ਵਕੀਲਾਂ ਨੇ ਕੀਤਾ ਖੂਨਦਾਨ
ਮਲੇਰਕੋਟਲਾ, 26 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸਰਵਤ੍ਰਮਈ ਗਊ ਸੇਵਾ ਪਰਿਵਾਰ ਮਲੇਰਕੋਟਲਾ ਵਲੋਂ ਸਥਾਨਕ ਸ੍ਰੀ ਕਾਲੀ ਮਾਤਾ ਮੰਦਰ ਦੀ ਧਰਮਸ਼ਾਲਾ ਵਿਖੇ ਚੌਥਾ ਮੈਗਾ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਸੇਖੋਂ ਅਤੇ ਐਡਵੋਕੇਟ ਗਗਨ ਗੁਪਤਾ ਨੇ ਕੈਂਪ ਵਿਚ ਪਹੁੰਚ ਕੇ ਖੁਦ ਖੂਨਦਾਨ ਕੀਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ।
ਅਜੀਤ ਡੈਸਕ
27-11-2026