ਨਾਲ ਮੁਲਾਕਾਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇਸ ਨਵੇਂ ਸਮਾਜ ਸੇਵੀ ਮਿਸ਼ਨ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਿੱਥੇ ਮਹਿੰਗੇ ਇਲਾਜ ਕਾਰਨ ਆਮ ਅਤੇ ਗਰੀਬ ਪਰਿਵਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਅਜਿਹੇ ਪਰਿਵਾਰਾਂ ਦੀ ਬਾਂਹ ਫੜਨਾ ਸਮੇਂ ਦੀ ਮੁੱਖ ਲੋੜ ਹੈ। ਜ਼ਿਕਰਯੋਗ ਹੈ ਕਿ ਸ. ਗੁਰਲਾਡ ਸਿੰਘ ਕਾਹਲੋਂ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਅਤੇ ਕੇ.ਐੱਸ.ਬੀ. ਵਰਲਡ ਸਕੂਲ, ਪਾਤੜਾਂ ਰਾਹੀਂ ਇਲਾਕੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਖੇਤਰ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ। ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਇਹ ਨਵਾਂ ਉਪਰਾਲਾ ਇਲਾਕੇ ਦੇ ਲੋੜਵੰਦ ਪਰਿਵਾਰਾਂ ਲਈ ਸਹਾਰਾ ਬਣਨ ਦੀ ਉਮੀਦ ਜਗਾਉਂਦਾ ਹੈ। ਇਸ ਮੌਕੇ ਬਾਬਾ ਬੂਟਾ ਸਿੰਘ ਕਾਰ ਸੇਵਾ ਭੂਰੀ ਵਾਲੇ, ਸ. ਦਰਬਾਰਾ ਸਿੰਘ ਬੰਨਵਾਲਾ, ਰਣਜੀਤ ਸਿੰਘ ਮਤੌਲੀ ਬਲਾਕ ਪ੍ਰਧਾਨ ਪਾਤੜਾਂ, ਸਾਹਿਬ ਸਿੰਘ ਰਾਜਲਾ ਸਮੇਤ ਪਿੰਡ ਮਤੌਲੀ ਦੀ ਸੰਗਤ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।