26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਾਲੇਰਕੋਟਲਾ ਵਿਖੇ ਸਿਵਲ ਡਿਫੈਂਸ ਦੀ ਮੌਕ ਡਰਿੱਲ ਅੱਜ ਰਾਤ 8 ਵਜੇ- ਏ.ਡੀ.ਸੀ. (ਡੀ)

ਮਾਲੇਰਕੋਟਲਾ, 26 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਮਾਲੇਰਕੋਟਲਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਸੰਭਾਵੀ ਹਵਾਈ ਹਮਲੇ ਜਾਂ ਕਿਸੇ ਹੋਰ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਤਿਆਰੀਆਂ ਦੀ ਪਰਖ ਅਤੇ ਨਾਗਰਿਕਾਂ ਨੂੰ ਸੁਰੱਖਿਆ ਉਪਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ 27 ਨਵੰਬਰ ਰਾਤ 8 ਵਜੇ ਮਾਲੇਰਕੋਟਲਾ ਦੀ ਅਰਿਹੰਤ ਸਪਿਨਿੰਗ ਮਿੱਲਜ਼ ਵਿਖੇ ਸਿਵਲ ਡਿਫੈਂਸ ਦੀ ਮੌਕ ਡਰਿੱਲ ਕਰਵਾਈ ਜਾਵੇਗੀ । ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਜੀਤ ਸਿੰਘ ਚੀਮਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਤਹਿਤ ਕਰਵਾਏ ਜਾ ਰਹੇ ਇਸ ਅਭਿਆਸ ਦੌਰਾਨ ਰਾਹਤ ਤੇ ਬਚਾਅ ਕਾਰਜਾਂ, ਤੁਰੰਤ ਕਾਰਵਾਈ ਕਰਨ ਦੀ ਸਮਰੱਥਾ ਅਤੇ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਦੀ ਪਰਖ ਕੀਤੀ ਜਾਵੇਗੀ ।

ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ। 27-11-2026
ਮਾਲੇਰਕੋਟਲਾ, 26 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਮਾਲੇਰਕੋਟਲਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਸੰਭਾਵੀ ਹਵਾਈ ਹਮਲੇ ਜਾਂ ਕਿਸੇ ਹੋਰ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਤਿਆਰੀਆਂ ਦੀ ਪਰਖ ਅਤੇ ਨਾਗਰਿਕਾਂ ਨੂੰ ਸੁਰੱਖਿਆ ਉਪਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ 27 ਨਵੰਬਰ ਰਾਤ 8 ਵਜੇ ਮਾਲੇਰਕੋਟਲਾ ਦੀ ਅਰਿਹੰਤ ਸਪਿਨਿੰਗ ਮਿੱਲਜ਼ ਵਿਖੇ ਸਿਵਲ ਡਿਫੈਂਸ ਦੀ ਮੌਕ ਡਰਿੱਲ ਕਰਵਾਈ ਜਾਵੇਗੀ । ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਜੀਤ ਸਿੰਘ ਚੀਮਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਤਹਿਤ ਕਰਵਾਏ ਜਾ ਰਹੇ ਇਸ ਅਭਿਆਸ ਦੌਰਾਨ ਰਾਹਤ ਤੇ ਬਚਾਅ ਕਾਰਜਾਂ, ਤੁਰੰਤ ਕਾਰਵਾਈ ਕਰਨ ਦੀ ਸਮਰੱਥਾ ਅਤੇ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਦੀ ਪਰਖ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸਾਇਰਨ ਵਜਾਉਣ ਉਪਰੰਤ ਨਿਰਧਾਰਤ ਖੇਤਰ ਵਿੱਚ ਬਲੈਕਆਊਟ ਦਾ ਅਭਿਆਸ ਕੀਤਾ ਜਾਵੇਗਾ । ਮਨਜੀਤ ਸਿੰਘ ਚੀਮਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਇਰਨ ਵੱਜਣ ’ਤੇ ਘਬਰਾਉਣ ਨਾ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ । ਇਹ ਕਿਸੇ ਅਸਲ ਖ਼ਤਰੇ ਦੀ ਚੇਤਾਵਨੀ ਨਹੀਂ, ਸਗੋਂ ਪਹਿਲਾਂ ਤੋਂ ਨਿਰਧਾਰਤ ਸੁਰੱਖਿਆ ਅਭਿਆਸ ਹੈ । ਲੋਕ ਇਸ ਅਭਿਆਸ ਵਿੱਚ ਸਰਗਰਮ ਸ਼ਮੂਲੀਅਤ ਕਰਕੇ ਸੁਰੱਖਿਆ ਉਪਾਵਾਂ ਬਾਰੇ ਵਿਹਾਰਕ ਜਾਣਕਾਰੀ ਹਾਸਲ ਕਰਨ, ਤਾਂ ਜੋ ਅਸਲ ਸੰਕਟ ਸਮੇਂ ਸੂਝ-ਬੂਝ, ਸੰਜਮ ਅਤੇ ਸਮੇਂ ਸਿਰ ਢੁਕਵੀਂ ਕਾਰਵਾਈ ਨਾਲ ਆਪਣੀ ਅਤੇ ਦੂਜਿਆਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾ ਸਕਣ । ਇਸ ਮੌਕੇ ਕਈ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ ।
ਪਿਛਲੀ ਖ਼ਬਰ ਅਕਾਲੀ ਭਾਜਪਾ ਗਠਜੋੜ ਨਾਲ਼ ਭਾਈਚਾਰਕ ਸਾਂਝਾਂ ਤੇ ਏਕਤਾ ਬਲਵਾਨ ਹੋਵੇਗੀ-ਸੰਤ ਘੁੰਨਸ ਅਗਲੀ ਖ਼ਬਰ ਡੀ. ਐੱਸ. ਪੀ. ਰਾਜੇਸ਼ ਸ਼ਰਮਾ ਨੇ ਅਮਰਗੜ੍ਹ ਵਿਖੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।